< ਯਸਾਯਾਹ 2 >

1 ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ।
הדבר אשר חזה ישעיהו בן אמוץ על יהודה וירושלם
2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।
והיה באחרית הימים נכון יהיה הר בית יהוה בראש ההרים ונשא מגבעות ונהרו אליו כל הגוים
3 ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।
והלכו עמים רבים ואמרו לכו ונעלה אל הר יהוה אל בית אלהי יעקב וירנו מדרכיו ונלכה בארחתיו כי מציון תצא תורה ודבר יהוה מירושלם
4 ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
ושפט בין הגוים והוכיח לעמים רבים וכתתו חרבותם לאתים וחניתותיהם למזמרות--לא ישא גוי אל גוי חרב ולא ילמדו עוד מלחמה
5 ਹੇ ਯਾਕੂਬ ਦੇ ਵੰਸ਼ਜੋ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।
בית יעקב--לכו ונלכה באור יהוה
6 ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।
כי נטשתה עמך בית יעקב--כי מלאו מקדם ועננים כפלשתים ובילדי נכרים ישפיקו
7 ਉਹਨਾਂ ਦਾ ਦੇਸ ਚਾਂਦੀ-ਸੋਨੇ ਨਾਲ ਭਰਿਆ ਹੋਇਆ ਹੈ, ਉਹਨਾਂ ਦੇ ਖਜ਼ਾਨਿਆਂ ਦਾ ਅੰਤ ਨਹੀਂ ਹੈ, ਉਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ ਅਤੇ ਉਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।
ותמלא ארצו כסף וזהב ואין קצה לאצרתיו ותמלא ארצו סוסים ואין קצה למרכבתיו
8 ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!
ותמלא ארצו אלילים למעשה ידיו ישתחוו לאשר עשו אצבעתיו
9 ਇਸ ਲਈ ਆਦਮੀ ਝੁਕਾਇਆ ਜਾਂਦਾ, ਅਤੇ ਮਨੁੱਖ ਨੀਵਾਂ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!
וישח אדם וישפל איש ואל תשא להם
10 ੧੦ ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!
בוא בצור והטמן בעפר מפני פחד יהוה ומהדר גאנו
11 ੧੧ ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।
עיני גבהות אדם שפל ושח רום אנשים ונשגב יהוה לבדו ביום ההוא
12 ੧੨ ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
כי יום ליהוה צבאות על כל גאה--ורם ועל כל נשא ושפל
13 ੧੩ ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,
ועל כל ארזי הלבנון הרמים והנשאים ועל כל אלוני הבשן
14 ੧੪ ਸਾਰੇ ਉੱਚੇ ਪਹਾੜਾਂ ਦੇ ਵਿਰੁੱਧ, ਅਤੇ ਸਾਰੇ ਉੱਚੇ ਟਿੱਬਿਆਂ ਦੇ ਵਿਰੁੱਧ,
ועל כל ההרים הרמים ועל כל הגבעות הנשאות
15 ੧੫ ਹਰੇਕ ਉੱਚੇ ਬੁਰਜ ਦੇ ਵਿਰੁੱਧ, ਅਤੇ ਹਰੇਕ ਮਜ਼ਬੂਤ ਸ਼ਹਿਰਪਨਾਹ ਦੇ ਵਿਰੁੱਧ,
ועל כל מגדל גבה ועל כל חומה בצורה
16 ੧੬ ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ।
ועל כל אניות תרשיש ועל כל שכיות החמדה
17 ੧੭ ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
ושח גבהות האדם ושפל רום אנשים ונשגב יהוה לבדו ביום ההוא
18 ੧੮ ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ।
והאלילים כליל יחלף
19 ੧੯ ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।
ובאו במערות צרים ובמחלות עפר--מפני פחד יהוה ומהדר גאונו בקומו לערץ הארץ
20 ੨੦ ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।
ביום ההוא ישליך האדם את אלילי כספו ואת אלילי זהבו--אשר עשו לו להשתחות לחפר פרות ולעטלפים
21 ੨੧ ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।
לבוא בנקרות הצרים ובסעפי הסלעים--מפני פחד יהוה ומהדר גאונו בקומו לערץ הארץ
22 ੨੨ ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?
חדלו לכם מן האדם אשר נשמה באפו כי במה נחשב הוא

< ਯਸਾਯਾਹ 2 >