< ਯਸਾਯਾਹ 24 >

1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ।
הִנֵּה יְהֹוָה בּוֹקֵק הָאָרֶץ וּבֽוֹלְקָהּ וְעִוָּה פָנֶיהָ וְהֵפִיץ יֹשְׁבֶֽיהָ׃
2 ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।
וְהָיָה כָעָם כַּכֹּהֵן כַּעֶבֶד כַּֽאדֹנָיו כַּשִּׁפְחָה כַּגְּבִרְתָּהּ כַּקּוֹנֶה כַּמּוֹכֵר כַּמַּלְוֶה כַּלֹּוֶה כַּנֹּשֶׁה כַּאֲשֶׁר נֹשֶׁא בֽוֹ׃
3 ਧਰਤੀ ਸੁੰਨੀ ਹੀ ਸੁੰਨੀ ਕੀਤੀ ਜਾਵੇਗੀ, ਅਤੇ ਲੁੱਟੀ-ਪੁੱਟੀ ਜਾਵੇਗੀ, ਕਿਉਂ ਜੋ ਇਹ ਗੱਲ ਯਹੋਵਾਹ ਨੇ ਆਖੀ ਹੈ।
הִבּוֹק ׀ תִּבּוֹק הָאָרֶץ וְהִבּוֹז ׀ תִּבֹּז כִּי יְהֹוָה דִּבֶּר אֶת־הַדָּבָר הַזֶּֽה׃
4 ਧਰਤੀ ਸੋਗ ਕਰਦੀ ਅਤੇ ਕੁਮਲਾ ਜਾਂਦੀ ਹੈ, ਜਗਤ ਢਿੱਲਾ ਪੈ ਜਾਂਦਾ ਅਤੇ ਕੁਮਲਾ ਜਾਂਦਾ ਹੈ, ਧਰਤੀ ਦੇ ਉੱਚੇ ਲੋਕ ਢਿੱਲੇ ਪੈ ਜਾਂਦੇ ਹਨ।
אָבְלָה נָֽבְלָה הָאָרֶץ אֻמְלְלָה נָבְלָה תֵּבֵל אֻמְלָלוּ מְרוֹם עַם־הָאָֽרֶץ׃
5 ਧਰਤੀ ਆਪਣੇ ਵਾਸੀਆਂ ਹੇਠ ਭਰਿਸ਼ਟ ਹੋਈ ਹੈ, ਕਿਉਂ ਜੋ ਉਹਨਾਂ ਨੇ ਬਿਵਸਥਾ ਦਾ ਉਲੰਘਣ ਕੀਤਾ, ਉਹਨਾਂ ਨੇ ਬਿਧੀਆਂ ਨੂੰ ਤੋੜ ਸੁੱਟਿਆ, ਉਹਨਾਂ ਨੇ ਸਦੀਪਕ ਨੇਮ ਨੂੰ ਭੰਨ ਦਿੱਤਾ।
וְהָאָרֶץ חָנְפָה תַּחַת יֹשְׁבֶיהָ כִּֽי־עָבְרוּ תוֹרֹת חָלְפוּ חֹק הֵפֵרוּ בְּרִית עוֹלָֽם׃
6 ਇਸ ਲਈ ਇੱਕ ਸਰਾਪ ਧਰਤੀ ਨੂੰ ਖਾ ਗਿਆ ਹੈ, ਅਤੇ ਉਹ ਦੇ ਵਾਸੀ ਦੋਸ਼ੀ ਠਹਿਰੇ, ਇਸ ਲਈ ਧਰਤੀ ਦੇ ਵਾਸੀ ਭਸਮ ਹੋਏ, ਅਤੇ ਥੋੜ੍ਹੇ ਜਿਹੇ ਮਨੁੱਖ ਬਾਕੀ ਹਨ।
עַל־כֵּן אָלָה אָכְלָה אֶרֶץ וַֽיֶּאְשְׁמוּ יֹשְׁבֵי בָהּ עַל־כֵּן חָרוּ יֹשְׁבֵי אֶרֶץ וְנִשְׁאַר אֱנוֹשׁ מִזְעָֽר׃
7 ਨਵੀਂ ਮੈਅ ਸੋਗ ਕਰਦੀ ਹੈ, ਵੇਲ ਕੁਮਲਾ ਗਈ ਹੈ, ਸਾਰੇ ਖੁਸ਼ ਦਿਲ ਹੌਂਕੇ ਭਰਦੇ ਹਨ।
אָבַל תִּירוֹשׁ אֻמְלְלָה־גָפֶן נֶאֶנְחוּ כׇּל־שִׂמְחֵי־לֵֽב׃
8 ਡੱਫ਼ਾਂ ਦੀ ਖੁਸ਼ੀ ਬੰਦ ਹੋ ਗਈ, ਅਨੰਦ ਕਰਨ ਵਾਲਿਆਂ ਦਾ ਰੌਲ਼ਾ ਮੁੱਕ ਗਿਆ, ਬਰਬਤ ਦੀ ਖੁਸ਼ੀ ਬੰਦ ਹੋ ਗਈ।
שָׁבַת מְשׂוֹשׂ תֻּפִּים חָדַל שְׁאוֹן עַלִּיזִים שָׁבַת מְשׂוֹשׂ כִּנּֽוֹר׃
9 ਉਹ ਮਧ ਗੀਤ ਦੇ ਨਾਲ ਨਹੀਂ ਪੀਂਦੇ, ਸ਼ਰਾਬ ਉਹ ਦੇ ਪੀਣ ਵਾਲਿਆਂ ਨੂੰ ਕੌੜੀ ਲੱਗਦੀ ਹੈ।
בַּשִּׁיר לֹא יִשְׁתּוּ־יָיִן יֵמַר שֵׁכָר לְשֹׁתָֽיו׃
10 ੧੦ ਗੜਬੜੀ ਮਚਾਉਣ ਵਾਲਾ ਨਗਰ ਤੋੜਿਆ ਗਿਆ, ਹਰੇਕ ਘਰ ਲੰਘਣੋਂ ਬੰਦ ਕੀਤਾ ਗਿਆ।
נִשְׁבְּרָה קִרְיַת־תֹּהוּ סֻגַּר כׇּל־בַּיִת מִבּֽוֹא׃
11 ੧੧ ਚੌਕਾਂ ਵਿੱਚ ਮਧ ਲਈ ਰੌਲ਼ਾ ਹੈ, ਸਾਰਾ ਅਨੰਦ ਹਨੇਰ ਹੋ ਗਿਆ, ਧਰਤੀ ਦੀ ਖੁਸ਼ੀ ਮਿਟ ਗਈ ਹੈ।
צְוָחָה עַל־הַיַּיִן בַּחוּצוֹת עָֽרְבָה כׇּל־שִׂמְחָה גָּלָה מְשׂוֹשׂ הָאָֽרֶץ׃
12 ੧੨ ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਿਆ ਪਿਆ ਹੈ।
נִשְׁאַר בָּעִיר שַׁמָּה וּשְׁאִיָּה יֻכַּת־שָֽׁעַר׃
13 ੧੩ ਧਰਤੀ ਉੱਤੇ ਦੇਸ਼-ਦੇਸ਼ ਦੇ ਲੋਕਾਂ ਦੇ ਵਿਚਕਾਰ ਅਜਿਹਾ ਹੋਵੇਗਾ, ਜਿਵੇਂ ਜ਼ੈਤੂਨ ਦਾ ਹਲੂਣਾ, ਜਿਵੇਂ ਅੰਗੂਰ ਤੋੜਨ ਦੇ ਪਿੱਛੋਂ ਰਹਿੰਦ-ਖੁਹੰਦ ਚੁਗਣਾ।
כִּי כֹה יִֽהְיֶה בְּקֶרֶב הָאָרֶץ בְּתוֹךְ הָעַמִּים כְּנֹקֶף זַיִת כְּעוֹלֵלֹת אִם־כָּלָה בָצִֽיר׃
14 ੧੪ ਉਹ ਆਪਣੀ ਅਵਾਜ਼ ਚੁੱਕਣਗੇ, ਉਹ ਜੈਕਾਰੇ ਗਜਾਉਣਗੇ, ਉਹ ਯਹੋਵਾਹ ਦੇ ਤੇਜ ਦੇ ਕਾਰਨ ਸਮੁੰਦਰੋਂ ਲਲਕਾਰਨਗੇ।
הֵמָּה יִשְׂאוּ קוֹלָם יָרֹנּוּ בִּגְאוֹן יְהֹוָה צָהֲלוּ מִיָּֽם׃
15 ੧੫ ਇਸ ਲਈ ਪੂਰਬ ਵੱਲੋਂ ਯਹੋਵਾਹ ਦੀ ਮਹਿਮਾ ਕਰੋ, ਸਮੁੰਦਰ ਦੇ ਟਾਪੂਆਂ ਵਿੱਚ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਦੀ ਵਡਿਆਈ ਕਰੋ।
עַל־כֵּן בָּאֻרִים כַּבְּדוּ יְהֹוָה בְּאִיֵּי הַיָּם שֵׁם יְהֹוָה אֱלֹהֵי יִשְׂרָאֵֽל׃
16 ੧੬ ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ!
מִכְּנַף הָאָרֶץ זְמִרֹת שָׁמַעְנוּ צְבִי לַצַּדִּיק וָאֹמַר רָזִי־לִי רָֽזִי־לִי אוֹי לִי בֹּגְדִים בָּגָדוּ וּבֶגֶד בּוֹגְדִים בָּגָֽדוּ׃
17 ੧੭ ਹੇ ਧਰਤੀ ਦੇ ਵਾਸੀਓ, ਖੌਫ਼, ਭੋਹਰਾ ਤੇ ਫੰਦਾ ਤੁਹਾਡੇ ਉੱਤੇ ਹਨ!
פַּחַד וָפַחַת וָפָח עָלֶיךָ יוֹשֵׁב הָאָֽרֶץ׃
18 ੧੮ ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲ਼ੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਦੇ ਵਿੱਚ ਫਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।
וְהָיָה הַנָּס מִקּוֹל הַפַּחַד יִפֹּל אֶל־הַפַּחַת וְהָֽעוֹלֶה מִתּוֹךְ הַפַּחַת יִלָּכֵד בַּפָּח כִּֽי־אֲרֻבּוֹת מִמָּרוֹם נִפְתָּחוּ וַֽיִּרְעֲשׁוּ מוֹסְדֵי אָֽרֶץ׃
19 ੧੯ ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ।
רֹעָה הִֽתְרֹעֲעָה הָאָרֶץ פּוֹר הִֽתְפּוֹרְרָה אֶרֶץ מוֹט הִֽתְמוֹטְטָה אָֽרֶץ׃
20 ੨੦ ਧਰਤੀ ਸ਼ਰਾਬੀ ਵਾਂਗੂੰ ਡਗਮਗਾਉਂਦੀ ਹੈ, ਉਹ ਛੱਪਰ ਵਾਂਗੂੰ ਹੁਲਾਰੇ ਖਾਂਦੀ ਹੈ, ਉਹ ਦੇ ਅਪਰਾਧ ਦਾ ਭਾਰ ਉਹ ਦੇ ਉੱਤੇ ਹੈ, ਉਹ ਡਿੱਗ ਪਈ ਅਤੇ ਫੇਰ ਕਦੇ ਨਾ ਉੱਠੇਗੀ।
נוֹעַ תָּנוּעַ אֶרֶץ כַּשִּׁכּוֹר וְהִֽתְנוֹדְדָה כַּמְּלוּנָה וְכָבַד עָלֶיהָ פִּשְׁעָהּ וְנָפְלָה וְלֹא־תֹסִיף קֽוּם׃
21 ੨੧ ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਅਸਮਾਨੀ ਸੈਨਾਂ ਨੂੰ ਅਸਮਾਨ ਉੱਤੇ, ਅਤੇ ਜ਼ਮੀਨ ਦੇ ਰਾਜਿਆਂ ਨੂੰ ਜ਼ਮੀਨ ਉੱਤੇ ਸਜ਼ਾ ਦੇਵੇਗਾ।
וְהָיָה בַּיּוֹם הַהוּא יִפְקֹד יְהֹוָה עַל־צְבָא הַמָּרוֹם בַּמָּרוֹם וְעַל־מַלְכֵי הָאֲדָמָה עַל־הָאֲדָמָֽה׃
22 ੨੨ ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ।
וְאֻסְּפוּ אֲסֵפָה אַסִּיר עַל־בּוֹר וְסֻגְּרוּ עַל־מַסְגֵּר וּמֵרֹב יָמִים יִפָּקֵֽדוּ׃
23 ੨੩ ਤਦ ਚੰਦ ਘਬਰਾ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ।
וְחָֽפְרָה הַלְּבָנָה וּבוֹשָׁה הַחַמָּה כִּֽי־מָלַךְ יְהֹוָה צְבָאוֹת בְּהַר צִיּוֹן וּבִירוּשָׁלַ͏ִם וְנֶגֶד זְקֵנָיו כָּבֽוֹד׃

< ਯਸਾਯਾਹ 24 >