< ਯਸਾਯਾਹ 11 >
1 ੧ ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।
Et egredietur virga de radice Iesse, et flos de radice eius ascendet.
2 ੨ ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ, ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈਅ ਦਾ ਆਤਮਾ।
Et requiescet super eum spiritus Domini: spiritus sapientiae, et intellectus, spiritus consilii, et fortitudinis, spiritus scientiae, et pietatis,
3 ੩ ਅਤੇ ਯਹੋਵਾਹ ਦੇ ਭੈਅ ਵਿੱਚ ਉਹ ਮਗਨ ਰਹੇਗਾ, ਉਹ ਨਾ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਨਿਆਂ ਕਰੇਗਾ, ਨਾ ਆਪਣੇ ਕੰਨਾਂ ਦੇ ਸੁਣਨ ਅਨੁਸਾਰ ਫ਼ੈਸਲਾ ਦੇਵੇਗਾ।
et replebit eum spiritus timoris Domini: non secundum visionem oculorum iudicabit, neque secundum auditum aurium arguet:
4 ੪ ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ।
sed iudicabit in iustitia pauperes, et arguet in aequitate pro mansuetis terrae: et percutiet terram virga oris sui, et spiritu labiorum suorum interficiet impium.
5 ੫ ਧਰਮ ਉਹ ਦੀ ਕਮਰ ਦਾ ਪਟਕਾ ਹੋਵੇਗਾ, ਅਤੇ ਵਫ਼ਾਦਾਰੀ ਉਹ ਦੇ ਲੱਕ ਦੀ ਪੇਟੀ ਹੋਵੇਗੀ।
Et erit iustitia cingulum lumborum eius: et fides cinctorium renum eius.
6 ੬ ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ।
Habitabit lupus cum agno: et pardus cum hoedo accubabit: vitulus et leo, et ovis simul morabuntur, et puer parvulus minabit eos.
7 ੭ ਗਾਂ ਤੇ ਰਿੱਛਣੀ ਚਰਨਗੀਆਂ, ਅਤੇ ਉਨ੍ਹਾਂ ਦੇ ਬੱਚੇ ਇਕੱਠੇ ਬੈਠਣਗੇ, ਬੱਬਰ ਸ਼ੇਰ ਬਲ਼ਦ ਵਾਂਗੂੰ ਘਾਹ ਖਾਵੇਗਾ।
Vitulus, et ursus pascentur: simul requiescent catuli eorum: et leo quasi bos comedet paleas.
8 ੮ ਦੁੱਧ ਚੁੰਘਦਾ ਬੱਚਾ ਸੱਪ ਦੀ ਖੁੱਡ ਉੱਤੇ ਖੇਡੇਗਾ, ਅਤੇ ਦੁੱਧੋਂ ਛੁਡਾਇਆ ਹੋਇਆ ਬੱਚਾ ਆਪਣਾ ਹੱਥ ਨਾਗ ਦੀ ਵਰਮੀ ਉੱਤੇ ਰੱਖੇਗਾ।
Et delectabitur infans ab ubere super foramine aspidis: et in caverna reguli, qui ablactatus fuerit, manum suam mittet.
9 ੯ ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ।
Non nocebunt, et non occident in universo monte sancto meo: quia repleta est terra scientia Domini, sicut aquae maris operientes.
10 ੧੦ ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।
In die illa radix Iesse, qui stat in signum populorum, ipsum gentes deprecabuntur, et erit sepulchrum eius gloriosum.
11 ੧੧ ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ।
Et erit in die illa: Adiiciet Dominus secundo manum suam ad possidendum residuum populi sui, quod relinquetur ab Assyriis, et ab Aegypto, et a Phetros, et ab Aethiopia, et ab Aelam, et a Sennaar, et ab Emath, et ab insulis maris.
12 ੧੨ ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।
Et levabit signum in nationes, et congregabit profugos Israel, et dispersos Iuda colliget a quattuor plagis terrae.
13 ੧੩ ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ।
Et auferetur zelus Ephraim, et hostes Iuda peribunt: Ephraim non aemulabitur Iudam, et Iudas non pugnabit contra Ephraim.
14 ੧੪ ਪਰ ਉਹ ਪੱਛਮ ਵੱਲ ਫ਼ਲਿਸਤੀਆਂ ਦੇ ਮੋਢੇ ਉੱਤੇ ਝਪੱਟਾ ਮਾਰਨਗੇ, ਅਤੇ ਉਹ ਇਕੱਠੇ ਹੋ ਕੇ ਪੂਰਬੀਆਂ ਨੂੰ ਲੁੱਟ ਲੈਣਗੇ, ਉਹ ਆਪਣਾ ਹੱਥ ਅਦੋਮ ਅਤੇ ਮੋਆਬ ਉੱਤੇ ਪਾਉਣਗੇ, ਅਤੇ ਅੰਮੋਨੀ ਉਨ੍ਹਾਂ ਦੇ ਅਧੀਨ ਹੋ ਜਾਣਗੇ।
Et volabunt in humeros Philisthiim per mare, simul praedabuntur filios Orientis: Idumaea et Moab praeceptum manus eorum, et filii Ammon obedientes erunt.
15 ੧੫ ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।
Et desolabit Dominus linguam maris Aegypti, et levabit manum suam super flumen in fortitudine spiritus sui: et percutiet eum in septem rivis, ita ut transeant per eum calceati.
16 ੧੬ ਮੇਰੀ ਪਰਜਾ ਦੇ ਬਚੇ ਹੋਏ ਲੋਕਾਂ ਲਈ ਜਿਹੜੇ ਅੱਸ਼ੂਰ ਤੋਂ ਬਚ ਗਏ, ਇੱਕ ਅਜਿਹੀ ਸੜਕ ਹੋਵੇਗੀ, ਜਿਵੇਂ ਇਸਰਾਏਲ ਲਈ ਸੀ, ਜਦ ਉਹ ਮਿਸਰ ਦੇ ਦੇਸ ਤੋਂ ਉਤਾਹਾਂ ਆਏ ਸਨ।
Et erit via residuo populo meo, qui relinquetur ab Assyriis: sicut fuit Israeli in die illa, qua ascendit de Terra Aegypti.