< ਹੋਸ਼ੇਆ 10 >

1 ਇਸਰਾਏਲ ਹਰੀ ਭਰੀ ਵੇਲ ਹੈ, ਜੋ ਫਲ ਦਿੰਦੀ ਹੈ। ਜਿੰਨਾਂ ਉਹ ਦਾ ਫਲ ਵਧਿਆ, ਓਨ੍ਹੀਆਂ ਉਸ ਨੇ ਜਗਵੇਦੀਆਂ ਵਧਾਈਆਂ, ਜਿਵੇਂ ਉਹ ਦਾ ਦੇਸ ਚੰਗਾ ਹੋ ਗਿਆ, ਤਿਵੇਂ ਉਹਨਾਂ ਨੇ ਥੰਮ੍ਹ ਚੰਗੇ ਬਣਾਏ।
גֶּ֤פֶן בּוֹקֵק֙ יִשְׂרָאֵ֔ל פְּרִ֖י יְשַׁוֶּה־לּ֑וֹ כְּרֹ֣ב לְפִרְי֗וֹ הִרְבָּה֙ לַֽמִּזְבְּח֔וֹת כְּט֣וֹב לְאַרְצ֔וֹ הֵיטִ֖יבוּ מַצֵּבֽוֹת׃
2 ਉਹ ਦੋ ਦਿਲੇ ਹਨ, ਹੁਣ ਉਹ ਦੋਸ਼ੀ ਠਹਿਰਨਗੇ, ਉਹ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟੇਗਾ, ਉਹ ਉਹਨਾਂ ਦੇ ਥੰਮ੍ਹਾਂ ਨੂੰ ਤੋੜ ਛੱਡੇਗਾ।
חָלַ֥ק לִבָּ֖ם עַתָּ֣ה יֶאְשָׁ֑מוּ ה֚וּא יַעֲרֹ֣ף מִזְבְּחוֹתָ֔ם יְשֹׁדֵ֖ד מַצֵּבוֹתָֽם׃
3 ਹੁਣ ਉਹ ਤਾਂ ਆਖਣਗੇ, ਸਾਡਾ ਰਾਜਾ ਨਹੀਂ, ਕਿਉਂ ਜੋ ਅਸੀਂ ਯਹੋਵਾਹ ਤੋਂ ਨਹੀਂ ਡਰਦੇ, ਅਤੇ ਰਾਜਾ ਸਾਡੇ ਲਈ ਕੀ ਕਰੇਗਾ?
כִּ֤י עַתָּה֙ יֹֽאמְר֔וּ אֵ֥ין מֶ֖לֶךְ לָ֑נוּ כִּ֣י לֹ֤א יָרֵ֙אנוּ֙ אֶת־יְהֹוָ֔ה וְהַמֶּ֖לֶךְ מַה־יַּֽעֲשֶׂה־לָּֽנוּ׃
4 ਉਹਨਾਂ ਦੀਆਂ ਗੱਲਾਂ ਹੀ ਗੱਲਾਂ ਹਨ, ਉਹ ਝੂਠੀਆਂ ਸੌਹਾਂ ਨਾਲ ਨੇਮ ਬੰਨ੍ਹਦੇ ਹਨ, ਸੋ ਨਿਆਂ ਜ਼ਹਿਰੀਲੇ ਪੌਦਿਆਂ ਵਾਂਗੂੰ ਖੇਤ ਦੀਆਂ ਕਿਆਰੀਆਂ ਵਿੱਚ ਉੱਗ ਪੈਂਦਾ ਹੈ।
דִּבְּר֣וּ דְבָרִ֔ים אָל֥וֹת שָׁ֖וְא כָּרֹ֣ת בְּרִ֑ית וּפָרַ֤ח כָּרֹאשׁ֙ מִשְׁפָּ֔ט עַ֖ל תַּלְמֵ֥י שָׂדָֽי׃
5 ਸਾਮਰਿਯਾ ਦੇ ਵਾਸੀ ਬੈਤ-ਆਵਨ ਦੀਆਂ ਵੱਛੀਆਂ ਲਈ ਕੰਬਣਗੇ, ਕਿਉਂ ਜੋ ਉਸ ਦੇ ਲੋਕ ਉਸ ਉੱਤੇ ਸੋਗ ਕਰਨਗੇ, ਨਾਲੇ ਉਸ ਦੇ ਪੁਜਾਰੀ ਵੀ ਜਿਹੜੇ ਉਸ ਉੱਤੇ ਖੁਸ਼ੀ ਮਨਾਉਂਦੇ ਸਨ, ਉਸ ਦੇ ਪਰਤਾਪ ਦੇ ਕਾਰਨ ਜੋ ਉਸ ਤੋਂ ਜਾਂਦਾ ਰਿਹਾ।
לְעֶגְלוֹת֙ בֵּ֣ית אָ֔וֶן יָג֖וּרוּ שְׁכַ֣ן שֹֽׁמְר֑וֹן כִּי־אָבַ֨ל עָלָ֜יו עַמּ֗וֹ וּכְמָרָיו֙ עָלָ֣יו יָגִ֔ילוּ עַל־כְּבוֹד֖וֹ כִּֽי־גָלָ֥ה מִמֶּֽנּוּ׃
6 ਨਾਲੇ ਉਹ ਅੱਸ਼ੂਰ ਨੂੰ ਲੈ ਜਾਇਆ ਜਾਵੇਗਾ, ਉਹ ਝਗੜਾਲੂ ਰਾਜੇ ਲਈ ਨਜ਼ਰਾਨਾ ਹੋਵੇਗਾ, ਇਫ਼ਰਾਈਮ ਸ਼ਰਮ ਖਾਵੇਗਾ, ਅਤੇ ਇਸਰਾਏਲ ਆਪਣੀ ਲੱਕੜੀ ਦੇ ਬੁੱਤਾਂ ਤੋਂ ਸ਼ਰਮਿੰਦਾ ਹੋਵੇਗਾ।
גַּם־אוֹתוֹ֙ לְאַשּׁ֣וּר יוּבָ֔ל מִנְחָ֖ה לְמֶ֣לֶךְ יָרֵ֑ב בָּשְׁנָה֙ אֶפְרַ֣יִם יִקָּ֔ח וְיֵב֥וֹשׁ יִשְׂרָאֵ֖ל מֵעֲצָתֽוֹ׃
7 ਸਾਮਰਿਯਾ ਦਾ ਰਾਜਾ ਇਸ ਤਰ੍ਹਾਂ ਕੱਟਿਆ ਜਾਵੇਗਾ, ਜਿਵੇਂ ਪਾਣੀ ਦੇ ਉੱਤੇ ਬੁਲਬੁਲੇ ਹੁੰਦੇ ਹਨ।
נִדְמֶ֥ה שֹׁמְר֖וֹן מַלְכָּ֑הּ כְּקֶ֖צֶף עַל־פְּנֵי־מָֽיִם׃
8 ਆਵਨ ਦੇ ਉੱਚੇ ਸਥਾਨ, ਇਸਰਾਏਲ ਦਾ ਪਾਪ, ਨਾਸ ਕੀਤੇ ਜਾਣਗੇ, ਉਹ ਦੀਆਂ ਜਗਵੇਦੀਆਂ ਉੱਤੇ ਕੰਡੇ ਤੇ ਕੰਡਿਆਲੇ ਚੜ੍ਹਨਗੇ, ਉਹ ਪਹਾੜਾਂ ਨੂੰ ਆਖਣਗੇ, ਸਾਨੂੰ ਢੱਕ ਲਓ! ਅਤੇ ਟਿੱਲਿਆਂ ਨੂੰ ਸਾਡੇ ਉੱਤੇ ਡਿੱਗ ਪਓ।
וְנִשְׁמְד֞וּ בָּמ֣וֹת אָ֗וֶן חַטַּאת֙ יִשְׂרָאֵ֔ל ק֣וֹץ וְדַרְדַּ֔ר יַעֲלֶ֖ה עַל־מִזְבְּחוֹתָ֑ם וְאָמְר֤וּ לֶֽהָרִים֙ כַּסּ֔וּנוּ וְלַגְּבָע֖וֹת נִפְל֥וּ עָלֵֽינוּ׃ ס
9 ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ, ਉਹ ਉੱਥੇ ਹੀ ਲੱਗੇ ਰਹੇ, - ਭਲਾ, ਲੜਾਈ ਗਿਬਆਹ ਵਿੱਚ ਕੁਪੱਤੇ ਪੁੱਤਰਾਂ ਉੱਤੇ ਨਾ ਆ ਪਵੇਗੀ?
מִימֵי֙ הַגִּבְעָ֔ה חָטָ֖אתָ יִשְׂרָאֵ֑ל שָׁ֣ם עָמָ֔דוּ לֹֽא־תַשִּׂיגֵ֧ם בַּגִּבְעָ֛ה מִלְחָמָ֖ה עַל־בְּנֵ֥י עַֽלְוָֽה׃
10 ੧੦ ਜਦ ਮੈਂ ਚਾਹਾਂ ਮੈਂ ਉਹਨਾਂ ਨੂੰ ਤਾੜਾਂਗਾ, ਅਤੇ ਉੱਮਤਾਂ ਉਹਨਾਂ ਦੇ ਵਿਰੁੱਧ ਇਕੱਠੀਆਂ ਕੀਤੀਆਂ ਜਾਣਗੀਆਂ, ਜਦ ਉਹ ਆਪਣੀਆਂ ਦੋ ਬੁਰਿਆਈਆਂ ਲਈ ਗੁਲਾਮ ਕੀਤੇ ਜਾਣਗੇ।
בְּאַוָּתִ֖י וְאֶסֳּרֵ֑ם וְאֻסְּפ֤וּ עֲלֵיהֶם֙ עַמִּ֔ים בְּאָסְרָ֖ם לִשְׁתֵּ֥י עוֹנֹתָֽם׃
11 ੧੧ ਇਫ਼ਰਾਈਮ ਸਿਖਾਈ ਹੋਈ ਵੱਛੀ ਹੈ, ਜਿਹੜੀ ਗਾਹ ਨੂੰ ਪਸੰਦ ਕਰਦੀ ਹੈ, ਅਤੇ ਮੈਂ ਉਹ ਦੀ ਸੋਹਣੀ ਧੌਣ ਦਾ ਸਰਫ਼ਾ ਕੀਤਾ, ਮੈਂ ਇਫ਼ਰਾਈਮ ਨੂੰ ਜੋਤਾਂਗਾ, ਯਹੂਦਾਹ ਹਲ ਵਾਹੇਗਾ, ਯਾਕੂਬ ਉਹ ਦੇ ਲਈ ਢੀਮਾ ਭੰਨੇਗਾ।
וְאֶפְרַ֜יִם עֶגְלָ֤ה מְלֻמָּדָה֙ אֹהַ֣בְתִּי לָד֔וּשׁ וַאֲנִ֣י עָבַ֔רְתִּי עַל־ט֖וּב צַוָּארָ֑הּ אַרְכִּ֤יב אֶפְרַ֙יִם֙ יַחֲר֣וֹשׁ יְהוּדָ֔ה יְשַׂדֶּד־ל֖וֹ יַעֲקֹֽב׃
12 ੧੨ ਆਪਣੇ ਲਈ ਧਰਮ ਬੀਜੋ, ਦਯਾ ਅਨੁਸਾਰ ਫ਼ਸਲ ਵੱਢੋ, ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ, ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ, ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।
זִרְע֨וּ לָכֶ֤ם לִצְדָקָה֙ קִצְר֣וּ לְפִי־חֶ֔סֶד נִ֥ירוּ לָכֶ֖ם נִ֑יר וְעֵת֙ לִדְר֣וֹשׁ אֶת־יְהוָ֔ה עַד־יָב֕וֹא וְיֹרֶ֥ה צֶ֖דֶק לָכֶֽם׃
13 ੧੩ ਤੁਸੀਂ ਦੁਸ਼ਟਪੁਣੇ ਦੀ ਵਾਹੀ ਕੀਤੀ, ਤੁਸੀਂ ਬੁਰਿਆਈ ਵੱਢੀ, ਤੁਸੀਂ ਝੂਠ ਦਾ ਫਲ ਖਾਧਾ, ਕਿਉਂ ਜੋ ਤੂੰ ਆਪਣੇ ਰਾਹ ਉੱਤੇ, ਆਪਣਿਆਂ ਸੂਰਮਿਆਂ ਦੀ ਵਾਫ਼ਰੀ ਉੱਤੇ ਭਰੋਸਾ ਕੀਤਾ।
חֲרַשְׁתֶּם־רֶ֛שַׁע עַוְלָ֥תָה קְצַרְתֶּ֖ם אֲכַלְתֶּ֣ם פְּרִי־כָ֑חַשׁ כִּֽי־בָטַ֥חְתָּ בְדַרְכְּךָ֖ בְּרֹ֥ב גִּבּוֹרֶֽיךָ׃
14 ੧੪ ਰੌਲ਼ਾ ਤੇਰੇ ਲੋਕਾਂ ਵਿੱਚ ਉੱਠੇਗਾ, ਅਤੇ ਤੇਰੇ ਸਾਰੇ ਗੜ੍ਹ ਬਰਬਾਦ ਕੀਤੇ ਜਾਣਗੇ, ਜਿਵੇਂ ਸ਼ਲਮਨ ਨੇ ਯੁੱਧ ਦੇ ਦਿਨ ਬੈਤ-ਅਰਬੇਲ ਨੂੰ ਬਰਬਾਦ ਕੀਤਾ, ਮਾਂ ਬੱਚਿਆਂ ਸਣੇ ਪਟਕਾਈ ਗਈ।
וְקָ֣אם שָׁאוֹן֮ בְּעַמֶּךָ֒ וְכָל־מִבְצָרֶ֣יךָ יוּשַּׁ֔ד כְּשֹׁ֧ד שַֽׁלְמַ֛ן בֵּ֥ית אַֽרְבֵ֖אל בְּי֣וֹם מִלְחָמָ֑ה אֵ֥ם עַל־בָּנִ֖ים רֻטָּֽשָׁה׃
15 ੧੫ ਇਸ ਲਈ ਬੈਤਏਲ ਤੁਹਾਡੀ ਵੱਡੀ ਬਦੀ ਦੇ ਕਾਰਨ ਤੁਹਾਡੇ ਨਾਲ ਇਸੇ ਤਰ੍ਹਾਂ ਕਰੇਗਾ, ਸਵੇਰ ਨੂੰ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਹੀ ਮਿਟਾਇਆ ਜਾਵੇਗਾ!
כָּ֗כָה עָשָׂ֤ה לָכֶם֙ בֵּֽית־אֵ֔ל מִפְּנֵ֖י רָעַ֣ת רָֽעַתְכֶ֑ם בַּשַּׁ֕חַר נִדְמֹ֥ה נִדְמָ֖ה מֶ֥לֶךְ יִשְׂרָאֵֽל׃

< ਹੋਸ਼ੇਆ 10 >