< ਹੋਸ਼ੇਆ 1 >
1 ੧ ਇਹ ਯਹੋਵਾਹ ਦੀ ਉਹ ਬਾਣੀ ਹੈ, ਜਿਹੜੀ ਬੇਰੀ ਦੇ ਪੁੱਤਰ ਹੋਸ਼ੇਆ ਨੂੰ ਉਸ ਸਮੇਂ ਆਈ, ਜਦੋਂ ਯਹੂਦਾਹ ਦੇ ਉੱਤੇ ਰਾਜਾ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦਾ ਰਾਜ ਸੀ ਅਤੇ ਇਸਰਾਏਲ ਦੇ ਉੱਤੇ ਰਾਜਾ ਯੋਆਸ਼ ਦੇ ਪੁੱਤਰ ਯਾਰਾਬੁਆਮ ਦਾ ਰਾਜ ਸੀ।
The word of YHWH that came to Hosea the son of Beeri, in the days of Uzziah, Jotham, Ahaz, and Hezekiah, kings of Judah, and in the days of Jeroboam the son of Joash, king of Israel.
2 ੨ ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਔਰਤ ਨਾਲ ਵਿਆਹ ਕਰ। ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ। ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ।
When YHWH spoke at the first by Hosea, YHWH said to Hosea, "Go, take for yourself a wife of prostitution and children of unfaithfulness; for the land commits great adultery, forsaking YHWH."
3 ੩ ਤਾਂ ਉਸ ਨੇ ਜਾ ਕੇ ਦਿਬਲਾਇਮ ਦੀ ਧੀ ਗੋਮਰ ਨੂੰ ਵਿਆਹ ਲਿਆ। ਉਹ ਗਰਭਵਤੀ ਹੋਈ ਅਤੇ ਉਹ ਦੇ ਲਈ ਪੁੱਤਰ ਨੂੰ ਜਨਮ ਦਿੱਤਾ।
So he went and took Gomer the daughter of Diblaim; and she conceived, and bore him a son.
4 ੪ ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।
YHWH said to him, "Call his name 'Jezreel,' for yet a little while, and I will avenge the blood of Jezreel on the house of Jehu, and will cause the kingdom of the house of Israel to cease.
5 ੫ ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।
It will happen in that day that I will break the bow of Israel in the Valley of Jezreel."
6 ੬ ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ।
She conceived again, and bore a daughter. Then he said to him, "Call her name 'No Compassion,' for I will no longer have compassion on the house of Israel, that I should in any way pardon them.
7 ੭ ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁੱਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ।
But I will have mercy on the house of Judah, and will save them by YHWH their God, and will not save them by bow, or by sword, or by battle, or by chariots, or by horses, or by horsemen."
8 ੮ ਲੋ-ਰੁਹਾਮਾਹ ਦਾ ਦੁੱਧ ਛੁਡਾਉਣ ਤੋਂ ਬਾਅਦ ਉਹ ਇਸਤਰੀ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ।
Now when she had weaned No Compassion, she conceived, and bore a son.
9 ੯ ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ।
He said, "Call his name 'Not My People,' for you are 'Not my People' and I am 'Not your I AM.'
10 ੧੦ ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ” ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, “ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।”
Yet the number of the children of Israel will be as the sand of the sea, which can't be measured nor numbered; and it will come to pass that, in the place where it was said to them, "You are 'Not My People,'" they will be called "Children of the Living God."
11 ੧੧ ਯਹੂਦੀ ਅਤੇ ਇਸਰਾਏਲੀ ਫਿਰ ਇਕੱਠੇ ਹੋਣਗੇ ਅਤੇ ਉਹ ਆਪਣੇ ਲਈ ਇੱਕ ਆਗੂ ਠਹਿਰਾਉਣਗੇ। ਉਹ ਇਸ ਦੇਸ ਵਿੱਚੋਂ ਉਤਾਹਾਂ ਜਾਣਗੇ, ਕਿਉਂ ਜੋ ਯਿਜ਼ਰਏਲ ਦਾ ਦਿਨ ਮਹਾਨ ਹੋਵੇਗਾ।
The people of Judah and the children of Israel will be gathered together, and they will appoint themselves one head, and will go up from the land; for great will be the day of Jezreel.