< ਯਸਾਯਾਹ 19 >
1 ੧ ਮਿਸਰ ਦੇਸ ਦੇ ਵਿਖੇ ਅਗੰਮ ਵਾਕ । ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ।
The burden of Egypt: "Look, the LORD rides on a swift cloud, and comes to Egypt. The idols of Egypt will tremble at his presence; and the heart of Egypt will melt in its midst.
2 ੨ ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।
I will stir up the Egyptians against the Egyptians, and they will fight everyone against his brother, and everyone against his neighbor; city against city, and kingdom against kingdom.
3 ੩ ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।
The spirit of Egypt will fail in its midst. I will destroy its counsel. They will seek the idols, spirits of the dead, mediums, and spiritists.
4 ੪ ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜ਼ਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।
I will give over the Egyptians into the hand of a cruel lord. A fierce king will rule over them," says the LORD of hosts.
5 ੫ ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ,
The waters will fail from the sea, and the river will be wasted and become dry.
6 ੬ ਨਹਿਰਾਂ ਬਦਬੂਦਾਰ ਹੋ ਜਾਣਗੀਆਂ, ਮਿਸਰ ਦੇ ਨਾਲੇ ਘੱਟਦੇ-ਘੱਟਦੇ ਸੁੱਕ ਜਾਣਗੇ, ਕਾਨਾ ਤੇ ਪਿਲਛੀ ਗਲ਼ ਜਾਣਗੇ।
The rivers will become foul. The streams of Egypt will be diminished and dried up. The reeds and flags will wither away.
7 ੭ ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।
The meadows by the Nile, by the brink of the Nile, and all the sown fields of the Nile, will become dry, be driven away, and be no more.
8 ੮ ਮਾਛੀ ਹਾਉਂਕੇ ਭਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ਼ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।
The fishermen will lament, and all those who fish in the Nile will mourn, and those who spread nets on the waters will languish.
9 ੯ ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।
Moreover those who work in combed flax, and those who weave white cloth, will be confounded.
10 ੧੦ ਦੇਸ ਦੇ ਧਨਵਾਨ ਭੰਨੇ ਜਾਣਗੇ, ਅਤੇ ਸਾਰੇ ਮਜ਼ਦੂਰ ਪ੍ਰਾਣਾਂ ਤੋਂ ਔਖੇ ਹੋਣਗੇ।
The pillars will be broken in pieces. All those who work for hire will be grieved in soul.
11 ੧੧ ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?
The princes of Zoan are utterly foolish. The counsel of the wisest counselors of Pharaoh has become stupid. How do you say to Pharaoh, "I am the son of the wise, the son of ancient kings?"
12 ੧੨ ਹੁਣ ਤੇਰੇ ਸਿਆਣੇ ਕਿੱਥੇ ਹਨ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ।
Where then are your sages? And let them tell you now; and let them know what the LORD of hosts has purposed concerning Egypt.
13 ੧੩ ਸੋਆਨ ਦੇ ਹਾਕਮ ਮੂਰਖ ਬਣ ਗਏ, ਨੋਫ਼ ਸ਼ਹਿਰ ਦੇ ਆਗੂ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।
The princes of Zoan have become fools. The princes of Memphis are deceived. They have caused Egypt to go astray, who are the cornerstone of her tribes.
14 ੧੪ ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ।
The LORD has mixed a spirit of perverseness in the midst of her; and they have caused Egypt to go astray in all of its works, like a drunken man staggers in his vomit.
15 ੧੫ ਫੇਰ ਮਿਸਰ ਲਈ ਕੋਈ ਕੰਮ ਨਹੀਂ ਹੋਵੇਗਾ, ਜਿਹੜਾ ਸਿਰ ਜਾਂ ਪੂਛ, ਖਜ਼ੂਰ ਦੀ ਟਹਿਣੀ ਜਾਂ ਕਾਨਾ ਕਰ ਸਕੇ।
Neither shall there be for Egypt any work, which head or tail, palm branch or rush, may do.
16 ੧੬ ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ।
In that day the Egyptians will be like women. They will tremble and fear because of the shaking of the hand of the LORD of hosts, which he shakes over them.
17 ੧੭ ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ। ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ।
The land of Judah will become a terror to Egypt. Everyone to whom mention is made of it will be afraid, because of the plans of the LORD of hosts, which he determines against it.
18 ੧੮ ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ। ਉਨ੍ਹਾਂ ਵਿੱਚੋਂ ਇੱਕ “ਨਾਸ ਨਗਰ” ਅਖਵਾਏਗਾ।
In that day, there will be five cities in the land of Egypt that speak the language of Canaan, and swear loyalty to the LORD of hosts. One will be called the City of the Sun.
19 ੧੯ ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ।
In that day, there will be an altar to the LORD in the midst of the land of Egypt, and a pillar to the LORD at its border.
20 ੨੦ ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ।
It will be for a sign and for a witness to the LORD of hosts in the land of Egypt; for they will cry to the LORD because of oppressors, and he will send them a savior and a defender, and he will deliver them.
21 ੨੧ ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ।
The LORD will be known to Egypt, and the Egyptians will know the LORD in that day. Yes, they will worship with sacrifice and offering, and will make vows to the LORD, and will perform them.
22 ੨੨ ਅਤੇ ਯਹੋਵਾਹ ਮਿਸਰ ਦੇ ਲੋਕਾਂ ਨੂੰ ਮਾਰੇਗਾ, ਉਹੋ ਨਾਲੇ ਮਾਰੇਗਾ ਨਾਲੇ ਚੰਗਾ ਵੀ ਕਰੇਗਾ ਅਤੇ ਉਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਉਹਨਾਂ ਦੀ ਦੁਹਾਈ ਸੁਣੇਗਾ ਅਤੇ ਉਹਨਾਂ ਨੂੰ ਚੰਗਾ ਕਰੇਗਾ।
The LORD will strike Egypt, striking and healing. They will return to the LORD, and he will listen to their pleas, and will heal them.
23 ੨੩ ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ।
In that day there will be a highway out of Egypt to Assyria, and the Assyrian shall come into Egypt, and the Egyptian into Assyria; and the Egyptians will worship with the Assyrians.
24 ੨੪ ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ।
In that day, Israel will be the third with Egypt and with Assyria, a blessing in the midst of the earth;
25 ੨੫ ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮਿਰਾਸ ਮੁਬਾਰਕ ਹੋਵੇ।
because the LORD of hosts has blessed them, saying, "Blessed be Egypt my people, Assyria the work of my hands, and Israel my inheritance."