< ਹੋਸ਼ੇਆ 8 >

1 ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।
אֶל־חִכְּךָ֣ שֹׁפָ֔ר כַּנֶּ֖שֶׁר עַל־בֵּ֣ית יְהוָ֑ה יַ֚עַן עָבְר֣וּ בְרִיתִ֔י וְעַל־תֹּורָתִ֖י פָּשָֽׁעוּ׃
2 ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!
לִ֖י יִזְעָ֑קוּ אֱלֹהַ֥י יְֽדַעֲנ֖וּךָ יִשְׂרָאֵֽל׃
3 ਇਸਰਾਏਲ ਨੇ ਭਲਿਆਈ ਨੂੰ ਰੱਦ ਕੀਤਾ, ਵੈਰੀ ਉਹ ਦਾ ਪਿੱਛਾ ਕਰੇਗਾ।
זָנַ֥ח יִשְׂרָאֵ֖ל טֹ֑וב אֹויֵ֖ב יִרְדְּֽפֹו׃
4 ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।
הֵ֤ם הִמְלִיכוּ֙ וְלֹ֣א מִמֶּ֔נִּי הֵשִׂ֖ירוּ וְלֹ֣א יָדָ֑עְתִּי כַּסְפָּ֣ם וּזְהָבָ֗ם עָשׂ֤וּ לָהֶם֙ עֲצַבִּ֔ים לְמַ֖עַן יִכָּרֵֽת׃
5 ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ। ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?
זָנַח֙ עֶגְלֵ֣ךְ שֹֽׁמְרֹ֔ון חָרָ֥ה אַפִּ֖י בָּ֑ם עַד־מָתַ֕י לֹ֥א יוּכְל֖וּ נִקָּיֹֽן׃
6 ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।
כִּ֤י מִיִּשְׂרָאֵל֙ וְה֔וּא חָרָ֣שׁ עָשָׂ֔הוּ וְלֹ֥א אֱלֹהִ֖ים ה֑וּא כִּֽי־שְׁבָבִ֣ים יִֽהְיֶ֔ה עֵ֖גֶל שֹׁמְרֹֽון׃
7 ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!
כִּ֛י ר֥וּחַ יִזְרָ֖עוּ וְסוּפָ֣תָה יִקְצֹ֑רוּ קָמָ֣ה אֵֽין־לֹ֗ו צֶ֚מַח בְּלִ֣י יַֽעֲשֶׂה־קֶּ֔מַח אוּלַ֣י יַֽעֲשֶׂ֔ה זָרִ֖ים יִבְלָעֻֽהוּ׃
8 ਇਸਰਾਏਲ ਨਿਗਲਿਆ ਗਿਆ, ਹੁਣ ਉਹ ਕੌਮਾਂ ਦੇ ਵਿੱਚ ਨਾਪਸੰਦ ਬਰਤਨ ਵਰਗਾ ਹੈ।
נִבְלַ֖ע יִשְׂרָאֵ֑ל עַתָּה֙ הָי֣וּ בַגֹּויִ֔ם כִּכְלִ֖י אֵֽין־חֵ֥פֶץ בֹּֽו׃
9 ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਗਧਾ ਇਕੱਲਾ ਅਵਾਰਾ ਹੋਵੇ। ਇਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ।
כִּֽי־הֵ֙מָּה֙ עָל֣וּ אַשּׁ֔וּר פֶּ֖רֶא בֹּודֵ֣ד לֹ֑ו אֶפְרַ֖יִם הִתְנ֥וּ אֲהָבִֽים׃
10 ੧੦ ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ, ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ। ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ।
גַּ֛ם כִּֽי־יִתְנ֥וּ בַגֹּויִ֖ם עַתָּ֣ה אֲקַבְּצֵ֑ם וַיָּחֵ֣לּוּ מְּעָ֔ט מִמַּשָּׂ֖א מֶ֥לֶךְ שָׂרִֽים׃
11 ੧੧ ਇਸ ਲਈ ਕਿ ਇਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ, ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।
כִּֽי־הִרְבָּ֥ה אֶפְרַ֛יִם מִזְבְּחֹ֖ת לַחֲטֹ֑א הָיוּ־לֹ֥ו מִזְבְּחֹ֖ות לַחֲטֹֽא׃
12 ੧੨ ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ।
אֶכתֹוב־ (אֶ֨כְתָּב)־לֹ֔ו רִבֹּו (רֻבֵּ֖י) תֹּֽורָתִ֑י כְּמֹו־זָ֖ר נֶחְשָֽׁבוּ׃
13 ੧੩ ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ।
זִבְחֵ֣י הַבְהָבַ֗י יִזְבְּח֤וּ בָשָׂר֙ וַיֹּאכֵ֔לוּ יְהוָ֖ה לֹ֣א רָצָ֑ם עַתָּ֞ה יִזְכֹּ֤ר עֲוֹנָם֙ וְיִפְקֹ֣ד חַטֹּאותָ֔ם הֵ֖מָּה מִצְרַ֥יִם יָשֽׁוּבוּ׃
14 ੧੪ ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ।
וַיִּשְׁכַּ֨ח יִשְׂרָאֵ֜ל אֶת־עֹשֵׂ֗הוּ וַיִּ֙בֶן֙ הֵֽיכָלֹ֔ות וִֽיהוּדָ֕ה הִרְבָּ֖ה עָרִ֣ים בְּצֻרֹ֑ות וְשִׁלַּחְתִּי־אֵ֣שׁ בְּעָרָ֔יו וְאָכְלָ֖ה אַרְמְנֹתֶֽיהָ׃ ס

< ਹੋਸ਼ੇਆ 8 >