< ਯਸਾਯਾਹ 21 >
1 ੧ ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।
Breme pustinji na moru. Kao vihori koji prolaze na jug, tako æe doæi iz pustinje, iz zemlje strašne.
2 ੨ ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
Ljuta utvara javi mi se. Nevjernik nevjeru èini, pustošnik pustoši; hodi, Elame; opkoli, Midijo! svemu uzdisanju uèiniæu kraj.
3 ੩ ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।
Zato su bedra moja puna bola; muke me obuzeše kao kad se muèi porodilja; zgurih se èujuæi, prepadoh se videæi.
4 ੪ ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।
Srce mi se smete, groza me poduze; noæ milina mojih pretvori mi se u strah.
5 ੫ ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।
Postavi sto, stražar neka straži; jedi, pij; ustajte knezovi, mažite štitove.
6 ੬ ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।
Jer ovako mi reèe Gospod: idi, postavi stražara da ti javi što vidi.
7 ੭ ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!
I vidje kola, i dva reda konjika; kola s magarcima i kola s kamilama; i pažaše dobro velikom pažnjom.
8 ੮ ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
I povika kao lav: gospodaru, ja stojim jednako na straži danju, i stojim na straži po svu noæ.
9 ੯ ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।
I evo doðoše na kolima ljudi, u dva reda konjici. Tada povika i reèe: pade, pade Vavilon, i svi rezani likovi bogova njegovijeh razbiše se o zemlju.
10 ੧੦ ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।
Vršaju moj, i pšenice gumna mojega! što èuh od Gospoda nad vojskama, Boga Izrailjeva, javih vam.
11 ੧੧ ਦੂਮਾਹ ਦੇ ਵਿਖੇ ਅਗੰਮ ਵਾਕ । ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
Breme Dumi. Vièe k meni neko sa Sira: stražaru! šta bi noæas? stražaru! šta bi noæas?
12 ੧੨ ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।
Stražar reèe: doæi æe jutro, ali i noæ; ako æete tražiti, tražite, vratite se, doðite.
13 ੧੩ ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।
Breme Arapskoj. Po šumama u Arapskoj noæivaæete, putnici Dedanski!
14 ੧੪ ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,
Iznesite vode pred žedne, koji živite u zemlji Temi, sretite s hljebom bjegunca.
15 ੧੫ ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।
Jer æe bježati od maèa, od maèa gologa, od luka zapetoga i od žestokoga boja.
16 ੧੬ ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
Jer ovako mi reèe Gospod: za godinu, kao što je godina najamnièka, nestaæe sve slave Kidarske.
17 ੧੭ ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।
I što ostane hrabrijeh strijelaca sinova Kidarskih, biæe malo; jer Gospod Bog Izrailjev reèe.