< ਹੋਸ਼ੇਆ 11 >

1 ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
כִּי נַעַר יִשְׂרָאֵל וָאֹהֲבֵהוּ וּמִמִּצְרַיִם קָרָאתִי לִבְנִֽי׃
2 ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।
קָרְאוּ לָהֶם כֵּן הָלְכוּ מִפְּנֵיהֶם לַבְּעָלִים יְזַבֵּחוּ וְלַפְּסִלִים יְקַטֵּרֽוּן׃
3 ਮੈਂ ਇਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ।
וְאָנֹכִי תִרְגַּלְתִּי לְאֶפְרַיִם קָחָם עַל־זְרוֹעֹתָיו וְלֹא יָדְעוּ כִּי רְפָאתִֽים׃
4 ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।
בְּחַבְלֵי אָדָם אֶמְשְׁכֵם בַּעֲבֹתוֹת אַהֲבָה וָאֶהְיֶה לָהֶם כִּמְרִימֵי עֹל עַל לְחֵיהֶם וְאַט אֵלָיו אוֹכִֽיל׃
5 ਉਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਉਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਉਹਨਾਂ ਨੇ ਮੁੜਨ ਦਾ ਇਨਕਾਰ ਕੀਤਾ।
לֹא יָשׁוּב אֶל־אֶרֶץ מִצְרַיִם וְאַשּׁוּר הוּא מַלְכּוֹ כִּי מֵאֲנוּ לָשֽׁוּב׃
6 ਤਲਵਾਰ ਉਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਉਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਉਹਨਾਂ ਦੀਆਂ ਯੋਜਨਾਵਾਂ ਦੇ ਕਾਰਨ ਉਹਨਾਂ ਨੂੰ ਖਾ ਲਵੇਗੀ।
וְחָלָה חֶרֶב בְּעָרָיו וְכִלְּתָה בַדָּיו וְאָכָלָה מִֽמֹּעֲצוֹתֵיהֶֽם׃
7 ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ੍ਹ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।
וְעַמִּי תְלוּאִים לִמְשׁוּבָתִי וְאֶל־עַל יִקְרָאֻהוּ יַחַד לֹא יְרוֹמֵֽם׃
8 ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ।
אֵיךְ אֶתֶּנְךָ אֶפְרַיִם אֲמַגֶּנְךָ יִשְׂרָאֵל אֵיךְ אֶתֶּנְךָ כְאַדְמָה אֲשִֽׂימְךָ כִּצְבֹאיִם נֶהְפַּךְ עָלַי לִבִּי יַחַד נִכְמְרוּ נִֽחוּמָֽי׃
9 ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਇਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ।
לֹא אֶֽעֱשֶׂה חֲרוֹן אַפִּי לֹא אָשׁוּב לְשַׁחֵת אֶפְרָיִם כִּי אֵל אָנֹכִי וְלֹא־אִישׁ בְּקִרְבְּךָ קָדוֹשׁ וְלֹא אָבוֹא בְּעִֽיר׃
10 ੧੦ ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬੱਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ।
אַחֲרֵי יְהֹוָה יֵלְכוּ כְּאַרְיֵה יִשְׁאָג כִּֽי־הוּא יִשְׁאַג וְיֶחֶרְדוּ בָנִים מִיָּֽם׃
11 ੧੧ ਉਹ ਮਿਸਰ ਵਿੱਚੋਂ ਪੰਛੀ ਵਾਂਗੂੰ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਗੂੰ ਕੰਬਦੇ ਹੋਏ ਆਉਣਗੇ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ।
יֶחֶרְדוּ כְצִפּוֹר מִמִּצְרַיִם וּכְיוֹנָה מֵאֶרֶץ אַשּׁוּר וְהוֹשַׁבְתִּים עַל־בָּתֵּיהֶם נְאֻם־יְהֹוָֽה׃
12 ੧੨ ਇਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।
סְבָבֻנִֽי בְכַחַשׁ אֶפְרַיִם וּבְמִרְמָה בֵּית יִשְׂרָאֵל וִיהוּדָה עֹד רָד עִם־אֵל וְעִם־קְדוֹשִׁים נֶאֱמָֽן׃

< ਹੋਸ਼ੇਆ 11 >