< ਯਸਾਯਾਹ 16 >
1 ੧ ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।
सिला' से वीराने की राह दुख़्तर — ए — सिय्यून के पहाड़ पर मुल्क के हाकिम के पास बर्रे भेजो।
2 ੨ ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।
क्यूँकि अरनून के घाटों पर मोआब की बेटियाँ, आवारा परिन्दों और उनके तितर बितर बच्चों की तरह होंगी।
3 ੩ ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ।
सलाह दो, इन्साफ़ करो, अपना साया, दोपहर को रात की तरह बनाओ; जिलावतनों को पनाह दो; फ़रारियों को हवाले न करो।
4 ੪ ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਉਸ ਦੀ ਓਟ ਹੋ। ਜਦ ਜ਼ਾਲਮ ਮੁੱਕ ਗਿਆ, ਤਦ ਬਰਬਾਦੀ ਖ਼ਤਮ ਹੋ ਜਾਵੇਗੀ, ਮਿੱਧਣ ਵਾਲੇ ਦੇਸ ਤੋਂ ਮਿਟ ਗਏ,
मेरे जिलावतन तेरे साथ रहें, तू मोआब को ग़ारतगरों से छिपा ले; क्यूँकि सितमगर ख़त्म होंगे और ग़ारतगरी तमाम हो जाएगी और सब ज़ालिम मुल्क से फ़ना होंगे।
5 ੫ ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।
यूँ तख़्त रहमत से क़ाईम न होगा, और एक शख़्स रास्ती से दाऊद के ख़ेमे में उस पर जुलूस फ़रमा कर 'अद्ल की पैरवी करेगा, और रास्तबाज़ी पर मुस्त'इद रहेगा।
6 ੬ ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।
हम ने मोआब के घमण्ड के ज़रिए' सुना है कि वह बड़ा घमण्डी है; उसका तकब्बुर और घमण्ड और क़हर भी सुना है, उसकी शेख़ी हेच है।
7 ੭ ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਂਕੇ ਲੈ-ਲੈ ਕੇ ਰੋਵੋਗੇ।
इसलिए मोआब वावैला करेगा, मोआब के लिए हर एक वावैला करेगा; क़ीर हिरासत की किशमिश की टिक्कियों पर तुम सख़्त तबाह हाली में मातम करोगे।
8 ੮ ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।
क्यूँकि हस्बोन के खेत सूख गए, क़ौमों के सरदारों ने सिबमाह की ताक की बहतरीन शाख़ों को तोड़ डाला; वह या'ज़ेर तक बढ़ीं, वह जंगल में भी फैलीं; उसकी शाख़ें दूर तक फैल गईं, वह दरिया पार गुज़री।
9 ੯ ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,
फिर मैं या'ज़ेर के आह — ओ — नाले से सिबमाह की ताक के लिए ज़ारी करूँगा ऐ हस्बून ऐ इली'आली मैं तुझे अपने आँसुओं से तर कर दूँगा, क्यूँकि तेरे दिनों गर्मीं के मेवों और ग़ल्ले की फ़सल को ग़ोग़ा — ए — जंग ने आ लिया;
10 ੧੦ ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
और शादमानी छीन ली गई और हरे भरे खेतों की ख़ुशी जाती रही; और ताकिस्तानों में गाना और ललकारना बन्द हो जाएगा; पामाल करनेवाले अंगूरों को फिर हौज़ों में पामाल न करेंगे; मैंने अंगूर की फ़सल के ग़ल्ले को ख़त्म कर दिया।
11 ੧੧ ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਰਸ ਲਈ ਵੀ।
इसलिए मेरा अन्दरून मोआब पर और मेरा दिल कीर हारस पर बरबत की तरह फ़ुग़ा खेज़ है।
12 ੧੨ ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।
और यूँ होगा कि जब मोआब हाज़िर हो और ऊँचे मक़ाम पर अपने आपको थकाए बल्कि अपने मा'बद में जाकर दुआ करे, उसे कुछ फ़ायदा न होगा।
13 ੧੩ ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,
यह वह कलाम है जो ख़ुदावन्द ने मोआब के हक़ में पिछले ज़माने में फ़रमाया था
14 ੧੪ ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।
लेकिन अब ख़ुदावन्द यूँ फ़रमाता है कि तीन बरस के अन्दर जो मज़दूरों के बरसों की तरह हों, मोआब की शौकत उसके तमाम लश्करों के साथ हक़ीर हो जाएगी; और बहुत थोड़े बाक़ी बचेंगे, और वह किसी हिसाब में न होंगे।