< ਹੋਸ਼ੇਆ 6 >
1 ੧ ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ।
In tribulatione sua mane consurgent ad me: Venite, et revertamur ad Dominum:
2 ੨ ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ!
quia ipse cepit, et sanabit nos: percutiet, et curabit nos.
3 ੩ ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।
Vivificabit nos post duos dies: in die tertia suscitabit nos, et vivemus in conspectu eius. Sciemus, sequemurque ut cognoscamus Dominum: quasi diluculum præparatus est egressus eius, et veniet quasi imber nobis temporaneus et serotinus terræ.
4 ੪ ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ? ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ? ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ, ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।
Quid faciam tibi Ephraim? quid faciam tibi Iuda? misericordia vestra quasi nubes matutina, et quasi ros mane pertransiens.
5 ੫ ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ।
Propter hoc dolavi in prophetis, occidi eos in verbis oris mei: et iudicia tua quasi lux egredientur.
6 ੬ ਮੈਂ ਬਲੀਦਾਨ ਨਹੀਂ ਸਗੋਂ ਦਯਾ ਚਾਹੁੰਦਾ ਹਾਂ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
Quia misericordiam volui, et non sacrificium, et scientiam Dei plusquam holocausta.
7 ੭ ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ।
Ipsi autem sicut Adam transgressi sunt pactum, ibi prævaricati sunt in me.
8 ੮ ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਉਹ ਖੂਨ ਨਾਲ ਲਿੱਬੜੀ ਹੋਈ ਹੈ।
Galaad civitas operantium idolum, supplantata sanguine.
9 ੯ ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਘਾਤ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੁੰਦੇ ਹਨ, ਉਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਉਹ ਬਦਕਾਰੀ ਕਰਦੇ ਹਨ!
Et quasi fauces virorum latronum, particeps sacerdotum, in via interficientium pergentes de Sichem: quia scelus operati sunt.
10 ੧੦ ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਭਿਆਨਕ ਚੀਜ਼ ਵੇਖੀ, ਉੱਥੇ ਇਫ਼ਰਾਈਮ ਦਾ ਵਿਭਚਾਰ ਸੀ, ਇਸਰਾਏਲ ਪਲੀਤ ਹੋ ਗਿਆ ਹੈ।
In domo Israel vidi horrendum: ibi fornicationes Ephraim: contaminatus est Israel.
11 ੧੧ ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, ਜਦ ਮੈਂ ਆਪਣੀ ਪਰਜਾ ਗੁਲਾਮੀ ਤੋਂ ਮੋੜ ਲਿਆਵਾਂਗਾ।
Sed et Iuda pone messem tibi, cum convertero captivitatem populi mei.