< ਯਸਾਯਾਹ 23 >

1 ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।
מַשָּׂא צֹר הֵילִילוּ ׀ אֳנִיּוֹת תַּרְשִׁישׁ כִּֽי־שֻׁדַּד מִבַּיִת מִבּוֹא מֵאֶרֶץ כִּתִּים נִגְלָה־לָֽמוֹ׃
2 ਹੇ ਕੰਢੇ ਦੇ ਵਾਸੀਓ, ਚੁੱਪ ਰਹੋ, ਜਿਨ੍ਹਾਂ ਨੂੰ ਸਮੁੰਦਰ ਪਾਰ ਜਾਣ ਵਾਲੇ ਸੀਦੋਨ ਦੇ ਵਪਾਰੀਆਂ ਨੇ ਧਨ ਨਾਲ ਭਰ ਦਿੱਤਾ।
דֹּמּוּ יֹשְׁבֵי אִי סֹחֵר צִידוֹן עֹבֵר יָם מִלְאֽוּךְ׃
3 ਬਹੁਤਿਆਂ ਪਾਣੀਆਂ ਦੇ ਕਾਰਨ ਸ਼ਿਹੋਰ ਦਾ ਅੰਨ, ਅਤੇ ਨੀਲ ਨਦੀ ਦੇ ਨੇੜੇ ਦੀ ਫ਼ਸਲ ਦੀ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।
וּבְמַיִם רַבִּים זֶרַע שִׁחֹר קְצִיר יְאוֹר תְּבוּאָתָהּ וַתְּהִי סְחַר גּוֹיִֽם׃
4 ਹੇ ਸੀਦੋਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਅਰਥਾਤ ਸਮੁੰਦਰ ਦੇ ਗੜ੍ਹ ਨੇ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।
בּוֹשִׁי צִידוֹן כִּֽי־אָמַר יָם מָעוֹז הַיָּם לֵאמֹר לֹא־חַלְתִּי וְלֹֽא־יָלַדְתִּי וְלֹא גִדַּלְתִּי בַּחוּרִים רוֹמַמְתִּי בְתוּלֽוֹת׃
5 ਜਦ ਇਹ ਖ਼ਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖ਼ਬਰ ਉੱਤੇ ਤੜਫ਼ਣਗੇ।
כַּאֲשֶׁר־שֵׁמַע לְמִצְרָיִם יָחִילוּ כְּשֵׁמַע צֹֽר׃
6 ਤਰਸ਼ੀਸ਼ ਵੱਲ ਦੀ ਲੰਘੋ, ਹੇ ਕੰਢੇ ਦੇ ਵਾਸੀਓ, ਧਾਹਾਂ ਮਾਰੋ!
עִבְרוּ תַּרְשִׁישָׁה הֵילִילוּ יֹשְׁבֵי אִֽי׃
7 ਭਲਾ, ਇਹ ਤੁਹਾਡਾ ਅਨੰਦਮਈ ਨਗਰ ਹੈ, ਜਿਹ ਦਾ ਅਰੰਭ ਪ੍ਰਾਚੀਨ ਸਮੇਂ ਵਿੱਚ ਹੋਇਆ, ਜਿਹ ਦੇ ਪੈਰ ਉਹ ਨੂੰ ਦੂਰ-ਦੂਰ ਵੱਸਣ ਲਈ ਲੈ ਗਏ ਸਨ?
הֲזֹאת לָכֶם עַלִּיזָה מִֽימֵי־קֶדֶם קַדְמָתָהּ יֹבִלוּהָ רַגְלֶיהָ מֵרָחוֹק לָגֽוּר׃
8 ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਦਾਗਰ ਧਰਤੀ ਉੱਤੇ ਆਦਰਯੋਗ ਹਨ, ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?
מִי יָעַץ זֹאת עַל־צֹר הַמַּעֲטִירָה אֲשֶׁר סֹחֲרֶיהָ שָׂרִים כִּנְעָנֶיהָ נִכְבַּדֵּי־אָֽרֶץ׃
9 ਸੈਨਾਂ ਦੇ ਯਹੋਵਾਹ ਨੇ ਇਹ ਠਾਣਿਆ ਹੈ, ਤਾਂ ਜੋ ਹੰਕਾਰ ਦੀ ਸਾਰੀ ਸਜਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਪਤਵੰਤਾਂ ਨੂੰ ਬੇਪਤ ਕਰੇ।
יְהֹוָה צְבָאוֹת יְעָצָהּ לְחַלֵּל גְּאוֹן כׇּל־צְבִי לְהָקֵל כׇּל־נִכְבַּדֵּי־אָֽרֶץ׃
10 ੧੦ ਨੀਲ ਦਰਿਆ ਵਾਂਗੂੰ ਆਪਣੇ ਦੇਸ ਨੂੰ ਲੰਘ ਜਾ, ਹੇ ਤਰਸ਼ੀਸ਼ ਦੀ ਧੀਏ, ਹੁਣ ਕੋਈ ਰੋਕ ਨਹੀਂ!
עִבְרִי אַרְצֵךְ כַּיְאֹר בַּת־תַּרְשִׁישׁ אֵין מֵזַח עֽוֹד׃
11 ੧੧ ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ ਹੋ ਜਾਣ।
יָדוֹ נָטָה עַל־הַיָּם הִרְגִּיז מַמְלָכוֹת יְהֹוָה צִוָּה אֶל־כְּנַעַן לַשְׁמִד מָעֻזְנֶֽיהָ׃
12 ੧੨ ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।
וַיֹּאמֶר לֹא־תוֹסִיפִי עוֹד לַעְלוֹז הַֽמְעֻשָּׁקָה בְּתוּלַת בַּת־צִידוֹן (כתיים) [כִּתִּים] קוּמִי עֲבֹרִי גַּם־שָׁם לֹא־יָנוּחַֽ לָֽךְ׃
13 ੧੩ ਵੇਖੋ, ਕਸਦੀਆਂ ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸ਼ੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।
הֵן ׀ אֶרֶץ כַּשְׂדִּים זֶה הָעָם לֹא הָיָה אַשּׁוּר יְסָדָהּ לְצִיִּים הֵקִימוּ (בחיניו) [בַחוּנָיו] עֽוֹרְרוּ אַרְמְנוֹתֶיהָ שָׂמָהּ לְמַפֵּלָֽה׃
14 ੧੪ ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।
הֵילִילוּ אֳנִיּוֹת תַּרְשִׁישׁ כִּי שֻׁדַּד מָעֻזְּכֶֽן׃
15 ੧੫ ਉਸ ਦਿਨ ਅਜਿਹਾ ਹੋਵੇਗਾ ਕਿ ਇੱਕ ਰਾਜੇ ਦੇ ਦਿਨਾਂ ਵਾਂਗੂੰ, ਸੂਰ ਸੱਤਰ ਸਾਲਾਂ ਲਈ ਵਿਸਾਰਿਆ ਜਾਵੇਗਾ। ਸੱਤਰ ਸਾਲਾਂ ਦੇ ਅੰਤ ਵਿੱਚ ਸੂਰ ਲਈ ਵੇਸਵਾ ਦੇ ਗੀਤ ਵਾਂਗੂੰ ਹੋਵੇਗਾ,
וְהָיָה בַּיּוֹם הַהוּא וְנִשְׁכַּחַת צֹר שִׁבְעִים שָׁנָה כִּימֵי מֶלֶךְ אֶחָד מִקֵּץ שִׁבְעִים שָׁנָה יִהְיֶה לְצֹר כְּשִׁירַת הַזּוֹנָֽה׃
16 ੧੬ ਹੇ ਵਿਸਰੀ ਹੋਈ ਵੇਸਵਾ, ਬਰਬਤ ਲੈ, ਸ਼ਹਿਰ ਵਿੱਚ ਫਿਰ! ਰਸੀਲੇ ਸੁਰ ਚੁੱਕ, ਬਹੁਤੇ ਗੀਤ ਗਾ, ਤਾਂ ਜੋ ਤੂੰ ਯਾਦ ਕੀਤੀ ਜਾਵੇਂ।
קְחִי כִנּוֹר סֹבִּי עִיר זוֹנָה נִשְׁכָּחָה הֵיטִיבִי נַגֵּן הַרְבִּי־שִׁיר לְמַעַן תִּזָּכֵֽרִי׃
17 ੧੭ ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਵ੍ਰਤੀ ਕਰੇਗੀ।
וְהָיָה מִקֵּץ ׀ שִׁבְעִים שָׁנָה יִפְקֹד יְהֹוָה אֶת־צֹר וְשָׁבָה לְאֶתְנַנָּהֿ וְזָנְתָה אֶת־כׇּל־מַמְלְכוֹת הָאָרֶץ עַל־פְּנֵי הָאֲדָמָֽה׃
18 ੧੮ ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ। ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।
וְהָיָה סַחְרָהּ וְאֶתְנַנָּהּ קֹדֶשׁ לַֽיהֹוָה לֹא יֵאָצֵר וְלֹא יֵחָסֵן כִּי לַיֹּשְׁבִים לִפְנֵי יְהֹוָה יִהְיֶה סַחְרָהּ לֶֽאֱכֹל לְשׇׂבְעָה וְלִמְכַסֶּה עָתִֽיק׃

< ਯਸਾਯਾਹ 23 >