< ਯਸਾਯਾਹ 26 >
1 ੧ ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ।
В той день воспоют песнь сию в земли Иудейстей, глаголюще: се, град крепок, и спасение нам положит стену и ограждение.
2 ੨ ਫਾਟਕ ਖੋਲ੍ਹੋ! ਤਾਂ ਜੋ ਉਹ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਣਾ ਕਰਦੀ ਹੈ ਅੰਦਰ ਆਵੇ।
Отверзите врата, да внидут людие хранящии правду и хранящии истину,
3 ੩ ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
приемлющии истину и хранящии мир.
4 ੪ ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।
Яко на тя надеянием надеяшася, Господи, во век, Боже великий, вечный,
5 ੫ ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ।
иже смирив низвел еси живущыя в высоких: грады крепкия разориши и обнизиши я даже до земли.
6 ੬ ਉਹ ਪੈਰਾਂ ਨਾਲ, ਸਗੋਂ ਮਸਕੀਨਾਂ ਅਤੇ ਗਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।
И поперут я ноги кротких и смиренных.
7 ੭ ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।
Путь благочестивых прав бысть, и приуготован путь благочестивых.
8 ੮ ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ।
Путь бо Господень суд: уповахом на имя Твое и память, еяже желает душа наша.
9 ੯ ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।
От нощи утренюет дух мой к Тебе, Боже, зане свет повеления Твоя на земли: правде научитеся, живущии на земли.
10 ੧੦ ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ।
Преста бо нечестивый: всяк, иже не научится правде на земли, истины не сотворит: да возмется нечестивый, да не видит славы Господни.
11 ੧੧ ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
Господи, высока Твоя мышца, и не ведеша, разумевше же постыдятся: ревность приимет люди ненаказанныя, и ныне огнь супостаты пояст.
12 ੧੨ ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।
Господи Боже наш, мир даждь нам, вся бо воздал еси нам.
13 ੧੩ ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ।
Господи Боже наш, стяжи ны: Господи, разве Тебе иного не вемы: имя Твое именуем.
14 ੧੪ ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।
Мертвии же живота не имут видети, ниже врачеве воскресят: сего ради навел еси и погубил еси, и взял еси всяк мужеск пол их.
15 ੧੫ ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ।
Приложи им зла, Господи, приложи зла славным земли.
16 ੧੬ ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।
Господи, в скорби помянухом Тя, в скорби мале наказание Твое нам.
17 ੧੭ ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!
И яко болящая приближается родити и в болезни своей воскрича, тако быхом возлюбленному Твоему.
18 ੧੮ ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਜਾਣੋ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।
Страха ради Твоего, Господи, во чреве прияхом и поболехом, и родихом дух спасения Твоего, егоже сотворихом на земли: не падемся, но падутся вси живущии на земли.
19 ੧੯ ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।
Воскреснут мертвии и востанут иже во гробех, и возрадуются иже на земли: роса бо, яже от Тебе, изцеление им есть, земля же нечестивых падет.
20 ੨੦ ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।
Идите, людие мои, внидите во храмину вашу, затворите двери своя, укрыйтеся мало елико елико, дондеже мимоидет гнев Господень.
21 ੨੧ ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।
Се бо, Господь от святаго (места) наводит гнев на живущыя на земли: и открыет земля кровь свою и не покрыет избиеных.