< ਹੋਸ਼ੇਆ 2 >

1 ਆਪਣੇ ਭਰਾਵਾਂ ਨੂੰ “ਮੇਰੇ ਲੋਕ” ਅਤੇ ਆਪਣੀਆਂ ਭੈਣਾਂ ਨੂੰ “ਰਹਿਮ ਦੀਆਂ ਭਾਗਣਾਂ” ਆਖੋ।
אִמְרוּ לַאֲחֵיכֶם עַמִּי וְלַאֲחוֹתֵיכֶם רֻחָֽמָה׃
2 ਆਪਣੀ ਮਾਂ ਦੇ ਨਾਲ ਝਗੜਾ ਕਰੋ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ। ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!
רִיבוּ בְאִמְּכֶם רִיבוּ כִּי־הִיא לֹא אִשְׁתִּי וְאָנֹכִי לֹא אִישָׁהּ וְתָסֵר זְנוּנֶיהָ מִפָּנֶיהָ וְנַאֲפוּפֶיהָ מִבֵּין שָׁדֶֽיהָ׃
3 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।
פֶּן־אַפְשִׁיטֶנָּה עֲרֻמָּה וְהִצַּגְתִּיהָ כְּיוֹם הִוָּֽלְדָהּ וְשַׂמְתִּיהָ כַמִּדְבָּר וְשַׁתִּהָ כְּאֶרֶץ צִיָּה וַהֲמִתִּיהָ בַּצָּמָֽא׃
4 ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ, ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ।
וְאֶת־בָּנֶיהָ לֹא אֲרַחֵם כִּֽי־בְנֵי זְנוּנִים הֵֽמָּה׃
5 ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!
כִּי זָֽנְתָה אִמָּם הֹבִישָׁה הוֹרָתָם כִּי אָמְרָה אֵלְכָה אַחֲרֵי מְאַֽהֲבַי נֹתְנֵי לַחְמִי וּמֵימַי צַמְרִי וּפִשְׁתִּי שַׁמְנִי וְשִׁקּוּיָֽי׃
6 ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਤਾਂ ਕਿ ਉਸ ਨੂੰ ਆਪਣਾ ਰਾਹ ਨਾ ਮਿਲੇ।
לָכֵן הִנְנִי־שָׂךְ אֶת־דַּרְכֵּךְ בַּסִּירִים וְגָֽדַרְתִּי אֶת־גְּדֵרָהּ וּנְתִיבוֹתֶיהָ לֹא תִמְצָֽא׃
7 ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਂਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
וְרִדְּפָה אֶת־מְאַהֲבֶיהָ וְלֹא־תַשִּׂיג אֹתָם וּבִקְשָׁתַם וְלֹא תִמְצָא וְאָמְרָה אֵלְכָה וְאָשׁוּבָה אֶל־אִישִׁי הָרִאשׁוֹן כִּי טוֹב לִי אָז מֵעָֽתָּה׃
8 ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!
וְהִיא לֹא יָֽדְעָה כִּי אָנֹכִי נָתַתִּי לָהּ הַדָּגָן וְהַתִּירוֹשׁ וְהַיִּצְהָר וְכֶסֶף הִרְבֵּיתִי לָהּ וְזָהָב עָשׂוּ לַבָּֽעַל׃
9 ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ।
לָכֵן אָשׁוּב וְלָקַחְתִּי דְגָנִי בְּעִתּוֹ וְתִירוֹשִׁי בְּמוֹעֲדוֹ וְהִצַּלְתִּי צַמְרִי וּפִשְׁתִּי לְכַסּוֹת אֶת־עֶרְוָתָֽהּ׃
10 ੧੦ ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!
וְעַתָּה אֲגַלֶּה אֶת־נַבְלֻתָהּ לְעֵינֵי מְאַהֲבֶיהָ וְאִישׁ לֹא־יַצִּילֶנָּה מִיָּדִֽי׃
11 ੧੧ ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ, ਅਤੇ ਉਹ ਦੇ ਸਭ ਠਹਿਰਾਏ ਹੋਏ ਪਰਬ।
וְהִשְׁבַּתִּי כׇּל־מְשׂוֹשָׂהּ חַגָּהּ חׇדְשָׁהּ וְשַׁבַּתָּהּ וְכֹל מוֹעֲדָֽהּ׃
12 ੧੨ ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ।
וַהֲשִׁמֹּתִי גַּפְנָהּ וּתְאֵנָתָהּ אֲשֶׁר אָמְרָה אֶתְנָה הֵמָּה לִי אֲשֶׁר נָתְנוּ־לִי מְאַהֲבָי וְשַׂמְתִּים לְיַעַר וַאֲכָלָתַם חַיַּת הַשָּׂדֶֽה׃
13 ੧੩ ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।
וּפָקַדְתִּי עָלֶיהָ אֶת־יְמֵי הַבְּעָלִים אֲשֶׁר תַּקְטִיר לָהֶם וַתַּעַד נִזְמָהּ וְחֶלְיָתָהּ וַתֵּלֶךְ אַחֲרֵי מְאַהֲבֶיהָ וְאֹתִי שָׁכְחָה נְאֻם־יְהֹוָֽה׃
14 ੧੪ ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।
לָכֵן הִנֵּה אָנֹכִי מְפַתֶּיהָ וְהֹלַכְתִּיהָ הַמִּדְבָּר וְדִבַּרְתִּי עַל־לִבָּֽהּ׃
15 ੧੫ ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ, ਨਾਲੇ ਆਕੋਰ ਦੀ ਘਾਟੀ ਵੀ ਆਸ ਦੇ ਦਰਵਾਜ਼ੇ ਲਈ। ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।
וְנָתַתִּי לָהּ אֶת־כְּרָמֶיהָ מִשָּׁם וְאֶת־עֵמֶק עָכוֹר לְפֶתַח תִּקְוָה וְעָנְתָה שָּׁמָּה כִּימֵי נְעוּרֶיהָ וּכְיוֹם עֲלוֹתָהּ מֵאֶרֶץ־מִצְרָֽיִם׃
16 ੧੬ ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ “ਮੇਰਾ ਪਤੀ” ਆਖੇਗੀ, ਅਤੇ ਫੇਰ ਮੈਨੂੰ “ਮੇਰਾ ਬਆਲ” ਨਾ ਆਖੇਗੀ।
וְהָיָה בַיּוֹם־הַהוּא נְאֻם־יְהֹוָה תִּקְרְאִי אִישִׁי וְלֹא־תִקְרְאִי־לִי עוֹד בַּעְלִֽי׃
17 ੧੭ ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ।
וַהֲסִרֹתִי אֶת־שְׁמוֹת הַבְּעָלִים מִפִּיהָ וְלֹא־יִזָּכְרוּ עוֹד בִּשְׁמָֽם׃
18 ੧੮ ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।
וְכָרַתִּי לָהֶם בְּרִית בַּיּוֹם הַהוּא עִם־חַיַּת הַשָּׂדֶה וְעִם־עוֹף הַשָּׁמַיִם וְרֶמֶשׂ הָאֲדָמָה וְקֶשֶׁת וְחֶרֶב וּמִלְחָמָה אֶשְׁבּוֹר מִן־הָאָרֶץ וְהִשְׁכַּבְתִּים לָבֶֽטַח׃
19 ੧੯ ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
וְאֵרַשְׂתִּיךְ לִי לְעוֹלָם וְאֵרַשְׂתִּיךְ לִי בְּצֶדֶק וּבְמִשְׁפָּט וּבְחֶסֶד וּֽבְרַחֲמִֽים׃
20 ੨੦ ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ।
וְאֵרַשְׂתִּיךְ לִי בֶּאֱמוּנָה וְיָדַעַתְּ אֶת־יְהֹוָֽה׃
21 ੨੧ ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।
וְהָיָה ׀ בַּיּוֹם הַהוּא אֶֽעֱנֶה נְאֻם־יְהֹוָה אֶעֱנֶה אֶת־הַשָּׁמָיִם וְהֵם יַעֲנוּ אֶת־הָאָֽרֶץ׃
22 ੨੨ ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।
וְהָאָרֶץ תַּעֲנֶה אֶת־הַדָּגָן וְאֶת־הַתִּירוֹשׁ וְאֶת־הַיִּצְהָר וְהֵם יַעֲנוּ אֶֽת־יִזְרְעֶֽאל׃
23 ੨੩ ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!
וּזְרַעְתִּיהָ לִּי בָּאָרֶץ וְרִחַמְתִּי אֶת־לֹא רֻחָמָה וְאָמַרְתִּי לְלֹֽא־עַמִּי עַמִּי־אַתָּה וְהוּא יֹאמַר אֱלֹהָֽי׃

< ਹੋਸ਼ੇਆ 2 >