< ਹੋਸ਼ੇਆ 8 >
1 ੧ ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।
Trubu na usta, i reci: kao orao ide na dom Gospodnji; jer prestupiše zavjet moj i otpadiše se od zakona mojega.
2 ੨ ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!
Izrailj æe vikati k meni: Bože moj; poznajemo te.
3 ੩ ਇਸਰਾਏਲ ਨੇ ਭਲਿਆਈ ਨੂੰ ਰੱਦ ਕੀਤਾ, ਵੈਰੀ ਉਹ ਦਾ ਪਿੱਛਾ ਕਰੇਗਾ।
Izrailj je ostavio dobro; neprijatelj æe ga goniti.
4 ੪ ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।
Postavljaju careve, ali ne od mene; podižu knezove, za koje ja ne znam; od srebra svojega i od zlata svojega grade sebi likove, da se istrijebe.
5 ੫ ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ। ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?
Ostavilo te je tele tvoje, Samarijo; jarost se moja raspalila na njih; dokle se neæe moæi oèistiti?
6 ੬ ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।
Jer je i ono od Izrailja; naèinio ga je umjetnik, i nije Bog; tele æe Samarijsko otiæi u komade.
7 ੭ ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!
Jer siju vjetar, pa æe žeti oluju; stabljike neæe imati, klica neæe dati brašna; da bi i dala, proždrijeæe ga tuðinci.
8 ੮ ਇਸਰਾਏਲ ਨਿਗਲਿਆ ਗਿਆ, ਹੁਣ ਉਹ ਕੌਮਾਂ ਦੇ ਵਿੱਚ ਨਾਪਸੰਦ ਬਰਤਨ ਵਰਗਾ ਹੈ।
Proždrijeæe se Izrailj, biæe meðu narodima kao sud na kom nema miline.
9 ੯ ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਗਧਾ ਇਕੱਲਾ ਅਵਾਰਾ ਹੋਵੇ। ਇਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ।
Jer otidoše k Asircu, divljemu magarcu, koji je sam za se; Jefrem naima ljubavnike.
10 ੧੦ ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ, ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ। ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ।
A što naimaše meðu narodima, ja æu ih sabrati; a veæ i okusiše malo radi bremena cara nad knezovima.
11 ੧੧ ਇਸ ਲਈ ਕਿ ਇਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ, ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।
Što umnoži Jefrem oltare da griješi, biæe mu oltari na grijeh.
12 ੧੨ ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ।
Napisah mu velike stvari u zakonu svom; ali mu se èine kao nešto tuðe.
13 ੧੩ ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ।
Za žrtve, koje mi prinose, prinose meso, i jedu ga; Gospod ih ne prima; sada æe se opomenuti bezakonja njihova i pohodiæe grijehe njihove; oni æe se vratiti u Misir.
14 ੧੪ ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ।
Izrailj zaboravi tvorca svojega, i sagradi dvorove, i Juda umnoži tvrde gradove; ali æu pustiti oganj u gradove ovomu, i spaliæe dvorove onomu.