< ਯਸਾਯਾਹ 19 >

1 ਮਿਸਰ ਦੇਸ ਦੇ ਵਿਖੇ ਅਗੰਮ ਵਾਕ । ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ।
エジプトにかかる重負のよげん いはく/ヱホバははやき雲にのりてエジプトに來りたまふ エジプトのもろもろの偶像はその前にふるひをののき エジプト人のこころはその衷にて消ゆかん
2 ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।
我エジプト人をたけび勇ましめてエジプト人を攻しめん斯てかれら各自その兄弟をせめおのおのその鄰をせめ 邑は邑をせめ國はくにを攻べし
3 ਮਿਸਰੀਆਂ ਦੀ ਬੁੱਧ ਉਨ੍ਹਾਂ ਦੇ ਵਿੱਚੋਂ ਖਾਲੀ ਕੀਤੀ ਜਾਵੇਗੀ, ਮੈਂ ਉਨ੍ਹਾਂ ਦੀਆਂ ਜੁਗਤੀਆਂ ਨੂੰ ਅਸਫ਼ਲ ਕਰਾਂਗਾ, ਉਹ ਬੁੱਤਾਂ ਤੋਂ ਪੁੱਛ-ਗਿੱਛ ਕਰਨਗੇ, ਅਤੇ ਨਾਲੇ ਮੰਤ੍ਰੀਆਂ ਅਤੇ ਭੂਤ-ਮਿੱਤ੍ਰਾਂ ਅਤੇ ਦਿਓ-ਯਾਰਾਂ ਤੋਂ ਵੀ।
エジプト人の靈魂うせてその中むなしくならん われその謀略をほろぼすべし かれらは偶像および呪文をとなふるもの巫女魔術者にもとむることを爲ん
4 ਮੈਂ ਮਿਸਰੀਆਂ ਨੂੰ ਨਿਰਦਈ ਮਾਲਕਾਂ ਦੇ ਵੱਸ ਵਿੱਚ ਕਰਾਂਗਾ, ਅਤੇ ਇੱਕ ਜ਼ਾਲਮ ਰਾਜਾ ਉਨ੍ਹਾਂ ਦੇ ਉੱਤੇ ਰਾਜ ਕਰੇਗਾ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।
われエジプト人を苛酷なる主人の手にわたさん あらあらしき王かれらを治むべし是主萬軍のヱホバの聖言なり
5 ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ,
海の水はつき河もまた涸てかわかん
6 ਨਹਿਰਾਂ ਬਦਬੂਦਾਰ ਹੋ ਜਾਣਗੀਆਂ, ਮਿਸਰ ਦੇ ਨਾਲੇ ਘੱਟਦੇ-ਘੱਟਦੇ ਸੁੱਕ ਜਾਣਗੇ, ਕਾਨਾ ਤੇ ਪਿਲਛੀ ਗਲ਼ ਜਾਣਗੇ।
また河々はくさき臭をはなちエジプトの堭はみな漸次にへりてかわき葦と蘆とかれはてん
7 ਨੀਲ ਦਰਿਆ ਉੱਤੇ, ਅਤੇ ਉਹ ਦੇ ਕੰਢੇ ਉੱਤੇ ਵਿਰਾਨੀ ਹੋਵੇਗੀ, ਜੋ ਕੁਝ ਨੀਲ ਦਰਿਆ ਦੇ ਕੋਲ ਬੀਜਿਆ ਜਾਵੇ, ਉਹ ਸੁੱਕ ਜਾਵੇਗਾ, ਉੱਡ ਜਾਵੇਗਾ ਅਤੇ ਫੇਰ ਹੋਵੇਗਾ ਨਹੀਂ।
ナイルのほとりの草原ナイルの岸にほどちかき所すべてナイルの最寄にまきたる者はことごとく枯てちりうせん
8 ਮਾਛੀ ਹਾਉਂਕੇ ਭਰਨਗੇ, ਉਹ ਸਾਰੇ ਜਿਹੜੇ ਨੀਲ ਵਿੱਚ ਕੁੰਡੀਆਂ ਪਾਉਂਦੇ ਹਨ, ਰੋਣਗੇ ਅਤੇ ਉਹ ਜਿਹੜੇ ਪਾਣੀਆਂ ਦੇ ਉੱਤੇ ਜਾਲ਼ ਵਿਛਾਉਂਦੇ ਹਨ ਢਿੱਲੇ ਪੈ ਜਾਣਗੇ।
漁者もまた歎き すべてナイルに釣をたるる者はかなしみ網を水のうへに施ものはおとろふべし
9 ਮਹੀਨ ਕਤਾਨ ਦੇ ਕਾਰੀਗਰ, ਅਤੇ ਚਿੱਟੇ ਸੂਤ ਦੇ ਬੁਣਨ ਵਾਲਿਆਂ ਦੀ ਆਸ ਟੁੱਟ ਜਾਵੇਗੀ।
練たる麻にて物つくるもの白布を織ものは恥あわて
10 ੧੦ ਦੇਸ ਦੇ ਧਨਵਾਨ ਭੰਨੇ ਜਾਣਗੇ, ਅਤੇ ਸਾਰੇ ਮਜ਼ਦੂਰ ਪ੍ਰਾਣਾਂ ਤੋਂ ਔਖੇ ਹੋਣਗੇ।
その柱はくだけ一切のやとはれたる者のこころ憂ひかなしまん
11 ੧੧ ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?
誠やゾアンの諸侯は愚なりパロの最もかしこき議官のはかりごとは癡鈍べし 然ばなんぢら何でパロにむかひて我はかしこきものの子 われは古への王の子なりといふを得んや
12 ੧੨ ਹੁਣ ਤੇਰੇ ਸਿਆਣੇ ਕਿੱਥੇ ਹਨ? ਉਹ ਤੈਨੂੰ ਦੱਸਣ ਅਤੇ ਉਹ ਜਾਣਨ, ਕਿ ਸੈਨਾਂ ਦੇ ਯਹੋਵਾਹ ਨੇ ਮਿਸਰ ਲਈ ਕੀ ਠਾਣਿਆ ਹੈ।
なんぢの智者いづくにありや 彼らもし萬軍のヱホバの定めたまひしエジプトに係はることを暁得ばこれをなんぢに告るこそよけれ
13 ੧੩ ਸੋਆਨ ਦੇ ਹਾਕਮ ਮੂਰਖ ਬਣ ਗਏ, ਨੋਫ਼ ਸ਼ਹਿਰ ਦੇ ਆਗੂ ਧੋਖਾ ਖਾ ਗਏ, ਅਤੇ ਉਹ ਦੇ ਗੋਤਾਂ ਦੇ ਸਿਰੇ ਦੇ ਪੱਥਰਾਂ ਨੇ ਮਿਸਰ ਨੂੰ ਕੁਰਾਹੇ ਪਾਇਆ।
ゾアンのもろもろの諸侯は愚かなり ノフの諸侯は惑ひたり かれらはエジプトのもろもろの支派の隅石なるに却てエジプトをあやまらせたり
14 ੧੪ ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ।
ヱホバ曲れる心をその中にまじへ給ひしにより 彼等はエジプトのすべて作ところを謬らせ恰かも酔る人の哇吐ときによろめくが如くならしめたり
15 ੧੫ ਫੇਰ ਮਿਸਰ ਲਈ ਕੋਈ ਕੰਮ ਨਹੀਂ ਹੋਵੇਗਾ, ਜਿਹੜਾ ਸਿਰ ਜਾਂ ਪੂਛ, ਖਜ਼ੂਰ ਦੀ ਟਹਿਣੀ ਜਾਂ ਕਾਨਾ ਕਰ ਸਕੇ।
エジプトにて或は首あるひは尾あるひは椶櫚のえだまたは葦すべてその作ところの工なかるべし
16 ੧੬ ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ।
その日エジプトは婦女のごとくならん 萬軍のヱホバの動かしたまふ手のその上にうごくが故におそれをののくべし
17 ੧੭ ਯਹੂਦਾਹ ਦਾ ਦੇਸ ਮਿਸਰੀਆਂ ਲਈ ਇੱਕ ਡਰਾਵਾ ਹੋਵੇਗਾ। ਐਥੋਂ ਤੱਕ ਕਿ ਹਰੇਕ ਜਿਹੜਾ ਇਸ ਗੱਲ ਨੂੰ ਸੁਣੇਗਾ, ਉਹ ਸੈਨਾਂ ਦੇ ਯਹੋਵਾਹ ਦੀ ਯੋਜਨਾ ਦੇ ਕਾਰਨ ਜਿਹੜੀ ਉਸ ਨੇ ਉਨ੍ਹਾਂ ਦੇ ਵਿਰੁੱਧ ਬਣਾਈ ਹੈ, ਡਰੇਗਾ।
ユダの地はエジプトに懼れらる この事をかたりつぐれば聽くもの皆おそる これ萬軍のヱホバ、エジプトに對ひて定めたまへる謀略の故によるなり
18 ੧੮ ਉਸ ਦਿਨ ਮਿਸਰ ਦੇਸ ਵਿੱਚ ਪੰਜ ਸ਼ਹਿਰ ਹੋਣਗੇ ਜਿਹੜੇ ਕਨਾਨ ਦੀ ਬੋਲੀ ਬੋਲਣਗੇ ਅਤੇ ਜਿਹੜੇ ਸੈਨਾਂ ਦੇ ਯਹੋਵਾਹ ਦੀ ਸਹੁੰ ਖਾਣਗੇ। ਉਨ੍ਹਾਂ ਵਿੱਚੋਂ ਇੱਕ “ਨਾਸ ਨਗਰ” ਅਖਵਾਏਗਾ।
その日エジプトの地に五の邑あり カナンの方言をかたりまた萬軍のヱホバに誓ひをたてん その中のひとつは日邑ととなへらるべし
19 ੧੯ ਉਸ ਦਿਨ ਮਿਸਰ ਦੇ ਵਿਚਕਾਰ ਯਹੋਵਾਹ ਲਈ ਇੱਕ ਜਗਵੇਦੀ ਹੋਵੇਗੀ ਅਤੇ ਉਹ ਦੀ ਹੱਦ ਕੋਲ ਯਹੋਵਾਹ ਲਈ ਇੱਕ ਥੰਮ੍ਹ ਹੋਵੇਗਾ।
その日エジプトの地の中にヱホバをまつる一つの祭壇あり その境にヱホバをまつる一柱あらん
20 ੨੦ ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ।
これエジプトの地にて萬軍のヱホバの徴となり證となるなり かれら暴虐者の故によりてヱホバに號求むべければ ヱホバは救ふもの護るものを遣してこれを助けたまはん
21 ੨੧ ਯਹੋਵਾਹ ਮਿਸਰੀਆਂ ਲਈ ਆਪ ਨੂੰ ਪਰਗਟ ਕਰੇਗਾ ਅਤੇ ਉਸ ਦਿਨ ਮਿਸਰੀ ਯਹੋਵਾਹ ਨੂੰ ਜਾਣਨਗੇ ਅਤੇ ਉਹ ਬਲੀਆਂ ਅਤੇ ਭੇਟਾਂ ਨਾਲ ਉਸ ਦੀ ਉਪਾਸਨਾ ਕਰਨਗੇ ਅਤੇ ਉਹ ਯਹੋਵਾਹ ਲਈ ਸੁੱਖਣਾ ਸੁੱਖਣਗੇ ਅਤੇ ਪੂਰੀਆਂ ਵੀ ਕਰਨਗੇ।
ヱホバおのれをエジプトに知せたまはん その日エジプト人はヱホバをしり犠牲と祭物とをもて之につかへん 誓願をヱホバにたてて成とぐべし
22 ੨੨ ਅਤੇ ਯਹੋਵਾਹ ਮਿਸਰ ਦੇ ਲੋਕਾਂ ਨੂੰ ਮਾਰੇਗਾ, ਉਹੋ ਨਾਲੇ ਮਾਰੇਗਾ ਨਾਲੇ ਚੰਗਾ ਵੀ ਕਰੇਗਾ ਅਤੇ ਉਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਉਹਨਾਂ ਦੀ ਦੁਹਾਈ ਸੁਣੇਗਾ ਅਤੇ ਉਹਨਾਂ ਨੂੰ ਚੰਗਾ ਕਰੇਗਾ।
ヱホバ、エジプトを撃たまはん ヱホバこれを撃これを醫したまふ この故にかれらヱホバに歸らん ヱホバその懇求をいれて之をいやし給はん
23 ੨੩ ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ।
その日エジプトよりアツスリヤにかよふ大路ありて アツスリヤ人はエジプトにきたり エジプト人はアツスリヤにゆき エジプト人とアツスリヤ人と相共につかふることをせん
24 ੨੪ ਉਸ ਦਿਨ ਇਸਰਾਏਲ ਮਿਸਰ ਨਾਲ ਅਤੇ ਅੱਸ਼ੂਰ ਨਾਲ ਤੀਜਾ ਹੋਵੇਗਾ, ਅਰਥਾਤ ਧਰਤੀ ਦੇ ਵਿੱਚ ਇੱਕ ਬਰਕਤ।
その日イスラエルはエジプトとアツスリヤとを共にし三あひならび地のうへにて福祉をうくる者となるべし
25 ੨੫ ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮਿਰਾਸ ਮੁਬਾਰਕ ਹੋਵੇ।
萬軍のヱホバこれを祝して言たまはく わが民なるエジプトわが手の工なるアツスリヤわが產業なるイスラエルは福ひなるかな

< ਯਸਾਯਾਹ 19 >