< ਯਸਾਯਾਹ 18 >
1 ੧ ਹਾਏ! ਭੀਂ ਕਰਨ ਵਾਲੇ ਖੰਭਾਂ ਦਾ ਦੇਸ, ਜਿਹੜਾ ਕੂਸ਼ ਅਰਥਾਤ ਇਥੋਪਿਆ ਦੀਆਂ ਨਦੀਆਂ ਦੇ ਪਾਰ ਹੈ,
Горе корабелным крилам земли, яже об ону страну рек Ефиопских.
2 ੨ ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ, ਹੇ ਫੁਰਤੀਲੇ ਦੂਤੋ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ।
Посылаяй по морю послы в залог и послания книжная верху воды: пойдут бо вестницы легцы ко языку высоку и к людем странным и строптивым. Кто далее их? Язык безнадежен и попран.
3 ੩ ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ!
Ныне реки земныя вся аки страна населена населится, страна их аки знамение от горы воздвигнется, аки глас трубы услышан будет.
4 ੪ ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਧੁੱਪ ਵਿੱਚ ਤੇਜ ਗਰਮੀ, ਅਤੇ ਵਾਢੀ ਦੀ ਗਰਮੀ ਵਿੱਚ ਤ੍ਰੇਲ ਦੇ ਬੱਦਲ ਦੀ ਤਰ੍ਹਾਂ, ਮੈਂ ਸ਼ਾਂਤੀ ਨਾਲ ਆਪਣੇ ਭਵਨ ਵਿੱਚੋਂ ਝਾਕਾਂਗਾ,
Яко тако ми рече Господь: утверждение будет в Моем граде, аки свет зноя полуденнаго и аки облак росный в день жатвы будет.
5 ੫ ਕਿਉਂ ਜੋ ਵਾਢੀ ਤੋਂ ਪਹਿਲਾਂ ਜਦ ਕਲੀਆਂ ਸੁੱਕ ਗਈਆਂ, ਅਤੇ ਫੁੱਲ ਪੱਕੇ ਅੰਗੂਰ ਬਣ ਗਏ, ਉਹ ਸ਼ਾਖਾਂ ਨੂੰ ਦਾਤੀਆਂ ਨਾਲ ਕੱਟ ਦੇਵੇਗਾ, ਅਤੇ ਖਿੱਲਰੀਆਂ ਹੋਈਆਂ ਟਹਿਣੀਆਂ ਨੂੰ ਵੱਢ ਦੇ ਇੱਕ ਪਾਸੇ ਕਰ ਦੇਵੇਗਾ,
Прежде жатвы, егда совершится цвет, и грезн произыдет по цвете недозрел: и отимет гроздие малое серпами и лозие отимет и посечет,
6 ੬ ਉਹ ਪਹਾੜਾਂ ਦੇ ਸ਼ਿਕਾਰੀ ਪੰਛੀਆਂ ਲਈ, ਅਤੇ ਧਰਤੀ ਦੇ ਜਾਨਵਰਾਂ ਲਈ ਇਕੱਠੀਆਂ ਛੱਡੀਆਂ ਜਾਣਗੀਆਂ, ਤਾਂ ਸ਼ਿਕਾਰੀ ਪੰਛੀ ਉਨ੍ਹਾਂ ਉੱਤੇ ਗਰਮੀ ਕੱਟਣਗੇ, ਅਤੇ ਧਰਤੀ ਦੇ ਸਾਰੇ ਜਾਨਵਰ ਉਨ੍ਹਾਂ ਉੱਤੇ ਸਰਦੀ ਕੱਟਣਗੇ।
и оставит вкупе птицам небесным и зверем земным: и соберутся на ня птицы небесныя, и вси зверие земли нань приидут.
7 ੭ ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ।
В то время принесутся дары Господу Саваофу от людий оскорбленых и отторженых и от людий великих, отныне и в вечное время: язык надеющься и попран, иже есть в части речней страны своея, на место, идеже имя Господа Саваофа, на гору Сионю.