< ਯਸਾਯਾਹ 22 >
1 ੧ ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ । ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?
The burden of the valley of vision. What aileth thee now, that thou hast wholly gone up to the housetops?
2 ੨ ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!
Thou that art full of shoutings, a tumultuous city, a joyous city: thy slain men are not slain with the sword, nor dead in battle.
3 ੩ ਤੇਰੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਤੀਰ-ਅੰਦਾਜ਼ਾਂ ਤੋਂ ਫੜ੍ਹੇ ਗਏ, ਜਿੰਨੇ ਲੱਭ ਪਏ ਉਹ ਇਕੱਠੇ ਬੰਦੀ ਬਣਾਏ ਗਏ, ਭਾਵੇਂ ਉਹ ਦੂਰੋਂ ਹੀ ਭੱਜ ਗਏ ਸਨ।
All thy rulers have fled together, they are bound by the archers: all that are found in thee are bound together, who have fled from far.
4 ੪ ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ।
Therefore said I, Look away from me; I will weep bitterly, labour not to comfort me, because of the plundering of the daughter of my people.
5 ੫ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ!
For it is a day of trouble, and of treading down, and of perplexity by the Lord GOD of hosts in the valley of vision, breaking down the walls, and of crying to the mountains.
6 ੬ ਏਲਾਮ ਨੇ ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ ਤਰਕਸ਼ ਚੁੱਕਿਆ ਹੈ, ਅਤੇ ਕੀਰ ਨੇ ਢਾਲ਼ ਨੰਗੀ ਕੀਤੀ।
And Elam bore the quiver with chariots of men and horsemen, and Kir uncovered the shield.
7 ੭ ਤੇਰੀਆਂ ਚੰਗੇਰੀਆਂ ਘਾਟੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਕਤਾਰ ਬੰਨ੍ਹੀ ਹੋਈ ਹੈ।
And it shall come to pass, that thy choicest valleys shall be full of chariots, and the horsemen shall set themselves in array at the gate.
8 ੮ ਉਸ ਨੇ ਯਹੂਦਾਹ ਦਾ ਪੜਦਾ ਲਾਹ ਸੁੱਟਿਆ ਹੈ। ਉਸ ਦਿਨ ਤੂੰ ਜੰਗਲ ਦੇ ਮਹਿਲ ਵਿੱਚ ਸ਼ਸਤਰਾਂ ਉੱਤੇ ਗੌਰ ਕੀਤਾ
And he uncovered the coverings of Judah, and thou didst look in that day to the armour of the house of the forest.
9 ੯ ਅਤੇ ਤੁਸੀਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਉਹ ਬਹੁਤ ਸਨ ਅਤੇ ਤੁਸੀਂ ਹੇਠਲੇ ਤਲਾਬ ਦਾ ਪਾਣੀ ਇਕੱਠਾ ਕੀਤਾ।
Ye have seen also the breaches of the city of David, that they are many: and ye gathered together the waters of the lower pool.
10 ੧੦ ਤੁਸੀਂ ਯਰੂਸ਼ਲਮ ਦੇ ਘਰਾਂ ਦੀ ਗਿਣਤੀ ਕੀਤੀ ਅਤੇ ਘਰਾਂ ਨੂੰ ਢਾਹ ਸੁੱਟਿਆ ਤਾਂ ਜੋ ਸ਼ਹਿਰਪਨਾਹ ਨੂੰ ਪੱਕਾ ਕਰੋ।
And ye have numbered the houses of Jerusalem, and the houses have ye broken down to fortify the wall.
11 ੧੧ ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ।
Ye made also a ditch between the two walls for the water of the old pool: but ye have not looked to its maker, neither had respect to him that fashioned it long ago.
12 ੧੨ ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
And in that day did the Lord GOD of hosts call to weeping, and to mourning, and to baldness, and to girding with sackcloth:
13 ੧੩ ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।
And behold joy and gladness, slaying oxen, and killing sheep, eating flesh, and drinking wine: let us eat and drink; for to morrow we shall die.
14 ੧੪ ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ।
And it was revealed in my ears by the LORD of hosts, Surely this iniquity shall not be purged from you till ye die, saith the Lord GOD of hosts.
15 ੧੫ ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ,
Thus saith the Lord GOD of hosts, Go, get to this treasurer, even to Shebna, who is over the house, and say,
16 ੧੬ ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰਾ ਕੌਣ ਹੈ? ਜੋ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ!
What hast thou here? and whom hast thou here, that thou hast hewed thee out a sepulchre here, as he that heweth him out a sepulchre on high, and that cut out an habitation for himself in a rock?
17 ੧੭ ਵੇਖ, ਹੇ ਸੂਰਮੇ, ਯਹੋਵਾਹ ਤੈਨੂੰ ਘੁੱਟ ਕੇ ਫੜ੍ਹੇਗਾ ਅਤੇ ਵਗਾਹ ਕੇ ਸੁੱਟ ਦੇਵੇਗਾ!
Behold, the LORD will carry thee away with a mighty captivity, and will surely cover thee.
18 ੧੮ ਉਹ ਜ਼ੋਰ ਨਾਲ ਘੁਮਾ-ਘੁਮਾ ਕੇ ਤੈਨੂੰ ਖਿੱਦੋ ਵਾਂਗੂੰ ਖੁੱਲ੍ਹੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਹੀ ਤੇਰੇ ਸ਼ਾਨਦਾਰ ਰਥ ਪਏ ਰਹਿਣਗੇ, ਹੇ ਤੂੰ ਜੋ ਆਪਣੇ ਮਾਲਕ ਦੇ ਘਰ ਦੀ ਸ਼ਰਮਿੰਦਗੀ ਦਾ ਕਾਰਨ ਹੈਂ!
With violence he will surely turn and toss thee like a ball into a wide country: there shalt thou die, and there the chariots of thy glory shall be the shame of thy lord’s house.
19 ੧੯ ਮੈਂ ਤੈਨੂੰ ਤੇਰੇ ਅਹੁਦੇ ਤੋਂ ਹਟਾ ਦਿਆਂਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਂਗਾ।
And I will drive thee from thy station, and from thy state shall he pull thee down.
20 ੨੦ ਯਹੋਵਾਹ ਨੇ ਸ਼ਬਨਾ ਨੂੰ ਆਖਿਆ, ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ
And it shall come to pass in that day, that I will call my servant Eliakim the son of Hilkiah:
21 ੨੧ ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।
And I will clothe him with thy robe, and strengthen him with thy belt, and I will commit thy government into his hand: and he shall be a father to the inhabitants of Jerusalem, and to the house of Judah.
22 ੨੨ ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੋਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੋਲ੍ਹ ਨਾ ਸਕੇਗਾ।
And the key of the house of David will I lay upon his shoulder; so he shall open, and none shall shut; and he shall shut, and none shall open.
23 ੨੩ ਮੈਂ ਉਹ ਨੂੰ ਕੀਲੇ ਵਾਂਗੂੰ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ।
And I will fasten him as a nail in a sure place; and he shall be for a glorious throne to his father’s house.
24 ੨੪ ਅਤੇ ਉਹ ਉਸ ਦੇ ਉੱਤੇ ਉਸ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਦੇਣਗੇ ਅਰਥਾਤ ਬਾਲ ਬੱਚੇ, ਸਾਰੇ ਛੋਟੇ ਭਾਂਡੇ ਕਟੋਰਿਆਂ ਤੋਂ ਲੈ ਕੇ ਸਾਰੀਆਂ ਗਾਗਰਾਂ ਤੱਕ।
And they shall hang upon him all the glory of his father’s house, the offspring and the issue, all vessels of small quantity, from the vessels of cups, even to all the vessels of flagons.
25 ੨੫ ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।
In that day, saith the LORD of hosts, shall the nail that is fastened in the sure place be removed, and be cut down, and fall; and the burden that was upon it shall be cut off: for the LORD hath spoken it.