< ਯਸਾਯਾਹ 16 >

1 ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।
שלחו כר משל ארץ מסלע מדברה אל הר בת ציון׃
2 ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।
והיה כעוף נודד קן משלח תהיינה בנות מואב מעברת לארנון׃
3 ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ।
הביאו עצה עשו פלילה שיתי כליל צלך בתוך צהרים סתרי נדחים נדד אל תגלי׃
4 ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਉਸ ਦੀ ਓਟ ਹੋ। ਜਦ ਜ਼ਾਲਮ ਮੁੱਕ ਗਿਆ, ਤਦ ਬਰਬਾਦੀ ਖ਼ਤਮ ਹੋ ਜਾਵੇਗੀ, ਮਿੱਧਣ ਵਾਲੇ ਦੇਸ ਤੋਂ ਮਿਟ ਗਏ,
יגורו בך נדחי מואב הוי סתר למו מפני שודד כי אפס המץ כלה שד תמו רמס מן הארץ׃
5 ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।
והוכן בחסד כסא וישב עליו באמת באהל דוד שפט ודרש משפט ומהר צדק׃
6 ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।
שמענו גאון מואב גא מאד גאותו וגאונו ועברתו לא כן בדיו׃
7 ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਂਕੇ ਲੈ-ਲੈ ਕੇ ਰੋਵੋਗੇ।
לכן ייליל מואב למואב כלה ייליל לאשישי קיר חרשת תהגו אך נכאים׃
8 ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।
כי שדמות חשבון אמלל גפן שבמה בעלי גוים הלמו שרוקיה עד יעזר נגעו תעו מדבר שלחותיה נטשו עברו ים׃
9 ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,
על כן אבכה בבכי יעזר גפן שבמה אריוך דמעתי חשבון ואלעלה כי על קיצך ועל קצירך הידד נפל׃
10 ੧੦ ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
ונאסף שמחה וגיל מן הכרמל ובכרמים לא ירנן לא ירעע יין ביקבים לא ידרך הדרך הידד השבתי׃
11 ੧੧ ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਰਸ ਲਈ ਵੀ।
על כן מעי למואב ככנור יהמו וקרבי לקיר חרש׃
12 ੧੨ ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।
והיה כי נראה כי נלאה מואב על הבמה ובא אל מקדשו להתפלל ולא יוכל׃
13 ੧੩ ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,
זה הדבר אשר דבר יהוה אל מואב מאז׃
14 ੧੪ ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।
ועתה דבר יהוה לאמר בשלש שנים כשני שכיר ונקלה כבוד מואב בכל ההמון הרב ושאר מעט מזער לוא כביר׃

< ਯਸਾਯਾਹ 16 >