< ਯਸਾਯਾਹ 25 >

1 ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!
O Lord, thou art my God: I will exalt thee, I will prayse thy Name: for thou hast done wonderfull things, according to the counsels of old, with a stable trueth.
2 ਤੂੰ ਤਾਂ ਸ਼ਹਿਰ ਨੂੰ ਮਲਬਾ ਅਤੇ ਗੜ੍ਹ ਵਾਲੇ ਨਗਰ ਨੂੰ ਖੰਡਰ ਬਣਾ ਦਿੱਤਾ ਹੈ, ਪਰਦੇਸੀਆਂ ਦਾ ਮਹਿਲ ਹੁਣ ਸ਼ਹਿਰ ਨਹੀਂ ਰਿਹਾ, ਉਹ ਸਦਾ ਲਈ ਫੇਰ ਉਸਾਰਿਆ ਨਾ ਜਾਵੇਗਾ।
For thou hast made of a citie an heape, of a strong citie, a ruine: euen the palace of strangers of a citie, it shall neuer be built.
3 ਇਸ ਲਈ ਬਲਵੰਤ ਲੋਕ ਤੇਰੀ ਮਹਿਮਾ ਕਰਨਗੇ, ਡਰਾਉਣੀਆਂ ਕੌਮਾਂ ਦਾ ਨਗਰ ਤੇਰੇ ਤੋਂ ਡਰੇਗਾ।
Therefore shall the mightie people giue glory vnto thee: the citie of the strong nations shall feare thee.
4 ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।
For thou hast bene a strength vnto the poore, euen a strength to the needie in his trouble, a refuge against the tempest, a shadow against the heate: for the blaste of the mightie is like a storme against the wall.
5 ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲ਼ੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ।
Thou shalt bring downe the noyse of the strangers, as the heate in a drie place: he wil bring downe the song of the mightie, as the heate in the shadowe of a cloude.
6 ਇਸੇ ਪਰਬਤ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ।
And in this mountaine shall the Lord of hostes make vnto all people a feast of fat thinges, euen a feast of fined wines, and of fat thinges full of marow, of wines fined and purified.
7 ਅਤੇ ਇਸ ਪਰਬਤ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ।
And he will destroy in this mountaine the couering that couereth all people, and the vaile that is spread vpon all nations.
8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।
He wil destroy death for euer: and the Lord God wil wipe away the teares from all faces, and the rebuke of his people will he take away out of all the earth: for the Lord hath spoken it.
9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ।
And in that day shall men say, Loe, this is our God: we haue waited for him, and he wil saue vs. This is the Lord, we haue waited for him: we will reioyce and be ioyfull in his saluation.
10 ੧੦ ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,
For in this mountaine shall the hand of the Lord rest, and Moab shalbe threshed vnder him, euen as strawe is thresshed in Madmenah.
11 ੧੧ ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ।
And he shall stretche out his hande in the middes of them (as he that swimmeth, stretcheth them out to swimme) and with the strength of his handes shall he bring downe their pride.
12 ੧੨ ਸ਼ਹਿਰਪਨਾਹ ਦੇ ਉੱਚੇ ਬੁਰਜ਼ਾਂ ਨੂੰ ਉਹ ਝੁਕਾ ਦੇਵੇਗਾ, ਨੀਵਾਂ ਕਰੇਗਾ ਅਤੇ ਧਰਤੀ ਤੱਕ ਸਗੋਂ ਖ਼ਾਕ ਤੱਕ ਲਾਹ ਦੇਵੇਗਾ।
The defence also of the height of thy walles shall he bring downe and lay lowe, and cast them to the ground, euen vnto the dust.

< ਯਸਾਯਾਹ 25 >