< ਹੋਸ਼ੇਆ 5 >
1 ੧ ਹੇ ਜਾਜਕੋ, ਇਹ ਨਾ ਸੁਣੋ! ਹੇ ਇਸਰਾਏਲ ਦੇ ਘਰਾਣੇ ਵਾਲਿਓ, ਧਿਆਨ ਦਿਓ! ਹੇ ਰਾਜਾ ਦੇ ਘਰਾਣੇ ਵਾਲਿਓ, ਕੰਨ ਲਾਓ! ਕਿਉਂ ਜੋ ਤੁਹਾਡਾ ਨਿਆਂ ਆ ਗਿਆ ਹੈ, ਤੂੰ ਮਿਸਪਾਹ ਲਈ ਫੰਦਾ ਹੋਇਆ ਹੈਂ, ਅਤੇ ਤਾਬੋਰ ਉੱਤੇ ਇੱਕ ਵਿਛਾਇਆ ਹੋਇਆ ਜਾਲ਼।
Hear ye this, O priests; and hearken, ye house of Israel; and give ye ear, O house of the king; for judgment [is] towards you, because ye have been a snare on Mizpah, and a net spread upon Tabor.
2 ੨ ਬਾਗੀ ਵੱਢਣ ਟੁੱਕਣ ਵਿੱਚ ਨਾਸ ਹੋ ਰਹੇ ਹਨ, ਪਰ ਮੈਂ ਉਹਨਾਂ ਸਾਰਿਆਂ ਨੂੰ ਸੁਧਾਰਨ ਵਾਲਾ ਹਾਂ।
And the revolters are profound to make slaughter, though I [have been] a rebuker of them all.
3 ੩ ਮੈਂ ਇਫ਼ਰਾਈਮ ਨੂੰ ਜਾਣਦਾ ਹਾਂ, ਅਤੇ ਇਸਰਾਏਲ ਮੇਰੇ ਤੋਂ ਲੁਕਿਆ ਹੋਇਆ ਨਹੀਂ, ਹੇ ਇਫ਼ਰਾਈਮ, ਤੂੰ ਹੁਣ ਵਿਭਚਾਰ ਕੀਤਾ, ਇਸਰਾਏਲ ਪਲੀਤ ਹੋ ਗਈ।
I know Ephraim, and Israel is not hid from me: for now, O Ephraim, thou art guilty of lewdness, [and] Israel is defiled.
4 ੪ ਉਹਨਾਂ ਦੀਆਂ ਕਰਤੂਤਾਂ ਉਹਨਾਂ ਨੂੰ ਉਹਨਾਂ ਦੇ ਪਰਮੇਸ਼ੁਰ ਵੱਲ ਮੁੜਨ ਨਹੀਂ ਦਿੰਦੀਆਂ, ਕਿਉਂ ਜੋ ਵਿਭਚਾਰ ਦੀ ਰੂਹ ਉਹਨਾਂ ਦੇ ਅੰਦਰ ਹੈ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ।
They will not frame their doings to turn to their God: for the spirit of lewdness [is] in the midst of them, and they have not known the LORD.
5 ੫ ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਇਸਰਾਏਲ ਅਤੇ ਇਫ਼ਰਾਈਮ ਆਪਣੀ ਬਦੀ ਦੇ ਕਾਰਨ ਠੋਕਰ ਖਾਣਗੇ, ਯਹੂਦਾਹ ਵੀ ਉਹਨਾਂ ਦੇ ਨਾਲ ਠੋਕਰ ਖਾਵੇਗਾ।
And the pride of Israel doth testify to his face: therefore shall Israel and Ephraim fall in their iniquity; Judah also shall fall with them.
6 ੬ ਉਹ ਆਪਣੇ ਇੱਜੜਾਂ ਅਤੇ ਵੱਗਾਂ ਨਾਲ ਯਹੋਵਾਹ ਨੂੰ ਭਾਲਣ ਲਈ ਨਿੱਕਲਣਗੇ, ਪਰ ਉਹ ਉਹਨਾਂ ਨੂੰ ਨਾ ਲੱਭਣਗੇ, ਉਹ ਉਹਨਾਂ ਤੋਂ ਦੂਰ ਹੋ ਗਿਆ ਹੈ।
They shall go with their flocks and with their herds to seek the LORD; but they shall not find [him]; he hath withdrawn himself from them.
7 ੭ ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ, ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।
They have dealt treacherously against the LORD: for they have begotten strange children: now shall a month devour them with their portions.
8 ੮ ਗਿਬਆਹ ਵਿੱਚ ਨਰਸਿੰਗਾ ਫੂਕੋ! ਰਾਮਾਹ ਵਿੱਚ ਤੁਰ੍ਹੀ! ਬੈਤ-ਆਵਨ ਵਿੱਚ ਢੋਲ ਵਜਾਓ, - ਹੇ ਬਿਨਯਾਮੀਨ, ਪਿੱਛੇ ਵੇਖ!
Blow ye the cornet in Gibeah, [and] the trumpet in Ramah: cry aloud [at] Beth-aven, after thee, O Benjamin.
9 ੯ ਝਿੜਕ ਦੇ ਦਿਨ ਇਫ਼ਰਾਈਮ ਵਿਰਾਨ ਹੋ ਜਾਵੇਗਾ, ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕਾ ਹੈ।
Ephraim shall be desolate in the day of rebuke: among the tribes of Israel have I made known that which shall surely be.
10 ੧੦ ਯਹੂਦਾਹ ਦੇ ਹਾਕਮ ਬਾੜਿਆਂ ਦੇ ਭੰਨਣ ਵਾਲਿਆਂ ਵਰਗੇ ਹੋ ਗਏ ਹਨ, ਮੈਂ ਆਪਣਾ ਕਹਿਰ ਪਾਣੀ ਵਾਂਗੂੰ ਉਨ੍ਹਾਂ ਦੇ ਉੱਤੇ ਵਹਾਵਾਂਗਾ!
The princes of Judah were like them that remove the bound: [therefore] I will pour out my wrath upon them like water.
11 ੧੧ ਇਫ਼ਰਾਈਮ ਦਬਾਇਆ ਗਿਆ ਹੈ, ਉਹ ਨਿਆਂ ਨਾਲ ਚਿੱਥਿਆ ਗਿਆ ਹੈ, ਕਿਉਂ ਜੋ ਉਹ ਜ਼ਿੱਦ ਨਾਲ ਵਿਅਰਥ ਬਿਧੀਆਂ ਦੇ ਪਿੱਛੇ ਲੱਗਾ ਰਿਹਾ।
Ephraim [is] oppressed [and] broken in judgment, because he willingly walked after the commandment.
12 ੧੨ ਇਸ ਲਈ ਮੈਂ ਇਫ਼ਰਾਈਮ ਲਈ ਨਾਸ ਕਰਨ ਵਾਲੇ ਕੀੜੇ ਵਾਂਗੂੰ, ਅਤੇ ਯਹੂਦਾਹ ਦੇ ਘਰਾਣੇ ਲਈ ਘੁਣ ਵਾਂਗੂੰ ਹਾਂ।
Therefore [will] I [be] to Ephraim as a moth, and to the house of Judah as rottenness.
13 ੧੩ ਜਦ ਇਫ਼ਰਾਈਮ ਨੇ ਆਪਣਾ ਰੋਗ ਵੇਖਿਆ, ਅਤੇ ਯਹੂਦਾਹ ਨੇ ਆਪਣੇ ਜ਼ਖਮ ਨੂੰ, ਤਾਂ ਇਫ਼ਰਾਈਮ ਅੱਸ਼ੂਰ ਨੂੰ ਗਿਆ, ਅਤੇ ਇੱਕ ਝਗੜਾਲੂ ਰਾਜੇ ਕੋਲ ਸੁਨੇਹਾ ਭੇਜਿਆ, ਪਰ ਉਹ ਤੁਹਾਨੂੰ ਚੰਗਾ ਨਹੀਂ ਕਰ ਸਕਦਾ, ਨਾ ਤੁਹਾਡੇ ਜ਼ਖਮ ਨੂੰ ਠੀਕ ਕਰ ਸਕਦਾ ਹੈ।
When Ephraim saw his sickness, and Judah [saw] his wound, then Ephraim went to the Assyrian, and sent to king Jareb: yet he could not heal you, nor cure you of your wound.
14 ੧੪ ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ, ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ, ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ, ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।
For I [will be] to Ephraim as a lion, and as a young lion to the house of Judah: I, [even] I, will tear and go away; I will take away, and none shall rescue [him].
15 ੧੫ ਮੈਂ ਚਲਾ ਜਾਂਵਾਂਗਾ ਅਤੇ ਆਪਣੇ ਸਥਾਨ ਨੂੰ ਮੁੜਾਂਗਾ, ਜਦ ਤੱਕ ਉਹ ਆਪਣੇ ਦੋਸ਼ ਨਾ ਮੰਨ ਲੈਣ, ਅਤੇ ਮੇਰੇ ਦਰਸ਼ਣ ਦੇ ਖੋਜੀ ਨਾ ਹੋਣ। ਉਹ ਆਪਣੇ ਕਸ਼ਟ ਵਿੱਚ ਮੈਨੂੰ ਧਿਆਨ ਨਾਲ ਭਾਲਣਗੇ।
I will go [and] return to my place, till they acknowledge their offense, and seek my face: in their affliction they will seek me early.