< ਯਸਾਯਾਹ 18 >

1 ਹਾਏ! ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ਼ ਅਰਥਾਤ ਇਥੋਪਿਆ ਦੀਆਂ ਨਦੀਆਂ ਦੇ ਪਾਰ ਹੈ,
הוי ארץ צלצל כנפים אשר מעבר לנהרי כוש
2 ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ, ਹੇ ਫੁਰਤੀਲੇ ਦੂਤੋ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।
השלח בים צירים ובכלי גמא על פני מים לכו מלאכים קלים אל גוי ממשך ומורט אל עם נורא מן הוא והלאה--גוי קו קו ומבוסה אשר בזאו נהרים ארצו
3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ!
כל ישבי תבל ושכני ארץ כנשא נס הרים תראו וכתקע שופר תשמעו
4 ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,
כי כה אמר יהוה אלי אשקוטה (אשקטה) ואביטה במכוני כחם צח עלי אור כעב טל בחם קציר
5 ਕਿਉਂ ਜੋ ਵਾਢੀ ਤੋਂ ਪਹਿਲਾਂ ਜਦ ਕਲੀਆਂ ਸੁੱਕ ਗਈਆਂ, ਅਤੇ ਫੁੱਲ ਪੱਕੇ ਅੰਗੂਰ ਬਣ ਗਏ, ਉਹ ਸ਼ਾਖਾਂ ਨੂੰ ਦਾਤੀਆਂ ਨਾਲ ਕੱਟ ਦੇਵੇਗਾ, ਅਤੇ ਖਿੱਲਰੀਆਂ ਹੋਈਆਂ ਟਹਿਣੀਆਂ ਨੂੰ ਵੱਢ ਦੇ ਇੱਕ ਪਾਸੇ ਕਰ ਦੇਵੇਗਾ,
כי לפני קציר כתם פרח ובסר גמל יהיה נצה וכרת הזלזלים במזמרות ואת הנטישות הסיר התז
6 ਉਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।
יעזבו יחדו לעיט הרים ולבהמת הארץ וקץ עליו העיט וכל בהמת הארץ עליו תחרף
7 ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ।
בעת ההיא יובל שי ליהוה צבאות עם ממשך ומורט ומעם נורא מן הוא והלאה גוי קו קו ומבוסה אשר בזאו נהרים ארצו אל מקום שם יהוה צבאות הר ציון

< ਯਸਾਯਾਹ 18 >