< ਹੋਸ਼ੇਆ 6 >

1 ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ।
לכו ונשובה אל יהוה כי הוא טרף וירפאנו יך ויחבשנו׃
2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ!
יחינו מימים ביום השלישי יקמנו ונחיה לפניו׃
3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।
ונדעה נרדפה לדעת את יהוה כשחר נכון מצאו ויבוא כגשם לנו כמלקוש יורה ארץ׃
4 ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।
מה אעשה לך אפרים מה אעשה לך יהודה וחסדכם כענן בקר וכטל משכים הלך׃
5 ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ।
על כן חצבתי בנביאים הרגתים באמרי פי ומשפטיך אור יצא׃
6 ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
כי חסד חפצתי ולא זבח ודעת אלהים מעלות׃
7 ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ।
והמה כאדם עברו ברית שם בגדו בי׃
8 ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਉਹ ਖੂਨ ਨਾਲ ਲਿੱਬੜੀ ਹੋਈ ਹੈ।
גלעד קרית פעלי און עקבה מדם׃
9 ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੁੰਦੇ ਹਨ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਉਹ ਬਦਕਾਰੀ ਕਰਦੇ ਹਨ!
וכחכי איש גדודים חבר כהנים דרך ירצחו שכמה כי זמה עשו׃
10 ੧੦ ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਭਿਆਨਕ ਚੀਜ਼ ਵੇਖੀ, ਉੱਥੇ ਇਫ਼ਰਾਈਮ ਦਾ ਵਿਭਚਾਰ ਸੀ, ਇਸਰਾਏਲ ਪਲੀਤ ਹੋ ਗਿਆ ਹੈ।
בבית ישראל ראיתי שעריריה שם זנות לאפרים נטמא ישראל׃
11 ੧੧ ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, ਜਦ ਮੈਂ ਆਪਣੀ ਪਰਜਾ ਗੁਲਾਮੀ ਤੋਂ ਮੋੜ ਲਿਆਵਾਂਗਾ।
גם יהודה שת קציר לך בשובי שבות עמי׃

< ਹੋਸ਼ੇਆ 6 >