< ਯਸਾਯਾਹ 2 >
1 ੧ ਆਮੋਸ ਦੇ ਪੁੱਤਰ ਯਸਾਯਾਹ ਦਾ ਬਚਨ ਜਿਹੜਾ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਦਰਸ਼ਣ ਵਿੱਚ ਵੇਖਿਆ।
ଆମୋସର ପୁତ୍ର ଯିଶାଇୟ, ଯିହୁଦା ଓ ଯିରୂଶାଲମ ବିଷୟରେ ଯେଉଁ ଦର୍ଶନ ପାଇଲେ, ତହିଁର ବୃତ୍ତାନ୍ତ।
2 ੨ ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।
ଶେଷ କାଳରେ ଏରୂପ ଘଟିବ, ସଦାପ୍ରଭୁଙ୍କ ଗୃହର ପର୍ବତ, ପର୍ବତଗଣର ଶିଖର ଉପରେ ସ୍ଥାପିତ ହେବ ଓ ଉପପର୍ବତଗଣ ଅପେକ୍ଷା ଉଚ୍ଚୀକୃତ ହେବ; ଆଉ, ସମୁଦାୟ ଗୋଷ୍ଠୀ ସ୍ରୋତ ପରି ତହିଁ ମଧ୍ୟକୁ ବହି ଆସିବେ।
3 ੩ ਬਹੁਤੀਆਂ ਉੱਮਤਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਵੱਲ ਚੜ੍ਹੀਏ, ਤਾਂ ਜੋ ਉਹ ਸਾਨੂੰ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਰਾਹਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।
ପୁଣି, ଅନେକ ଗୋଷ୍ଠୀ ଯାଉ ଯାଉ କହିବେ, “ତୁମ୍ଭେମାନେ ଆସ, ଆମ୍ଭେମାନେ ସଦାପ୍ରଭୁଙ୍କ ପର୍ବତକୁ, ଯାକୁବର ପରମେଶ୍ୱରଙ୍କ ଗୃହକୁ ଯାଉ; ତହିଁରେ ସେ ଆପଣା ପଥ ବିଷୟ ଆମ୍ଭମାନଙ୍କୁ ଶିକ୍ଷା ଦେବେ ଓ ଆମ୍ଭେମାନେ ତାହାଙ୍କ ମାର୍ଗରେ ଗମନ କରିବା।” କାରଣ ସିୟୋନଠାରୁ ବ୍ୟବସ୍ଥା ଓ ଯିରୂଶାଲମଠାରୁ ସଦାପ୍ରଭୁଙ୍କର ବାକ୍ୟ ନିର୍ଗତ ହେବ।
4 ੪ ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫ਼ਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ। ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
ପୁଣି, ସେ ଦେଶୀୟମାନଙ୍କ ମଧ୍ୟରେ ବିଚାର କରିବେ ଓ ଅନେକ ଗୋଷ୍ଠୀ ସମ୍ବନ୍ଧରେ ନିଷ୍ପତ୍ତି କରିବେ; ତହିଁରେ ସେମାନେ ଆପଣା ଖଡ୍ଗ ଭାଙ୍ଗି ଲଙ୍ଗଳର ଫାଳ କରିବେ ଓ ଆପଣା ଆପଣା ବର୍ଚ୍ଛା ଭାଙ୍ଗି ଦାଆ ନିର୍ମାଣ କରିବେ; ଏକ ଦେଶୀୟ ଲୋକେ ଅନ୍ୟ ଦେଶୀୟ ଲୋକଙ୍କ ବିରୁଦ୍ଧରେ ଖଡ୍ଗ ଉଠାଇବେ ନାହିଁ, କିଅବା ସେମାନେ ଆଉ ଯୁଦ୍ଧ ଶିଖିବେ ନାହିଁ।
5 ੫ ਹੇ ਯਾਕੂਬ ਦੇ ਵੰਸ਼ਜੋ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।
ହେ ଯାକୁବ ବଂଶ, ଆସ, ଆମ୍ଭେମାନେ ସଦାପ୍ରଭୁଙ୍କ ଦୀପ୍ତିରେ ଗମନ କରୁ।
6 ੬ ਤੂੰ ਤਾਂ ਆਪਣੀ ਪਰਜਾ ਯਾਕੂਬ ਦੇ ਵੰਸ਼ ਨੂੰ ਛੱਡ ਦਿੱਤਾ ਹੈ, ਕਿਉਂ ਜੋ ਉਹ ਪੂਰਬ ਦੀਆਂ ਰੀਤਾਂ ਨਾਲ ਭਰੇ ਹੋਏ ਹਨ, ਅਤੇ ਫ਼ਲਿਸਤੀਆਂ ਵਾਂਗੂੰ ਮਹੂਰਤ ਵੇਖਦੇ ਹਨ, ਅਤੇ ਪਰਦੇਸੀਆਂ ਦੀਆਂ ਰੀਤਾਂ ਨੂੰ ਗਲ਼ ਨਾਲ ਲਾਉਂਦੇ ਹਨ।
କାରଣ ତୁମ୍ଭେ ଆପଣା ଲୋକ ଯାକୁବ ବଂଶକୁ ପରିତ୍ୟାଗ କରିଅଛ, ଯେହେତୁ ସେମାନେ ପୂର୍ବଦେଶୀୟ ଆଚାରରେ ପରିପୂର୍ଣ୍ଣ ଓ ପଲେଷ୍ଟୀୟମାନଙ୍କ ନ୍ୟାୟ ଗଣକ ହୋଇଅଛନ୍ତି, ପୁଣି, ସେମାନେ ବିଦେଶୀୟ ସନ୍ତାନଗଣ ସହିତ ହସ୍ତ ତାଳି ଦିଅନ୍ତି।
7 ੭ ਉਹਨਾਂ ਦਾ ਦੇਸ ਚਾਂਦੀ-ਸੋਨੇ ਨਾਲ ਭਰਿਆ ਹੋਇਆ ਹੈ, ਉਹਨਾਂ ਦੇ ਖਜ਼ਾਨਿਆਂ ਦਾ ਅੰਤ ਨਹੀਂ ਹੈ, ਉਹਨਾਂ ਦਾ ਦੇਸ ਘੋੜਿਆਂ ਨਾਲ ਭਰਿਆ ਹੋਇਆ ਹੈ ਅਤੇ ਉਹਨਾਂ ਦੇ ਰਥਾਂ ਦਾ ਅੰਤ ਨਹੀਂ ਹੈ।
ସେମାନଙ୍କ ଦେଶ ମଧ୍ୟ ରୂପା ଓ ସୁନାରେ ପରିପୂର୍ଣ୍ଣ; ସେମାନଙ୍କ ଧନର ସୀମା ନାହିଁ; ଆହୁରି, ସେମାନଙ୍କ ଦେଶ ଅଶ୍ୱରେ ପରିପୂର୍ଣ୍ଣ ଓ ସେମାନଙ୍କ ରଥର ସୀମା ନାହିଁ।
8 ੮ ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ!
ସେମାନଙ୍କ ଦେଶ ମଧ୍ୟ ପ୍ରତିମାରେ ପରିପୂର୍ଣ୍ଣ; ସେମାନେ ଆପଣାମାନଙ୍କ ଅଙ୍ଗୁଳି ନିର୍ମିତ ସ୍ୱହସ୍ତକୃତ ବସ୍ତୁକୁ ପ୍ରଣାମ କରନ୍ତି।
9 ੯ ਇਸ ਲਈ ਆਦਮੀ ਝੁਕਾਇਆ ਜਾਂਦਾ, ਅਤੇ ਮਨੁੱਖ ਨੀਵਾਂ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!
ସାମାନ୍ୟ ଲୋକ ଅଧୋମୁଖ ଓ ମହାନ ଲୋକ ନତ ହୁଏ; ଏହେତୁ ସେମାନଙ୍କୁ କ୍ଷମା କର ନାହିଁ।
10 ੧੦ ਯਹੋਵਾਹ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਚੱਟਾਨ ਵਿੱਚ ਵੜ ਅਤੇ ਮਿੱਟੀ ਵਿੱਚ ਲੁੱਕ ਜਾ!
ତୁମ୍ଭେ ସଦାପ୍ରଭୁଙ୍କ ଭୟାନକତ୍ତ୍ୱ ଓ ତାହାଙ୍କ ମହିମାର ତେଜରୁ, ଶୈଳରେ ପ୍ରବେଶ କରି ଧୂଳିରେ ଆପଣାକୁ ଲୁଚାଅ।
11 ੧੧ ਕਿਉਂਕਿ ਆਦਮੀ ਦੀਆਂ ਉੱਚੀਆਂ ਅੱਖਾਂ ਨੀਵੀਆਂ ਕੀਤੀਆਂ ਜਾਣਗੀਆਂ, ਮਨੁੱਖਾਂ ਦਾ ਹੰਕਾਰ ਨਿਵਾਇਆ ਜਾਵੇਗਾ, ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ।
ମନୁଷ୍ୟର ଉଚ୍ଚ ଦୃଷ୍ଟି ନତ ହେବ ଓ ମନୁଷ୍ୟମାନଙ୍କର ଅହଙ୍କାର ଅବନତ ହେବ, ପୁଣି, ସେହି ଦିନରେ କେବଳ ସଦାପ୍ରଭୁ ଉନ୍ନତ ହେବେ।
12 ੧੨ ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
କାରଣ ଅହଙ୍କାରୀ, ଗର୍ବିତ ଓ ଉଚ୍ଚୀକୃତ ସମସ୍ତଙ୍କ ପ୍ରତିକୂଳରେ ସୈନ୍ୟାଧିପତି ସଦାପ୍ରଭୁଙ୍କର ଏକ ଦିନ ଉପସ୍ଥିତ ହେବ, ତହିଁରେ ତାହା ନତ ହେବ;
13 ੧੩ ਨਾਲੇ ਲਬਾਨੋਨ ਦੇ ਸਾਰੇ ਦਿਆਰਾਂ ਦੇ ਵਿਰੁੱਧ, ਜਿਹੜੇ ਉੱਚੇ ਅਤੇ ਵਧੀਆ ਹਨ, ਅਤੇ ਬਾਸ਼ਾਨ ਦੇ ਸਾਰੇ ਬਲੂਤਾਂ ਦੇ ਵਿਰੁੱਧ,
ଅର୍ଥାତ୍, (ସେହି ଦିନ) ଲିବାନୋନର ଉଚ୍ଚ ଓ ଉନ୍ନତ ସକଳ ଏରସ ବୃକ୍ଷର ପ୍ରତିକୂଳ ଓ ବାଶନର ସମସ୍ତ ଅଲୋନ ବୃକ୍ଷର ପ୍ରତିକୂଳ;
14 ੧੪ ਸਾਰੇ ਉੱਚੇ ਪਹਾੜਾਂ ਦੇ ਵਿਰੁੱਧ, ਅਤੇ ਸਾਰੇ ਉੱਚੇ ਟਿੱਬਿਆਂ ਦੇ ਵਿਰੁੱਧ,
ପୁଣି, ସକଳ ଉଚ୍ଚ ପର୍ବତର ପ୍ରତିକୂଳ ଓ ସକଳ ଉନ୍ନତ ଉପପର୍ବତର ପ୍ରତିକୂଳ;
15 ੧੫ ਹਰੇਕ ਉੱਚੇ ਬੁਰਜ ਦੇ ਵਿਰੁੱਧ, ਅਤੇ ਹਰੇਕ ਮਜ਼ਬੂਤ ਸ਼ਹਿਰਪਨਾਹ ਦੇ ਵਿਰੁੱਧ,
ଆଉ, ପ୍ରତ୍ୟେକ ଉଚ୍ଚ ଦୁର୍ଗର ପ୍ରତିକୂଳ ଓ ପ୍ରତ୍ୟେକ ସୁଦୃଢ଼ ପ୍ରାଚୀରର ପ୍ରତିକୂଳ;
16 ੧੬ ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਜਹਾਜ਼ਾਂ ਦੇ ਵਿਰੁੱਧ ਉਹ ਦਿਨ ਆਉਂਦਾ ਹੈ।
ତର୍ଶୀଶର ସକଳ ଜାହାଜର ପ୍ରତିକୂଳ ଓ ମନୋହର ସକଳ ଶିଳ୍ପକର୍ମର ପ୍ରତିକୂଳ ହେବ।
17 ੧੭ ਆਦਮੀ ਦਾ ਗਰੂਰ ਨਿਵਾਇਆ ਜਾਵੇਗਾ, ਮਨੁੱਖ ਦਾ ਹੰਕਾਰ ਨੀਵਾਂ ਕੀਤਾ ਜਾਵੇਗਾ, ਅਤੇ ਉਸ ਦਿਨ ਸਿਰਫ਼ ਯਹੋਵਾਹ ਹੀ ਉੱਚਾ ਹੋਵੇਗਾ,
ପୁଣି, ମନୁଷ୍ୟର ଉଚ୍ଚତା ନତ ହେବ ଓ ମନୁଷ୍ୟମାନଙ୍କର ଅହଙ୍କାର ଅବନତ ହେବ; ଆଉ ସେହି ଦିନରେ କେବଳ ସଦାପ୍ରଭୁ ଉନ୍ନତ ହେବେ।
18 ੧੮ ਅਤੇ ਬੁੱਤ ਪੂਰੀ ਤਰ੍ਹਾਂ ਹੀ ਮਿਟ ਜਾਣਗੇ।
ପୁଣି, ପ୍ରତିମାସକଳ ନିଃଶେଷ ରୂପେ ଲୁପ୍ତ ହେବେ।
19 ੧੯ ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ ਮਨੁੱਖ ਚੱਟਾਨ ਦੀਆਂ ਖੁੰਧਰਾਂ ਵਿੱਚ, ਅਤੇ ਮਿੱਟੀ ਦੇ ਟੋਇਆਂ ਵਿੱਚ ਜਾ ਵੜਨਗੇ।
ଆଉ, ଯେତେବେଳେ ସଦାପ୍ରଭୁ ପୃଥିବୀକୁ ଅତିଶୟ କମ୍ପିତ କରିବାକୁ ଉଠିବେ, ସେତେବେଳେ ଲୋକମାନେ ତାହାଙ୍କ ଭୟାନକତ୍ତ୍ୱ ଓ ମହିମାର ତେଜରୁ ଶୈଳର ଗୁମ୍ଫା ଓ ପୃଥିବୀର ଗର୍ତ୍ତରେ ପ୍ରବେଶ କରିବେ।
20 ੨੦ ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।
ସଦାପ୍ରଭୁ ପୃଥିବୀକୁ ଅତିଶୟ କମ୍ପିତ କରିବା ପାଇଁ ଉଠିଲେ, ତାହାଙ୍କ ଭୟାନକତ୍ତ୍ୱ ଓ ତାହାଙ୍କ ମହିମାର ତେଜରୁ ଶୈଳର ଗହ୍ୱର ଓ ଶୈଳର ବିଦୀର୍ଣ୍ଣ ସ୍ଥାନରେ ପ୍ରବେଶ କରିବା ପାଇଁ;
21 ੨੧ ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।
ମନୁଷ୍ୟ ଆପଣାର ଭଜନାର୍ଥେ ନିର୍ମିତ ରୌପ୍ୟମୟ ପ୍ରତିମା ଓ ସ୍ୱର୍ଣ୍ଣମୟ ପ୍ରତିମାଗଣକୁ ସେହି ଦିନ ମୂଷିକ ଓ ଚାମଚିକାଗଣର ନିକଟରେ ପକାଇ ଦେବ।
22 ੨੨ ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ?
ତୁମ୍ଭେମାନେ ନାସାଗ୍ରେ ପ୍ରାଣବାୟୁଧାରୀ ମନୁଷ୍ୟର (ଆଶ୍ରୟରୁ) କ୍ଷାନ୍ତ ହୁଅ; କାରଣ ସେ କାହା ମଧ୍ୟରେ ଗଣ୍ୟ?