< ਯਸਾਯਾਹ 13 >

1 ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
משא בבל--אשר חזה ישעיהו בן אמוץ
2 ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!
על הר נשפה שאו נס הרימו קול להם הניפו יד ויבאו פתחי נדיבים
3 ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।
אני צויתי למקדשי גם קראתי גבורי לאפי עליזי גאותי
4 ਪਹਾੜਾਂ ਉੱਤੇ ਇੱਕ ਰੌਲ਼ੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!
קול המון בהרים דמות עם רב קול שאון ממלכות גוים נאספים--יהוה צבאות מפקד צבא מלחמה
5 ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!
באים מארץ מרחק מקצה השמים יהוה וכלי זעמו לחבל כל הארץ
6 ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।
הילילו כי קרוב יום יהוה כשד משדי יבוא
7 ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ਼ ਜਾਵੇਗਾ।
על כן כל ידים תרפינה וכל לבב אנוש ימס
8 ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
ונבהלו--צירים וחבלים יאחזון כיולדה יחילון איש אל רעהו יתמהו פני להבים פניהם
9 ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।
הנה יום יהוה בא אכזרי ועברה וחרון אף--לשום הארץ לשמה וחטאיה ישמיד ממנה
10 ੧੦ ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।
כי כוכבי השמים וכסיליהם לא יהלו אורם חשך השמש בצאתו וירח לא יגיה אורו
11 ੧੧ ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।
ופקדתי על תבל רעה ועל רשעים עונם והשבתי גאון זדים וגאות עריצים אשפיל
12 ੧੨ ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।
אוקיר אנוש מפז ואדם מכתם אופיר
13 ੧੩ ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ।
על כן שמים ארגיז ותרעש הארץ ממקומה--בעברת יהוה צבאות וביום חרון אפו
14 ੧੪ ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।
והיה כצבי מדח וכצאן ואין מקבץ איש אל עמו יפנו ואיש אל ארצו ינוסו
15 ੧੫ ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ।
כל הנמצא ידקר וכל הנספה יפול בחרב
16 ੧੬ ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।
ועלליהם ירטשו לעיניהם ישסו בתיהם ונשיהם תשגלנה (תשכבנה)
17 ੧੭ ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।
הנני מעיר עליהם את מדי אשר כסף לא יחשבו וזהב לא יחפצו בו
18 ੧੮ ਉਨ੍ਹਾਂ ਦੇ ਧਣੁੱਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।
וקשתות נערים תרטשנה ופרי בטן לא ירחמו על בנים לא תחוס עינם
19 ੧੯ ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।
והיתה בבל צבי ממלכות תפארת גאון כשדים כמהפכת אלהים את סדם ואת עמרה
20 ੨੦ ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।
לא תשב לנצח ולא תשכן עד דור ודור ולא יהל שם ערבי ורעים לא ירבצו שם
21 ੨੧ ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।
ורבצו שם ציים ומלאו בתיהם אחים ושכנו שם בנות יענה ושעירים ירקדו שם
22 ੨੨ ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲ਼ਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ।
וענה איים באלמנותיו ותנים בהיכלי ענג וקרוב לבוא עתה וימיה לא ימשכו

< ਯਸਾਯਾਹ 13 >