< ਯਸਾਯਾਹ 13 >
1 ੧ ਬਾਬਲ ਦੇ ਵਿਖੇ ਅਗੰਮ ਵਾਕ ਜਿਸ ਨੂੰ ਆਮੋਸ ਦੇ ਪੁੱਤਰ ਯਸਾਯਾਹ ਨੇ ਦਰਸ਼ਣ ਵਿੱਚ ਪਾਇਆ, -
Spriedums par Bābeli, ko Jesaja, Amoca dēls, redzējis.
2 ੨ ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!
Izceļat karogu augstā kalnā, paceļat balsi, metat ar roku, lai ieiet pa valdnieku vārtiem.
3 ੩ ਮੈਂ ਆਪਣੇ ਸੰਤਾਂ ਨੂੰ ਹੁਕਮ ਦਿੱਤਾ ਹੈ, ਨਾਲੇ ਮੈਂ ਆਪਣੇ ਕ੍ਰੋਧ ਨੂੰ ਪੂਰਾ ਕਰਨ ਲਈ, ਆਪਣੇ ਸੂਰਮਿਆਂ ਨੂੰ ਬੁਲਾਇਆ, ਜਿਹੜੇ ਮੇਰੀ ਜਿੱਤ ਤੇ ਪ੍ਰਸੰਨ ਹੁੰਦੇ ਹਨ।
Es esmu pavēlējis Saviem svētītiem, arī Savus stipros aicinājis uz Savu dusmību, tos, kas priecājās par Manu godību.
4 ੪ ਪਹਾੜਾਂ ਉੱਤੇ ਇੱਕ ਰੌਲ਼ੇ ਦੀ ਅਵਾਜ਼ ਸੁਣੋ, ਜਿਵੇਂ ਵੱਡੀ ਭੀੜ ਦੀ, ਰਾਜ ਰਾਜ ਦੀਆਂ ਕੌਮਾਂ ਦੇ ਇਕੱਠ ਦਾ ਸ਼ੋਰ, ਸੈਨਾਂ ਦਾ ਯਹੋਵਾਹ ਯੁੱਧ ਲਈ ਸੈਨਾਂ ਨੂੰ ਇਕੱਠਾ ਕਰ ਰਿਹਾ ਹੈ!
Ļaužu troksnis ir kalnos, kā no lielas tautas, trokšņa skaņa no sapulcinātu tautu valstīm. Tas Kungs Cebaot pārlūko karaspēku.
5 ੫ ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!
Tie nāk no tālas zemes, no pasaules gala, Tas Kungs ar Savas dusmības rīkiem, postīt visu zemi.
6 ੬ ਤੁਸੀਂ ਧਾਹਾਂ ਮਾਰੋ ਕਿਉਂ ਜੋ ਯਹੋਵਾਹ ਦਾ ਨਿਆਂ ਦਾ ਦਿਨ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆਵੇਗਾ।
Kauciet, jo Tā Kunga diena ir tuvu, viņa nāk kā posts no tā Visuvarenā.
7 ੭ ਇਸ ਲਈ ਸਾਰੇ ਹੱਥ ਢਿੱਲੇ ਪੈ ਜਾਣਗੇ, ਅਤੇ ਹਰ ਮਨੁੱਖ ਦਾ ਦਿਲ ਡਰ ਨਾਲ ਢੱਲ਼ ਜਾਵੇਗਾ।
Tādēļ visas rokas būs nogurušas, un visu cilvēku sirdis izkusīs.
8 ੮ ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।
Un tie iztrūcināsies, mokas un bēdas tos sagrābs, tiem būs sāpes, kā sievai, kas dzemdē; tie skatās kā stulbi cits uz citu, viņu vaigi deg kā liesmās.
9 ੯ ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।
Redzi, Tā Kunga diena nāk briesmīga, ar dusmām un ar karstu bardzību, un dara zemi par tuksnesi un izdeldē grēciniekus no viņas nost.
10 ੧੦ ਅਕਾਸ਼ ਦੇ ਤਾਰੇ ਅਤੇ ਉਹ ਦੇ ਤਾਰਾਗਣ ਆਪਣਾ ਚਾਨਣ ਨਾ ਦੇਣਗੇ, ਸੂਰਜ ਚੜ੍ਹਦਿਆਂ ਸਾਰ ਹਨ੍ਹੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣਾ ਪ੍ਰਕਾਸ਼ ਨਾ ਦੇਵੇਗਾ।
Jo debess zvaigznes un viņas spīdumi nedos savu gaismu, saule uzlecot aptumšosies, un mēnesis neļaus spīdēt savam gaišumam.
11 ੧੧ ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।
Jo Es piemeklēšu bezdievību pie pasaules, un viņu netaisnību pie ļauniem, Es iznīcināšu lepniem lielību un nogāzīšu vareniem greznību,
12 ੧੨ ਮੈਂ ਲੋਕਾਂ ਨੂੰ ਕੁੰਦਨ ਸੋਨੇ ਨਾਲੋਂ, ਅਤੇ ਮਨੁੱਖ ਨੂੰ ਓਫੀਰ ਦੇ ਸੋਨੇ ਨਾਲੋਂ ਦੁਰਲੱਭ ਬਣਾਵਾਂਗਾ।
Ka vīrs būs dārgāks nekā tīrs zelts, un cilvēks dārgāks nekā Ofira dārgumi.
13 ੧੩ ਇਸ ਲਈ ਮੈਂ ਅਕਾਸ਼ ਨੂੰ ਕਾਂਬਾ ਲਵਾਂਗਾ, ਅਤੇ ਧਰਤੀ ਆਪਣੇ ਥਾਂ ਤੋਂ ਹਿਲਾਈ ਜਾਵੇਗੀ, ਇਹ ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ, ਅਤੇ ਉਸ ਦੇ ਤੇਜ ਗੁੱਸੇ ਦੇ ਦਿਨ ਹੋਵੇਗਾ।
Tāpēc es darīšu debesi drebam, un zeme taps kustināta no savas vietas, caur Tā Kunga Cebaot bardzību un caur viņa karstās dusmības dienu.
14 ੧੪ ਤਦ ਅਜਿਹਾ ਹੋਵੇਗਾ ਕਿ ਭੁੱਲੀ ਹਿਰਨੀ ਵਾਂਗੂੰ ਅਤੇ ਉਸ ਭੇਡ ਵਾਂਗੂੰ ਜਿਸ ਦਾ ਪਾਲੀ ਨਹੀਂ, ਹਰੇਕ ਮਨੁੱਖ ਆਪਣੇ ਲੋਕਾਂ ਵੱਲ ਮੁੜੇਗਾ, ਅਤੇ ਹਰੇਕ ਮਨੁੱਖ ਆਪਣੇ ਦੇਸ ਨੂੰ ਭੱਜੇਗਾ।
Un tie būs kā izbiedināta stirna un kā avis, ko neviens nesapulcina; ikviens griezīsies pie savas tautas, un ikviens bēgs uz savu zemi.
15 ੧੫ ਹਰੇਕ ਜਿਹੜਾ ਮਿਲ ਜਾਵੇ ਵਿੰਨ੍ਹਿਆ ਜਾਵੇਗਾ, ਹਰੇਕ ਜਿਹੜਾ ਫੜ੍ਹਿਆ ਜਾਵੇ ਤਲਵਾਰ ਨਾਲ ਡਿੱਗੇਗਾ।
Ikvienu, ko atradīs, nodurs, un ikviens, ko gūstīs, kritīs caur zobenu.
16 ੧੬ ਉਨ੍ਹਾਂ ਦੇ ਬੱਚੇ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਪਟਕਾਏ ਜਾਣਗੇ, ਉਨ੍ਹਾਂ ਦੇ ਘਰ ਲੁੱਟੇ ਜਾਣਗੇ, ਅਤੇ ਉਨ੍ਹਾਂ ਦੀਆਂ ਪਤਨੀਆਂ ਬੇਪਤ ਕੀਤੀਆਂ ਜਾਣਗੀਆਂ।
Un viņu bērniņi taps satriekti priekš viņu acīm, viņu nami taps nopostīti, un viņu sievas piesmietas.
17 ੧੭ ਵੇਖੋ, ਮੈਂ ਬਾਬਲ ਦੇ ਵਾਸੀਆਂ ਦੇ ਵਿਰੁੱਧ ਮਾਦੀ ਲੋਕਾਂ ਨੂੰ ਪਰੇਰ ਰਿਹਾ ਹਾਂ, ਜਿਹੜੇ ਚਾਂਦੀ ਦੀ ਪਰਵਾਹ ਨਹੀਂ ਕਰਦੇ, ਨਾ ਸੋਨੇ ਤੋਂ ਖੁਸ਼ ਹੁੰਦੇ ਹਨ।
Redzi, Es pamodināšu pret tiem Mēdiešus, kas sudrabu necienī un zelta nekāro
18 ੧੮ ਉਨ੍ਹਾਂ ਦੇ ਧਣੁੱਖ ਜੁਆਨਾਂ ਨੂੰ ਵਿੰਨ੍ਹਣਗੇ, ਉਹ ਢਿੱਡ ਦੇ ਫਲ ਉੱਤੇ ਰਹਮ ਨਾ ਕਰਨਗੇ, ਉਨ੍ਹਾਂ ਦੀਆਂ ਅੱਖਾਂ ਬੱਚਿਆਂ ਉੱਤੇ ਤਰਸ ਨਾ ਖਾਣਗੀਆਂ।
Un tie nošaudīs jaunekļus ar stopiem un nežēlos bērnus mātes miesās, bērnus viņu acis nesaudzēs.
19 ੧੯ ਬਾਬਲ ਜੋ ਸਾਰੇ ਰਾਜਾਂ ਦੀ ਸਜਾਵਟ ਅਤੇ ਕਸਦੀਆਂ ਦੇ ਹੰਕਾਰ ਦੀ ਸ਼ਾਨ ਹੈ, ਸਦੂਮ ਅਤੇ ਅਮੂਰਾਹ ਜਿਹਾ ਹੋ ਜਾਵੇਗਾ, ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਢਾਹ ਦਿੱਤਾ ਸੀ।
Un Bābele, valstu glītums, Kaldeju skaistums un lepnums, būs tā kā Sodoma un Gomora, ko Dievs apgāzis.
20 ੨੦ ਉਹ ਫੇਰ ਕਦੀ ਨਾ ਵਸਾਇਆ ਜਾਵੇਗਾ, ਨਾ ਪੀੜ੍ਹੀਓਂ ਪੀੜ੍ਹੀ ਅਬਾਦ ਕੀਤਾ ਜਾਵੇਗਾ, ਨਾ ਕੋਈ ਅਰਬੀ ਉੱਥੇ ਤੰਬੂ ਲਾਵੇਗਾ, ਨਾ ਅਯਾਲੀ ਉੱਥੇ ਆਪਣੇ ਇੱਜੜ ਬਿਠਾਉਣਗੇ।
Tur ne mūžam neviens vairs nedzīvos, tur neviens nemājos līdz radu radiem, Arābi tur neapmetīsies, gani tur neganīs.
21 ੨੧ ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।
Bet tuksneša zvēri tur mitīs, un viņu namos mājos pūces pa pulkiem, un tur dzīvos strausi un jodi tur lēkās.
22 ੨੨ ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲ਼ਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ।
Un vilki kauks cits pret citu viņas atstātos namos, un pūķi tanīs lepnās pilīs. Un viņas laiks jau tuvu nācis, un viņas dienas nekavēsies.