< ਹੋਸ਼ੇਆ 13 >
1 ੧ ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
Quando Efraim parlava, incuteva terrore, era un principe in Israele. Ma si è reso colpevole con Baal ed è decaduto.
2 ੨ ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ!
Tuttavia continuano a peccare e con il loro argento si sono fatti statue fuse, idoli di loro invenzione, tutti lavori di artigiani. Dicono: «Offri loro sacrifici» e mandano baci ai vitelli.
3 ੩ ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।
Perciò saranno come nube del mattino, come rugiada che all'alba svanisce, come pula lanciata lontano dall'aia, come fumo che esce dalla finestra.
4 ੪ ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ।
Eppure io sono il Signore tuo Dio fin dal paese d'Egitto, non devi conoscere altro Dio fuori di me, non c'è salvatore fuori di me.
5 ੫ ਮੈਂ ਤੈਨੂੰ ਉਜਾੜ ਵਿੱਚ, ਔੜ ਦੀ ਧਰਤੀ ਵਿੱਚ ਜਾਣਿਆ ਸੀ।
Io ti ho protetto nel deserto, in quell'arida terra.
6 ੬ ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।
Nel loro pascolo si sono saziati, si sono saziati e il loro cuore si è inorgoglito, per questo mi hanno dimenticato.
7 ੭ ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ।
Perciò io sarò per loro come un leone, come un leopardo li spierò per la via,
8 ੮ ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ।
li assalirò come un'orsa privata dei figli, spezzerò l'involucro del loro cuore, li divorerò come una leonessa; li sbraneranno le bestie selvatiche.
9 ੯ ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ, ਤਦ ਕੌਣ ਤੈਨੂੰ ਬਚਾਵੇਗਾ।
Io ti distruggerò, Israele, e chi potrà venirti in aiuto?
10 ੧੦ ਹੁਣ ਤੇਰਾ ਰਾਜਾ ਕਿੱਥੇ ਹੈ, ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ? ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, ਮੈਨੂੰ ਰਾਜਾ ਅਤੇ ਹਾਕਮ ਦੇ?
Dov'è ora il tuo re, che ti possa salvare? Dove sono i capi in tutte le tue città e i governanti di cui dicevi: «Dammi un re e dei capi»?
11 ੧੧ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।
Ti ho dato un re nella mia ira e con sdegno te lo riprendo.
12 ੧੨ ਇਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, ਉਹ ਦਾ ਪਾਪ ਰੱਖਿਆ ਹੋਇਆ ਹੈ।
L'iniquità di Efraim è chiusa in luogo sicuro, il suo peccato è ben custodito.
13 ੧੩ ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ।
Dolori di partoriente lo sorprenderanno, ma egli è figlio privo di senno, poichè non si presenta a suo tempo all'uscire dal seno materno.
14 ੧੪ ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ! (Sheol )
Li strapperò di mano agli inferi, li riscatterò dalla morte? Dov'è, o morte, la tua peste? Dov'è, o inferi, il vostro sterminio? La compassione è nascosta ai miei occhi. (Sheol )
15 ੧੫ ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।
Efraim prosperi pure in mezzo ai fratelli: verrà il vento d'oriente, si alzerà dal deserto il soffio del Signore e farà inaridire le sue sorgenti, farà seccare le sue fonti, distruggerà il tesoro di tutti i vasi preziosi.
16 ੧੬ ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!
Samaria espierà, perchè si è ribellata al suo Dio. Periranno di spada, saranno sfracellati i bambini; le donne incinte sventrate.