< ਯਸਾਯਾਹ 15 >
1 ੧ ਮੋਆਬ ਦੇ ਵਿਖੇ ਅਗੰਮ ਵਾਕ । ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।
Et Udsagn om Moab. Ak, Ar lægges øde ved Nat, det er ude med Moab, Kir lægges øde ved Nat, det er ude med Moab.
2 ੨ ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।
Dibons Datter gaar op paa Høje for at græde, oppe paa Nebo og Medeba jamrer Moab; hvert et Hoved er skaldet, alt Skæg skaaret af,
3 ੩ ਰਾਹਾਂ ਵਿੱਚ ਉਹ ਤੱਪੜ ਪਹਿਨਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਹਾਂ ਮਾਰਦਾ ਹੈ।
paa Gader og oppe paa Tage bærer de Sæk, paa Torvene jamrer de alle, opløst i Graad.
4 ੪ ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।
Hesjbon og El'ale skriger, det høres til Jahaz. Derfor skælver Moabs Lænder, dets Sjæl er i Vaande.
5 ੫ ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੌੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।
Hjertet skriger i Moab, man flygter til Zoar, til Eglat-Sjelisjija. Ak, grædende stiger de op ad Luhits Skraaning, undervejs til Horonajim opløfter de Jammerskrig;
6 ੬ ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।
Nimrims Vande bliver Ødemarker, thi Græsset visner, Grønsværet svinder, Grønt er der ikke.
7 ੭ ਇਸ ਲਈ ਜੋ ਵੀ ਮਾਲ-ਧਨ ਉਨ੍ਹਾਂ ਨੇ ਕਮਾਇਆ ਅਤੇ ਜੋ ਕੁਝ ਜੋੜ-ਜੋੜ ਕੇ ਇਕੱਠਾ ਕੀਤਾ, ਉਸ ਨੂੰ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਕੇ ਲੈ ਜਾਣਗੇ।
Derfor slæber de Godset, de vandt, deres hengemte Ting over Vidjebækken.
8 ੮ ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ।
Ak, Nødraabet omspænder Moabs Land, dets Jamren naar til Eglajim og Be'er-Elim;
9 ੯ ਦੀਮੋਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਪਰ ਤਾਂ ਵੀ ਮੈਂ ਦੀਮੋਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਦੇਸ ਦੇ ਬਕੀਏ ਉੱਤੇ ਬੱਬਰ ਸ਼ੇਰ ਲਿਆਵਾਂਗਾ।
thi Dimons Vand er fuldt af Blod. Men jeg sender endnu mer over Dimon: en Løve over Moabs undslupne, Landets Rest.