< ਹੋਸ਼ੇਆ 4 >
1 ੧ ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਇਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਨਾ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!
Hør, Israeliter, HERRENS Ord, thi HERREN gaar i rette med Landets Folk. Thi ej er der Troskab, ej Godhed, ej kender man Gud i Landet.
2 ੨ ਗਾਲ੍ਹਾਂ, ਝੂਠ, ਖ਼ੂਨ ਖਰਾਬਾ, ਚੋਰੀ, ਵਿਭਚਾਰ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ!
Man sværger og lyver, myrder og stjæler, horer, gør Indbrud, og Blodskyld følger paa Blodskyld.
3 ੩ ਇਸ ਲਈ ਦੇਸ ਸੋਗ ਕਰੇਗਾ, ਅਤੇ ਉਹ ਦੇ ਸਾਰੇ ਵਾਸੀ ਲਿੱਸੇ ਪੈ ਜਾਣਗੇ, ਨਾਲੇ ਜੰਗਲੀ ਜਾਨਵਰ ਅਤੇ ਅਕਾਸ਼ ਦੇ ਪੰਛੀ, - ਹਾਂ, ਸਮੁੰਦਰ ਦੀਆਂ ਮੱਛੀਆਂ ਵੀ ਖ਼ਤਮ ਹੋ ਜਾਣਗੀਆਂ!
Derfor sørger Landet, og alt, hvad der bor der, sygner, Markens Dyr og Himlens Fugle; selv Havets Fisk svinder bort.
4 ੪ ਪਰ ਕੋਈ ਝਗੜਾ ਨਾ ਕਰੇ, ਕੋਈ ਨਾ ਝਿੜਕੇ, ਤੇਰੇ ਲੋਕ ਉਨ੍ਹਾਂ ਵਰਗੇ ਹਨ, ਜੋ ਜਾਜਕ ਨਾਲ ਝਗੜਦੇ ਹਨ।
Dog skænde man ej, dog revse man ej, naar mit Folk kun er som dets Præster.
5 ੫ ਦਿਨੇ ਤੂੰ ਠੋਕਰ ਖਾਵੇਂਗਾ, ਅਤੇ ਰਾਤ ਨੂੰ ਨਬੀ ਤੇਰੇ ਨਾਲ ਠੋਕਰ ਖਾਵੇਗਾ, ਅਤੇ ਮੈਂ ਤੇਰੀ ਮਾਤਾ ਦਾ ਨਾਸ ਕਰਾਂਗਾ।
Du skal styrte ved Dag, og med dig Profeten ved Nat....
6 ੬ ਮੇਰੀ ਪਰਜਾ ਗਿਆਨ ਤੋਂ ਬਿਨ੍ਹਾਂ ਨਾਸ ਹੁੰਦੀ ਹੈ, - ਕਿਉਂ ਜੋ ਤੂੰ ਗਿਆਨ ਨੂੰ ਰੱਦ ਕੀਤਾ, ਮੈਂ ਤੈਨੂੰ ਆਪਣਾ ਜਾਜਕ ਹੋਣ ਤੋਂ ਰੱਦ ਕਰਾਂਗਾ, ਤੂੰ ਆਪਣੇ ਪਰਮੇਸ਼ੁਰ ਦੀ ਬਿਵਸਥਾ ਨੂੰ ਭੁੱਲ ਗਿਆ, ਸੋ ਮੈਂ ਵੀ ਤੇਰੇ ਬੱਚਿਆਂ ਨੂੰ ਭੁੱਲ ਜਾਂਵਾਂਗਾ।
Mit Folk skal gaa til Grunde, fordi det er uden Kundskab. Da du har vraget Kundskab, vrager jeg dig som Præst; du glemte din Guds Aabenbaring, saa glemmer og jeg dine Sønner.
7 ੭ ਜਿਵੇਂ-ਜਿਵੇਂ ਉਹ ਵਧੇ ਤਿਵੇਂ-ਤਿਵੇਂ ਉਹਨਾਂ ਨੇ ਮੇਰਾ ਪਾਪ ਕੀਤਾ, ਮੈਂ ਉਹਨਾਂ ਦੇ ਪਰਤਾਪ ਨੂੰ ਸ਼ਰਮਿੰਦਗੀ ਵਿੱਚ ਬਲਦ ਦਿਆਂਗਾ।
Jo fler, des mere de synded, ombytted deres Ære med Skændsel;
8 ੮ ਉਹ ਮੇਰੀ ਪਰਜਾ ਦੇ ਪਾਪ ਉੱਤੇ ਖਾਂਦੇ ਹਨ, ਅਤੇ ਉਹਨਾਂ ਦੀ ਬਦੀ ਨੂੰ ਚਾਹੁੰਦੇ ਹਨ।
mit Folks Synd lever de af, dets Brøde hungrer de efter.
9 ੯ ਇਸ ਤਰ੍ਹਾਂ ਹੋਵੇਗਾ, ਜਿਵੇਂ ਲੋਕ ਤਿਵੇਂ ਜਾਜਕ, - ਮੈਂ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਦੀ ਸਜ਼ਾ ਦਿਆਂਗਾ, ਮੈਂ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਦਿਆਂਗਾ।
Men Præst skal det gaa som Folk; jeg hjemsøger ham for hans Færd, hans Id gengælder jeg ham.
10 ੧੦ ਉਹ ਖਾਣਗੇ ਪਰ ਰੱਜਣਗੇ ਨਾ, ਉਹ ਵਿਭਚਾਰ ਕਰਨਗੇ ਪਰ ਵਧਣਗੇ ਨਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦਾ ਨਾਮ ਲੈਣਾ ਛੱਡ ਦਿੱਤਾ।
De skal spise, men ikke mættes, hore, men ej blive fler; thi de har sveget HERREN og holder fast ved Hor.
11 ੧੧ ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।
Vin og Most tager Forstanden.
12 ੧੨ ਮੇਰੀ ਪਰਜਾ ਆਪਣੀ ਲੱਕੜੀ ਤੋਂ ਪੁੱਛਦੀ ਹੈ, ਅਤੇ ਉਹਨਾਂ ਦੀ ਸੋਟੀ ਉਹਨਾਂ ਨੂੰ ਦੱਸਦੀ ਹੈ, ਵਿਭਚਾਰ ਦੀ ਰੂਹ ਨੇ ਉਹਨਾਂ ਨੂੰ ਭਟਕਾਇਆ ਹੋਇਆ ਹੈ, ਉਹ ਆਪਣੇ ਪਰਮੇਸ਼ੁਰ ਦੀ ਅਧੀਨਤਾਈ ਵਿੱਚੋਂ ਬਾਹਰ ਜਾ ਕੇ ਵਿਭਚਾਰ ਕਰਦੇ ਹਨ।
Mit Folk raadspørger sit Træ, og Svaret giver dets Stok; thi Horeaand ledte dem vild, de boler sig bort fra deres Gud.
13 ੧੩ ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ।
De ofrer paa Bjergenes Tinder, paa Højene brænder de Ofre under en Eg, en Poppel, en Terebinte, thi Skyggen er god. Saa horer jo og eders Døtre, saa boler jo og eders Kvinder;
14 ੧੪ ਮੈਂ ਤੁਹਾਡੀਆਂ ਧੀਆਂ ਨੂੰ ਸਜ਼ਾ ਨਾ ਦਿਆਂਗਾ, ਜਦ ਉਹ ਵਿਭਚਾਰ ਕਰਨ, ਨਾ ਤੁਹਾਡੀਆਂ ਵਹੁਟੀਆਂ ਨੂੰ, ਜਦ ਉਹ ਹਰਾਮਕਾਰੀ ਕਰਨ, ਕਿਉਂ ਜੋ ਉਹ ਵੇਸਵਾਂ ਦੇ ਨਾਲ ਇਕੱਲੇ ਜਾਂਦੇ ਹਨ, ਅਤੇ ਦੇਵਦਾਸੀਆਂ ਨਾਲ ਬਲੀਆਂ ਚੜ੍ਹਾਉਂਦੇ ਹਨ! ਸਮਝਹੀਣ ਲੋਕ ਬਰਬਾਦ ਹੋ ਜਾਣਗੇ।
jeg straffer ej Døtrenes Hor, ej Kvinderne for deres Bolen; thi selv gaar de bort med Horer, ofrer sammen med Skøger; og det uvise Folk drages ned.
15 ੧੫ ਭਾਵੇਂ, ਹੇ ਇਸਰਾਏਲ, ਤੂੰ ਵਿਭਚਾਰ ਕਰੇਂ, ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਓ, ਬੈਤ-ਆਵਨ ਨੂੰ ਨਾ ਚੜ੍ਹੋ, ਨਾ ਜੀਉਂਦੇ ਯਹੋਵਾਹ ਦੀ ਸਹੁੰ ਖਾਓ।
Men selv om du, Israel, horer, maa Juda ej gøre sig skyldigt. Gaa ikke over til Gilgal, drag ikke op til Bet-Aven, sværg ikke: »Saa sandt HERREN lever!«
16 ੧੬ ਜ਼ਿੱਦੀ ਵੱਛੇ ਵਾਂਗੂੰ ਇਸਰਾਏਲ ਜ਼ਿੱਦੀ ਹੈ, ਹੁਣ ਯਹੋਵਾਹ ਉਹਨਾਂ ਨੂੰ ਲੇਲੇ ਵਾਂਗੂੰ ਖੁੱਲ੍ਹੀ ਜੂਹ ਵਿੱਚ ਚਰਾਵੇਗਾ।
Thi som en uvan Ko er Israel uvan, skal HERREN saa lade dem græsse i Frihed som Lam?
17 ੧੭ ਇਫ਼ਰਾਈਮ ਬੁੱਤਾਂ ਨੂੰ ਜੱਫ਼ੀ ਪਾ ਬੈਠਾ ਹੈ, ਉਹ ਨੂੰ ਛੱਡ ਦਿਓ!
Efraim er bundet til Afgudsbilleder; lad ham fare!
18 ੧੮ ਸ਼ਰਾਬੀਆਂ ਦਾ ਜੱਥਾ ਬਣਾ ਕੇ ਉਹ ਪੁੱਜ ਕੇ ਵਿਭਚਾਰ ਕਰਦੇ ਹਨ, ਉਹ ਦੇ ਹਾਕਮ ਸ਼ਰਮਿੰਦਗੀ ਨਾਲ ਗੂੜ੍ਹਾ ਪ੍ਰੇਮ ਰੱਖਦੇ ਹਨ।
Deres Drikken er skejet ud. Hor har de bedrevet; højt har deres Skjolde elsket Skændsel.
19 ੧੯ ਇੱਕ ਹਵਾ ਨੇ ਉਹ ਨੂੰ ਆਪਣੇ ਪਰਾਂ ਵਿੱਚ ਵਲ੍ਹੇਟਿਆ ਹੈ, ਅਤੇ ਉਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ।
Et Vejr har omspændt dem med sine Vinger, og de skal blive til Skamme for deres Ofre.