< ਹੋਸ਼ੇਆ 14 >
1 ੧ ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।
Israel, vend om til HERREN din Gud, thi du faldt ved din Brøde.
2 ੨ ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।
Tag Angersord med og vend jer atter til HERREN; sig til ham: "Tilgiv al vor Brøde, vær nådig! Vi betaler med Læbernes F1ugt.
3 ੩ ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ।
Vi vil ej søge Hjælp hos Assur, ej lide på Stridshest, vi kalder ej mer vore Hænders Værk vor Gud; hos dig finder faderløs Medynk."
4 ੪ ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ।
Jeg læger deres Frafald, elsker dem frivilligt, min Vrede har vendt sig fra dem.
5 ੫ ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ।
Jeg vil være Israel som Dug, han skal blomstre som Liljen, Rod skal han slå som en Poppel
6 ੬ ਉਹ ਦੀਆਂ ਟਹਿਣੀਆਂ ਫੈਲਣਗੀਆਂ, ਉਹ ਦਾ ਸੁਹੱਪਣ ਜ਼ੈਤੂਨ ਦੇ ਰੁੱਖ ਵਾਂਗੂੰ ਹੋਵੇਗਾ, ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਗੂੰ।
og bugne af Skud, som et Olietræ stå i Pragt, som Libanon dufte.
7 ੭ ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।
Atter skal de bo i min Skygge, Korn skal de avle, skyde som en Vinstok med Ry som Libanons Vin.
8 ੮ ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ।
Hvad skal Efraim mere med Afguder? Jeg hører ham, ser ned til ham. Jeg er som en grøn Cypres, du får din Frugt fra mig.
9 ੯ ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।
Hvem er så viis, at han fatter det, så klog, at han ved det? Thi rette er HERRENs Veje; retfærdige vandrer på dem, men Syndere snubler på dem.