< ਹੋਸ਼ੇਆ 11 >
1 ੧ ਜਦ ਇਸਰਾਏਲ ਬੱਚਾ ਸੀ ਮੈਂ ਉਹ ਨੂੰ ਪਿਆਰ ਕੀਤਾ, ਅਤੇ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
イスラエルの幼かりしとき我これを愛しぬ我わが子をエジプトより呼いだしたり
2 ੨ ਜਿੰਨਾਂ ਉਨ੍ਹਾਂ ਨੇ ਇਸਰਾਏਲ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ।
かれらは呼るるに隨ひていよいよその呼者に遠ざかり且もろもろのバアルに犠牲をささげ雕たる偶像に香を焚り
3 ੩ ਮੈਂ ਇਫ਼ਰਾਈਮ ਨੂੰ ਤੁਰਨਾ ਸਿਖਾਇਆ, ਮੈਂ ਉਹਨਾਂ ਨੂੰ ਆਪਣੀਆਂ ਬਾਹਾਂ ਉੱਤੇ ਚੁੱਕ ਲਿਆ, ਪਰ ਉਹਨਾਂ ਨਾ ਜਾਣਿਆ ਕਿ ਮੈਂ ਉਹਨਾਂ ਨੂੰ ਚੰਗਾ ਕੀਤਾ।
われエフライムに歩むことををしへ彼等をわが腕にのせて抱けり然どかれらは我にいやされたるを知ず
4 ੪ ਮੈਂ ਉਹਨਾਂ ਨੂੰ ਆਦਮੀ ਦੇ ਰੱਸਿਆਂ ਨਾਲ ਅਤੇ ਪ੍ਰੇਮ ਦੇ ਬੰਧਨਾਂ ਨਾਲ ਖਿੱਚਿਆ। ਮੈਂ ਉਹਨਾਂ ਲਈ ਉਹ ਬਣਿਆ ਜੋ ਉਹਨਾਂ ਦੇ ਜਬਾੜਿਆਂ ਉੱਤੋਂ ਲਗਾਮ ਖੋਲ੍ਹਦਾ ਹੈ, ਮੈਂ ਉਹਨਾਂ ਦੀ ਵੱਲ ਝੁੱਕ ਕੇ ਖੁਆਇਆ।
われ人にもちゐる索すなはち愛のつなをもて彼等をひけり我がかれらを待ふは軛をその腮より挙のくるもののごとくにして彼等に食物をあたへたり
5 ੫ ਉਹ ਮਿਸਰ ਦੇਸ ਵਿੱਚ ਨਾ ਮੁੜਨਗੇ, ਪਰ ਅੱਸ਼ੂਰ ਉਹਨਾਂ ਦਾ ਰਾਜਾ ਹੋਵੇਗਾ, ਕਿਉਂ ਜੋ ਉਹਨਾਂ ਨੇ ਮੁੜਨ ਦਾ ਇਨਕਾਰ ਕੀਤਾ।
かれらはエジプトの地にかへらじ然どかれらがヱホバに歸らざるによりてアツスリヤ人その王とならん
6 ੬ ਤਲਵਾਰ ਉਹਨਾਂ ਦੇ ਸ਼ਹਿਰਾਂ ਉੱਤੇ ਆ ਪਵੇਗੀ, ਅਤੇ ਉਹਨਾਂ ਦੇ ਅਰਲਾਂ ਨੂੰ ਮੁਕਾ ਦੇਵੇਗੀ, ਅਤੇ ਉਹਨਾਂ ਦੀਆਂ ਯੋਜਨਾਵਾਂ ਦੇ ਕਾਰਨ ਉਹਨਾਂ ਨੂੰ ਖਾ ਲਵੇਗੀ।
劍かれらの諸邑にまはりゆきてその関門をこぼち彼らをその謀計の故によりて滅さん
7 ੭ ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ੍ਹ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।
わが民はともすれば我にはなれんとする心あり人これを招きて上に在るものに属しめんとすれども身をおこすもの一人だになし
8 ੮ ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ।
エフライムよ我いかで汝をすてんやイスラエルよ我いかで汝をわたさんや我いかで汝をアデマのごとくせんや争でなんぢをゼボイムのごとく爲んやわが心わが衷にかはりて我の愛憐ことごとく燃おこれり
9 ੯ ਮੈਂ ਆਪਣੇ ਤੇਜ਼ ਕ੍ਰੋਧ ਅਨੁਸਾਰ ਵਿਹਾਰ ਨਹੀਂ ਕਰਾਂਗਾ, ਮੈਂ ਇਫ਼ਰਾਈਮ ਦੇ ਨਾਸ ਕਰਨ ਲਈ ਨਹੀਂ ਮੁੜਾਂਗਾ। ਮੈਂ ਪਰਮੇਸ਼ੁਰ ਹਾਂ, ਇਨਸਾਨ ਨਹੀਂ, ਮੈਂ ਤੇਰੇ ਵਿਚਕਾਰ ਪਵਿੱਤਰ ਪੁਰਖ ਹਾਂ, ਮੈਂ ਕ੍ਰੋਧ ਨਾਲ ਨਹੀਂ ਆਵਾਂਗਾ।
我わが烈しき震怒をほどこすことをせじ我かさねてエフライムを滅すことをせじ我は人にあらず神なればなり我は汝のうちにいます聖者なりいかりをもて臨まじ
10 ੧੦ ਉਹ ਯਹੋਵਾਹ ਦੇ ਪਿੱਛੇ ਚੱਲਣਗੇ, ਉਹ ਬੱਬਰ ਸ਼ੇਰ ਵਾਂਗੂੰ ਗੱਜੇਗਾ, ਜਦ ਉਹ ਗੱਜੇਗਾ, ਉਹ ਦੇ ਪੁੱਤਰ ਕੰਬਦੇ ਹੋਏ ਪੱਛਮ ਵੱਲੋਂ ਆਉਣਗੇ।
かれらは獅子の吼るごとくに聲を出したまふヱホバに隨ひて歩まんヱホバ聲を出したまへば子等は西より急ぎ來らん
11 ੧੧ ਉਹ ਮਿਸਰ ਵਿੱਚੋਂ ਪੰਛੀ ਵਾਂਗੂੰ, ਅਤੇ ਅੱਸ਼ੂਰ ਦੇ ਦੇਸ ਵਿੱਚੋਂ ਘੁੱਗੀ ਵਾਂਗੂੰ ਕੰਬਦੇ ਹੋਏ ਆਉਣਗੇ, ਅਤੇ ਮੈਂ ਉਹਨਾਂ ਨੂੰ ਉਹਨਾਂ ਦੇ ਘਰਾਂ ਵਿੱਚ ਵਸਾਵਾਂਗਾ, ਯਹੋਵਾਹ ਦਾ ਵਾਕ ਹੈ।
かれらエジプトより鳥のごとくアツスリヤより鴿のごとくに急ぎ來らん我かれらをその家々に住はしむべし是エホバの聖言なり
12 ੧੨ ਇਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ। ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ।
エフライムは謊言をもてイスラエルの家は詐偽をもて我を囲めりユダは神と信ある聖者とに属きみつかずみ漂蕩をれり