< ਹੋਸ਼ੇਆ 2 >
1 ੧ ਆਪਣੇ ਭਰਾਵਾਂ ਨੂੰ “ਮੇਰੇ ਲੋਕ” ਅਤੇ ਆਪਣੀਆਂ ਭੈਣਾਂ ਨੂੰ “ਰਹਿਮ ਦੀਆਂ ਭਾਗਣਾਂ” ਆਖੋ।
Llamen a sus hermanos Ammi, y a sus hermanas Ruhama.
2 ੨ ਆਪਣੀ ਮਾਂ ਦੇ ਨਾਲ ਝਗੜਾ ਕਰੋ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ। ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!
Contiendan con su madre, contiendan, porque ella no es mi esposa ni Yo soy su esposo, para que se quite de su cara sus fornicaciones, y sus adulterios de entre sus pechos.
3 ੩ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।
No sea que la despoje, la deje totalmente desnuda, la coloque como el día cuando nació, la deje como el desierto, la reduzca a tierra árida, la mate de sed,
4 ੪ ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ, ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ।
y no me compadezca de sus hijos porque son hijos bastardos.
5 ੫ ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!
Sí, su madre se prostituyó, la que los dio a luz se deshonró, pues se dijo: Iré tras mis amantes, los cuales me dan mi pan y mi agua, mi lana y mi lino, mi aceite y mi vino.
6 ੬ ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਤਾਂ ਕਿ ਉਸ ਨੂੰ ਆਪਣਾ ਰਾਹ ਨਾ ਮਿਲੇ।
Por tanto mira, Yo obstruyo tu camino con espinos. Construiré un muro contra ella para que no encuentren sus senderos.
7 ੭ ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਂਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
Perseguirá a sus amantes y no los alcanzará, los buscará y no los hallará, y dirá: Volveré a mi primer esposo, porque entonces estaba mejor que ahora.
8 ੮ ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!
Ella no entendía que era Yo el que le daba el grano, el mosto y el aceite, el que le multiplicaba la plata y el oro que usan para baal.
9 ੯ ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ।
Por eso le retendré mi grano en la cosecha y mi mosto en su época. Recuperaré mi lana y mi lino con los cuales cubría su desnudez.
10 ੧੦ ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!
Descubriré ante sus amantes su infamia, y no habrá quien la libre de mi mano.
11 ੧੧ ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ, ਅਤੇ ਉਹ ਦੇ ਸਭ ਠਹਿਰਾਏ ਹੋਏ ਪਰਬ।
Haré cesar todo su alborozo: sus fiestas, sus nuevas lunas y sus sábados, y todas sus solemnidades.
12 ੧੨ ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ।
Arrasaré su vid y su higuera, de las cuales decía: son mi paga, me las dieron mis amantes. Las convertiré en matorrales, y los comerán las bestias del campo.
13 ੧੩ ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।
La castigaré por los días dedicados a los baales, a los cuales les quemaba incienso, y adornada con aretes y collares iba detrás de sus amantes, y se olvidaba de mí, dice Yavé.
14 ੧੪ ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।
Por tanto, Yo la atraeré y la llevaré al desierto, y le hablaré a su corazón.
15 ੧੫ ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ, ਨਾਲੇ ਆਕੋਰ ਦੀ ਘਾਟੀ ਵੀ ਆਸ ਦੇ ਦਰਵਾਜ਼ੇ ਲਈ। ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।
Allí le daré sus viñas y el valle de Acor, como puerta de esperanza. Allí me responderá como en su juventud, como cuando salió de Egipto.
16 ੧੬ ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ “ਮੇਰਾ ਪਤੀ” ਆਖੇਗੀ, ਅਤੇ ਫੇਰ ਮੈਨੂੰ “ਮੇਰਾ ਬਆਲ” ਨਾ ਆਖੇਗੀ।
Sucederá en aquel día, dice Yavé, que tú me llamarás: Esposo mío, y ya no me llamarás: ʼAdón mío.
17 ੧੭ ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ।
Pues quitaré de su boca los nombres de los baales, y sus nombres ya no serán invocados.
18 ੧੮ ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।
Haré un pacto a favor de ellos con las bestias salvajes, las aves de los cielos y los reptiles de la tierra. Romperé el arco, la espada y las batallas de la tierra, y haré que reposen seguros.
19 ੧੯ ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
Te comprometeré conmigo para siempre. Te desposaré conmigo en justicia y justo juicio, con benignidad y gran misericordia.
20 ੨੦ ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ।
Te desposaré conmigo en fidelidad, y tú conocerás a Yavé.
21 ੨੧ ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।
Aquel día responderé, dice Yavé. Yo responderé a los cielos, y ellos responderán a la tierra.
22 ੨੨ ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।
Y la tierra responderá al trigo, al vino y al aceite, y ellos responderán a Jezreel.
23 ੨੩ ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!
Y la sembraré en la tierra para Mí mismo, y me compadeceré de Lo-ruhama, y diré a Lo-ammi: Pueblo mío. Y él responderá: Tú eres mi ʼElohim.