< ਹੋਸ਼ੇਆ 9 >
1 ੧ ਹੇ ਇਸਰਾਏਲ, ਅਨੰਦ ਨਾ ਹੋ, ਉੱਮਤਾਂ ਵਾਂਗੂੰ ਖੁਸ਼ੀ ਨਾ ਮਨਾ! ਤੂੰ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਵਿਭਚਾਰ ਕੀਤਾ, ਅੰਨ ਦੇ ਹਰ ਇੱਕ ਪਿੜ ਉੱਤੇ ਤੂੰ ਆਪਣੀ ਵੇਸਵਾਗਿਰੀ ਦੀ ਕਮਾਈ ਨੂੰ ਪਿਆਰ ਕੀਤਾ ਹੈ!
Не радуйся, Израилю, ни веселися якоже людие, понеже соблудил еси от Господа Бога твоего: возлюбил еси даяния на всяцем гумне пшеницы.
2 ੨ ਪਿੜ ਅਤੇ ਚੁਬੱਚਾ ਉਹਨਾਂ ਨੂੰ ਨਾ ਪਾਲੇਗਾ, ਅਤੇ ਨਵੀਂ ਮੈਅ ਉਸ ਤੋਂ ਥੁੜ ਜਾਵੇਗੀ।
Гумно и точило не позна их, и вино солга им.
3 ੩ ਉਹ ਯਹੋਵਾਹ ਦੇ ਦੇਸ ਵਿੱਚ ਨਾ ਵੱਸਣਗੇ, ਪਰ ਇਫ਼ਰਾਈਮ ਮਿਸਰ ਨੂੰ ਮੁੜੇਗਾ, ਅਤੇ ਉਹ ਅੱਸ਼ੂਰ ਵਿੱਚ ਅਸ਼ੁੱਧ ਚੀਜ਼ਾਂ ਖਾਣਗੇ।
Не вселишася на земли Господни: вселися Ефрем во Египте, и во Ассириах снедят нечистая.
4 ੪ ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ, ਉਹ ਉਸ ਨੂੰ ਪਸੰਦ ਨਾ ਆਉਣਗੇ, ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ, ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।
Не возлияша Господеви вина, и не усладишася Ему требы их, яко хлеб жалости им: вси ядущии тыя осквернятся: понеже хлебы их душ их, не внидут в дом Господень.
5 ੫ ਤੁਸੀਂ ਪਰਬਾਂ ਦੇ ਦਿਨ ਲਈ, ਅਤੇ ਯਹੋਵਾਹ ਦੇ ਪਰਬ ਦੇ ਦਿਨ ਲਈ ਕੀ ਕਰੋਗੇ?
Что сотворите во днех торжества и в день праздника Господня?
6 ੬ ਵੇਖੋ ਤਾਂ, ਉਹ ਬਰਬਾਦੀ ਤੋਂ ਚੱਲੇ ਗਏ, ਪਰ ਮਿਸਰ ਉਹਨਾਂ ਨੂੰ ਇਕੱਠਾ ਕਰੇਗਾ, ਮੋਫ਼ ਉਹਨਾਂ ਨੂੰ ਦਫ਼ਨ ਕਰੇਗਾ, ਉਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ, ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ, ਕੰਡੇ ਉਹਨਾਂ ਦੇ ਤੰਬੂਆਂ ਵਿੱਚ ਹੋਣਗੇ।
Сего ради, се, пойдут от труда Египетска, и приимет их Мемфис, и погребет я махмас: сребро их пагуба наследит, терние во дворех их.
7 ੭ ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਇਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ।
Приспеша дние отмщения твоего, приидоша дние воздаяния твоего, и озлобится Израиль, якоже пророк изумленный, человек духом носимый: от множества неправд твоих умножися изумление твое.
8 ੮ ਇਫ਼ਰਾਈਮ ਮੇਰੇ ਪਰਮੇਸ਼ੁਰ ਨਾਲ ਪਹਿਰੇਦਾਰ ਹੈ, ਹੁਣ ਰਿਹਾ ਨਬੀ, - ਉਹ ਦੇ ਸਾਰੇ ਰਾਹਾਂ ਉੱਤੇ ਚਿੜ੍ਹੀਮਾਰ ਦਾ ਜਾਲ਼ ਹੈ, ਅਤੇ ਉਹ ਦੇ ਪਰਮੇਸ਼ੁਰ ਦੇ ਘਰ ਵਿੱਚ ਦੁਸ਼ਮਣੀ ਹੈ।
Страж Ефрем с Богом, пророк пругло строптиво на всех путех его: изумление в дому Божии утвердиша.
9 ੯ ਉਹਨਾਂ ਨੇ ਆਪਣੇ ਆਪ ਨੂੰ ਪੁੱਜ ਕੇ ਖ਼ਰਾਬ ਕਰ ਲਿਆ, ਜਿਵੇਂ ਗਿਬਆਹ ਦੇ ਦਿਨਾਂ ਵਿੱਚ, ਉਹ ਉਹਨਾਂ ਦੀ ਬਦੀ ਨੂੰ ਚੇਤੇ ਕਰੇਗਾ ਉਹ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ।
Растлешася по днем холма: воспомянет неправды их, отмстит грехи их.
10 ੧੦ ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ, ਮੈਂ ਤੁਹਾਡੇ ਪੁਰਖਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ, ਉਹ ਬਆਲ ਪਓਰ ਨੂੰ ਗਏ, ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ, ਅਤੇ ਆਪਣੇ ਮਨਮੋਹਣੇ ਵਾਂਗੂੰ ਘਿਣਾਉਣੇ ਹੋ ਗਏ।
Якоже грезн в пустыни обретох Израиля и яко стража на смоковнице ранняго увидех отцы их: тии внидоша ко Веельфегору и отчуждишася на стыдение, и быша мерзостнии якоже возлюбленнии.
11 ੧੧ ਇਫ਼ਰਾਈਮ ਦਾ ਪਰਤਾਪ ਪੰਛੀ ਵਾਂਗੂੰ ਉੱਡ ਜਾਵੇਗਾ, - ਨਾ ਜਣਨ, ਨਾ ਹਮਲ, ਨਾ ਗਰਭ!
Ефрем яко птица отлете, славы их от порождений и болезней и от зачатий.
12 ੧੨ ਭਾਵੇਂ ਉਹ ਬੱਚੇ ਪਾਲਣ, ਮੈਂ ਉਹਨਾਂ ਨੂੰ ਔਂਤਰਾ ਕਰਾਂਗਾ, ਇੱਥੋਂ ਤੱਕ ਕਿ ਕੋਈ ਆਦਮੀ ਨਾ ਰਹੇ, ਅਤੇ ਹਾਏ ਉਹਨਾਂ ਨੂੰ ਜਦ ਮੈਂ ਉਹਨਾਂ ਤੋਂ ਦੂਰ ਹੋ ਜਾਂਵਾਂਗਾ!
Темже аще и воскормят чада своя, безчадны будут от человек: понеже и люте им есть, (зане оставих я, ) плоть моя от них.
13 ੧੩ ਇਫ਼ਰਾਈਮ, ਜਿਵੇਂ ਮੈਂ ਸੂਰ ਨੂੰ ਵੇਖਿਆ, ਚੰਗੇ ਥਾਂ ਲਾਇਆ ਗਿਆ ਹੈ, ਪਰ ਇਫ਼ਰਾਈਮ ਆਪਣੇ ਪੁੱਤਰਾਂ ਨੂੰ ਵੱਢਣ ਵਾਲੇ ਲਈ ਬਾਹਰ ਲੈ ਜਾਵੇਗਾ!
Ефрем, якоже видех, в ловитву предпоставиша чада своя, и Ефрем еже извести на заколение чада своя.
14 ੧੪ ਹੇ ਯਹੋਵਾਹ, ਉਹਨਾਂ ਨੂੰ ਦੇ! ਤੂੰ ਕੀ ਦੇਵੇਂਗਾ? ਉਹਨਾਂ ਨੂੰ ਗਰਭਪਾਤ ਵਾਲੀ ਕੁੱਖ ਅਤੇ ਸੁੱਕੀਆਂ ਛਾਤੀਆਂ ਦੇ!
Даждь им, Господи: что даси им? Даждь им утробу неплодящую и сосцы сухи.
15 ੧੫ ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਉਹਨਾਂ ਨਾਲ ਘਿਣ ਕੀਤੀ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਉਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਉਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਉਹਨਾਂ ਦੇ ਸਾਰੇ ਹਾਕਮ ਬਾਗੀ ਹਨ।
Вся злобы их во Галгалех, яко тамо их возненавидех за злобы начинаний их: из дому Моего изжену я, (ксему) не приложу любити их:
16 ੧੬ ਇਫ਼ਰਾਈਮ ਮਾਰਿਆ ਗਿਆ, ਉਹ ਦੀ ਜੜ੍ਹ ਸੁੱਕ ਗਈ, ਉਹ ਫਲ ਨਾ ਦੇਵੇਗੀ, ਜੇ ਉਹ ਜਣਨ ਵੀ, ਮੈਂ ਉਹਨਾਂ ਦੀਆਂ ਕੁੱਖਾਂ ਦੇ ਲਾਡਲਿਆਂ ਨੂੰ ਮਾਰ ਦਿਆਂਗਾ।
вси князи их непокориви. Поболе Ефрем: корение его изсхоша, плода ксему да не принесет: понеже аще и породят, побию вожделенная утроб их.
17 ੧੭ ਮੇਰਾ ਪਰਮੇਸ਼ੁਰ ਉਹਨਾਂ ਨੂੰ ਰੱਦ ਕਰ ਦੇਵੇਗਾ, ਕਿਉਂ ਜੋ ਉਹ ਉਸ ਦੀ ਨਹੀਂ ਸੁਣਦੇ, ਅਤੇ ਉਹ ਕੌਮਾਂ ਵਿੱਚ ਅਵਾਰਾ ਫਿਰਨਗੇ।
Отринет я Бог, яко не послушаша Его, и будут заблуждающии в языцех.