< ਯਸਾਯਾਹ 17 >
1 ੧ ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ । ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।
論大馬士革的默示: 看哪,大馬士革已被廢棄,不再為城, 必變作亂堆。
2 ੨ ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।
亞羅珥的城邑已被撇棄, 必成為牧羊之處; 羊在那裏躺臥,無人驚嚇。
3 ੩ ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
以法蓮不再有保障; 大馬士革不再有國權; 亞蘭所剩下的 必像以色列人的榮耀消滅一樣。 這是萬軍之耶和華說的。
4 ੪ ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,
到那日,雅各的榮耀必至枵薄; 他肥胖的身體必漸瘦弱。
5 ੫ ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।
就必像收割的人收斂禾稼, 用手割取穗子, 又像人在利乏音谷拾取遺落的穗子。
6 ੬ ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।
其間所剩下的不多,好像人打橄欖樹- 在儘上的枝梢上只剩兩三個果子; 在多果樹的旁枝上只剩四五個果子。 這是耶和華-以色列的上帝說的。
7 ੭ ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।
當那日,人必仰望造他們的主,眼目重看以色列的聖者。
8 ੮ ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।
他們必不仰望祭壇,就是自己手所築的,也不重看自己指頭所做的,無論是木偶是日像。
9 ੯ ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।
在那日,他們的堅固城必像樹林中和山頂上所撇棄的地方,就是從前在以色列人面前被人撇棄的。這樣,地就荒涼了。
10 ੧੦ ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
因你忘記救你的上帝, 不記念你能力的磐石; 所以,你栽上佳美的樹秧子, 插上異樣的栽子。
11 ੧੧ ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।
栽種的日子,你周圍圈上籬笆, 又到早晨使你所種的開花; 但在愁苦極其傷痛的日子, 所收割的都飛去了。
12 ੧੨ ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲ਼ਾ! ਉਹ ਹੜ੍ਹਾਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੇ ਹਨ।
唉!多民鬨嚷,好像海浪匉訇; 列邦奔騰,好像猛水滔滔;
13 ੧੩ ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।
列邦奔騰,好像多水滔滔; 但上帝斥責他們,他們就遠遠逃避, 又被追趕,如同山上的風前糠, 又如暴風前的旋風土。
14 ੧੪ ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।
到晚上有驚嚇,未到早晨他們就沒有了。這是擄掠我們之人所得的分,是搶奪我們之人的報應。