< ਯਸਾਯਾਹ 24 >
1 ੧ ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।
Behold, Jehovah maketh the earth empty, and maketh it waste, and turneth it upside down, and scattereth abroad the inhabitants thereof.
2 ੨ ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।
And it shall be, as with the people, so with the priest; as with the servant, so with his master; as with the maid, so with her mistress; as with the buyer, so with the seller; as with the creditor, so with the debtor; as with the taker of interest, so with the giver of interest to him.
3 ੩ ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ।
The earth shall be utterly emptied, and utterly laid waste; for Jehovah hath spoken this word.
4 ੪ ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ।
The earth mourneth and fadeth away, the world languisheth and fadeth away, the lofty people of the earth do languish.
5 ੫ ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ।
The earth also is polluted under the inhabitants thereof; because they have transgressed the laws, violated the statutes, broken the everlasting covenant.
6 ੬ ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।
Therefore hath the curse devoured the earth, and they that dwell therein are found guilty: therefore the inhabitants of the earth are burned, and few men left.
7 ੭ ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਂਕੇ ਭਰਦੇ ਹਨ।
The new wine mourneth, the vine languisheth, all the merry-hearted do sigh.
8 ੮ ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲ਼ਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ।
The mirth of tabrets ceaseth, the noise of them that rejoice endeth, the joy of the harp ceaseth.
9 ੯ ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।
They shall not drink wine with a song; strong drink shall be bitter to them that drink it.
10 ੧੦ ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ।
The waste city is broken down; every house is shut up, that no man may come in.
11 ੧੧ ਚੌਕਾਂ ਵਿੱਚ ਮਧ ਲਈ ਰੌਲ਼ਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।
There is a crying in the streets because of the wine; all joy is darkened, the mirth of the land is gone.
12 ੧੨ ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਿਆ ਪਿਆ ਹੈ।
In the city is left desolation, and the gate is smitten with destruction.
13 ੧੩ ਧਰਤੀ ਉੱਤੇ ਦੇਸ਼-ਦੇਸ਼ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ-ਖੁਹੰਦ ਚੁਗਣਾ।
For thus shall it be in the midst of the earth among the peoples, as the shaking of an olive-tree, as the gleanings when the vintage is done.
14 ੧੪ ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।
These shall lift up their voice, they shall shout; for the majesty of Jehovah they cry aloud from the sea.
15 ੧੫ ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ।
Wherefore glorify ye Jehovah in the east, even the name of Jehovah, the God of Israel, in the isles of the sea.
16 ੧੬ ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!
From the uttermost part of the earth have we heard songs: Glory to the righteous. But I said, I pine away, I pine away, woe is me! the treacherous have dealt treacherously; yea, the treacherous have dealt very treacherously.
17 ੧੭ ਹੇ ਧਰਤੀ ਦੇ ਵਾਸੀਓ, ਖੌਫ਼, ਭੋਹਰਾ ਤੇ ਫੰਦਾ ਤੁਹਾਡੇ ਉੱਤੇ ਹਨ!
Fear, and the pit, and the snare, are upon thee, O inhabitant of the earth.
18 ੧੮ ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲ਼ੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਦੇ ਵਿੱਚ ਫਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।
And it shall come to pass, that he who fleeth from the noise of the fear shall fall into the pit; and he that cometh up out of the midst of the pit shall be taken in the snare: for the windows on high are opened, and the foundations of the earth tremble.
19 ੧੯ ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ।
The earth is utterly broken, the earth is rent asunder, the earth is shaken violently.
20 ੨੦ ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।
The earth shall stagger like a drunken man, and shall sway to and fro like a hammock; and the transgression thereof shall be heavy upon it, and it shall fall, and not rise again.
21 ੨੧ ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।
And it shall come to pass in that day, that Jehovah will punish the host of the high ones on high, and the kings of the earth upon the earth.
22 ੨੨ ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ।
And they shall be gathered together, as prisoners are gathered in the pit, and shall be shut up in the prison; and after many days shall they be visited.
23 ੨੩ ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ।
Then the moon shall be confounded, and the sun ashamed; for Jehovah of hosts will reign in mount Zion, and in Jerusalem; and before his elders shall be glory.