< ਯਸਾਯਾਹ 15 >

1 ਮੋਆਬ ਦੇ ਵਿਖੇ ਅਗੰਮ ਵਾਕ । ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।
משא מואב כי בליל שדד ער מואב נדמה כי בליל שדד קיר מואב נדמה׃
2 ਦੀਬੋਨ ਆਪਣੇ ਮੰਦਰ ਨੂੰ ਅਤੇ ਉਸ ਦੀਆਂ ਉੱਚਿਆਈਆਂ ਉੱਤੇ, ਰੋਣ ਲਈ ਉਤਾਹਾਂ ਗਿਆ, ਨਬੋ ਅਤੇ ਮੇਦਬਾ ਉੱਤੇ ਮੋਆਬ ਧਾਹਾਂ ਮਾਰਦਾ ਹੈ। ਉਹਨਾਂ ਵਿੱਚ ਹਰੇਕ ਦਾ ਸਿਰ ਰੋਡਾ ਹੈ, ਅਤੇ ਹਰੇਕ ਦੀ ਦਾੜ੍ਹੀ ਮੁੰਨੀ ਹੋਈ ਹੈ।
עלה הבית ודיבן הבמות לבכי על נבו ועל מידבא מואב ייליל בכל ראשיו קרחה כל זקן גרועה׃
3 ਰਾਹਾਂ ਵਿੱਚ ਉਹ ਤੱਪੜ ਪਹਿਨਦੇ ਹਨ, ਕੋਠਿਆਂ ਉੱਤੇ ਅਤੇ ਚੌਕਾਂ ਵਿੱਚ ਹਰੇਕ ਰੋ-ਰੋ ਕੇ ਧਾਹਾਂ ਮਾਰਦਾ ਹੈ।
בחוצתיו חגרו שק על גגותיה וברחבתיה כלה ייליל ירד בבכי׃
4 ਹਸ਼ਬੋਨ ਅਤੇ ਅਲਾਲੇਹ ਨਗਰ ਚਿੱਲਾਉਂਦੇ ਹਨ, ਯਹਸ ਨਗਰ ਤੱਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਇਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ-ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।
ותזעק חשבון ואלעלה עד יהץ נשמע קולם על כן חלצי מואב יריעו נפשו ירעה לו׃
5 ਮੇਰਾ ਦਿਲ ਮੋਆਬ ਲਈ ਦੁਹਾਈ ਦਿੰਦਾ ਹੈ, ਉਹ ਦੇ ਭਗੌੜੇ ਸੋਆਰ ਤੱਕ ਅਤੇ ਅਗਲਥ-ਸ਼ਲੀਸ਼ੀਯਾਹ ਤੱਕ ਭੱਜੇ ਜਾਂਦੇ ਹਨ, ਉਹ ਤਾਂ ਲੂਹੀਥ ਸਥਾਨ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਉਹ ਤਾਂ ਹੋਰੋਨਇਮ ਸ਼ਹਿਰ ਦੇ ਰਾਹ ਉੱਤੇ, ਨਸ਼ਟ ਹੋਣ ਦੇ ਕਾਰਨ ਵਿਰਲਾਪ ਕਰਦੇ ਹਨ।
לבי למואב יזעק בריחה עד צער עגלת שלשיה כי מעלה הלוחית בבכי יעלה בו כי דרך חורנים זעקת שבר יעערו׃
6 ਨਿਮਰੀਮ ਵਾਦੀ ਦੇ ਪਾਣੀ ਤਾਂ ਸੁੱਕ ਗਏ, ਘਾਹ ਮੁਰਝਾ ਗਿਆ, ਹਰਾ ਘਾਹ ਮੁੱਕ ਗਿਆ ਅਤੇ ਹਰਿਆਈ ਹੈ ਹੀ ਨਹੀਂ।
כי מי נמרים משמות יהיו כי יבש חציר כלה דשא ירק לא היה׃
7 ਇਸ ਲਈ ਜੋ ਵੀ ਮਾਲ-ਧਨ ਉਨ੍ਹਾਂ ਨੇ ਕਮਾਇਆ ਅਤੇ ਜੋ ਕੁਝ ਜੋੜ-ਜੋੜ ਕੇ ਇਕੱਠਾ ਕੀਤਾ, ਉਸ ਨੂੰ ਬੈਂਤਾਂ ਦੇ ਨਾਲੇ ਦੇ ਪਾਰ ਚੁੱਕ ਕੇ ਲੈ ਜਾਣਗੇ।
על כן יתרה עשה ופקדתם על נחל הערבים ישאום׃
8 ਚਿੱਲਾਉਣਾ ਤਾਂ ਮੋਆਬ ਦੀਆਂ ਹੱਦਾਂ ਤੱਕ ਗੂੰਜ ਉੱਠਿਆ ਹੈ, ਉਹ ਦੀਆਂ ਧਾਹਾਂ ਅਗਲਇਮ ਤੱਕ ਅਤੇ ਉਹ ਦਾ ਵਿਰਲਾਪ ਬਏਰ-ਏਲੀਮ ਤੱਕ ਪਹੁੰਚਦਾ ਹੈ।
כי הקיפה הזעקה את גבול מואב עד אגלים יללתה ובאר אילים יללתה׃
9 ਦੀਮੋਨ ਦੇ ਪਾਣੀ ਤਾਂ ਲਹੂ ਹੀ ਲਹੂ ਹਨ, ਪਰ ਤਾਂ ਵੀ ਮੈਂ ਦੀਮੋਨ ਉੱਤੇ ਹੋਰ ਵੀ ਲਿਆਵਾਂਗਾ, ਮੋਆਬ ਦੇ ਬਚਿਆਂ ਹੋਇਆਂ ਉੱਤੇ ਅਤੇ ਦੇਸ ਦੇ ਬਕੀਏ ਉੱਤੇ ਬੱਬਰ ਸ਼ੇਰ ਲਿਆਵਾਂਗਾ।
כי מי דימון מלאו דם כי אשית על דימון נוספות לפליטת מואב אריה ולשארית אדמה׃

< ਯਸਾਯਾਹ 15 >