< ਯਸਾਯਾਹ 12 >
1 ੧ ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
Reći ćeš u dan onaj: Hvalim te, Jahve, razgnjevi se ti na mene, ali se odvratio gnjev tvoj i ti me utješi!
2 ੨ ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
Evo, Bog je spasenje moje, uzdam se, ne bojim se više, jer je Jahve snaga moja i pjesma, on je moje spasenje.
3 ੩ ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
I s radošću ćete crpsti vodu iz izvora spasenja.
4 ੪ ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
Reći ćete u dan onaj: Hvalite Jahvu prizivajte ime njegovo! Objavite narodima djela njegova, razglašujte uzvišenost imena njegova!
5 ੫ ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
Pjevajte Jahvi, jer stvori divote, neka je to znano po svoj zemlji!
6 ੬ ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।
Kličite i radujte se, stanovnici Siona, jer je velik među vama Svetac Izraelov!