< ਯਸਾਯਾਹ 27 >
1 ੧ ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।
Paa hin Dag hjemsøger HERREN med sit haarde, vældige, stærke Sværd Livjatan, Den flugtsnare Slange, Livjatan, den bugtede Slange, og ihjelslaar Dragen i Havet.
2 ੨ ਉਸ ਦਿਨ ਇੱਕ ਸੋਹਣੇ ਫਲਦਾਰ ਅੰਗੂਰੀ ਬਾਗ਼, ਲਈ ਮਿੱਠਾ ਗੀਤ ਗਾਇਓ!
Paa hin Dag skal man sige: Syng om en liflig Vingaard!
3 ੩ ਮੈਂ ਯਹੋਵਾਹ ਉਹ ਦਾ ਰਾਖ਼ਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।
Jeg, HERREN, jeg er dens Vogter, jeg vander den atter og atter. For at ingen skal hjemsøge den, vogter jeg den Nat og Dag.
4 ੪ ਮੈਨੂੰ ਗੁੱਸਾ ਨਹੀਂ। ਜੇਕਰ ਕੰਡੇ ਅਤੇ ਕੰਡਿਆਲੇ ਮੇਰੇ ਵਿਰੁੱਧ ਲੜਾਈ ਵਿੱਚ ਹੁੰਦੇ! ਮੈਂ ਉਨ੍ਹਾਂ ਦੇ ਉੱਤੇ ਚੜ੍ਹਾਈ ਕਰਦਾ, ਮੈਂ ਉਨ੍ਹਾਂ ਨੂੰ ਇਕੱਠੇ ਸਾੜ ਸੁੱਟਦਾ।
Vrede nærer jeg ikke. Fandt jeg kun Torn og Tidsel, gik jeg løs derpaa i Kamp og satte det alt i Brand —
5 ੫ ਜਾਂ ਉਹ ਮੇਰੀ ਓਟ ਨੂੰ ਤਕੜੇ ਹੋ ਕੇ ਫੜ੍ਹਨ, ਉਹ ਮੇਰੇ ਨਾਲ ਸੁਲਾਹ ਕਰਨ, ਹਾਂ, ਮੇਰੇ ਨਾਲ ਸੁਲਾਹ ਕਰਨ।
med mindre man tyr til mit Værn, slutter Fred med mig, slutter Fred med mig.
6 ੬ ਆਉਣ ਵਾਲਿਆਂ ਸਮਿਆਂ ਵਿੱਚ ਯਾਕੂਬ ਜੜ੍ਹ ਫੜ੍ਹੇਗਾ, ਇਸਰਾਏਲ ਫੁੱਟੇਗਾ ਅਤੇ ਫੁੱਲੇਗਾ, ਅਤੇ ਜਗਤ ਨੂੰ ਫਲ ਨਾਲ ਭਰ ਦੇਵੇਗਾ।
Paa hin Dag skal Jakob slaa Rod, Israel skyde og blomstre og fylde Verden med Frugt.
7 ੭ ਕੀ ਉਸ ਨੇ ਉਹਨਾਂ ਨੂੰ ਅਜਿਹਾ ਮਾਰਿਆ, ਜਿਵੇਂ ਉਸ ਨੇ ਉਹਨਾਂ ਦੇ ਮਾਰਨ ਵਾਲਿਆਂ ਨੂੰ ਮਾਰਿਆ? ਜਾਂ ਕੀ ਉਹ ਉਸ ਤਰ੍ਹਾਂ ਵੱਢੇ ਗਏ, ਜਿਵੇਂ ਉਹਨਾਂ ਦੇ ਵੱਢਣ ਵਾਲੇ ਵੱਢੇ ਗਏ?
Har han vel slaaet det, som de, der slog det, blev slagne, eller blev det myrdet, som deres Mordere myrdedes?
8 ੮ ਜਦ ਤੂੰ ਉਹਨਾਂ ਨੂੰ ਕੱਢਿਆ ਤਾਂ ਤੂੰ ਗਿਣ-ਗਿਣ ਕੇ ਉਹਨਾਂ ਨੂੰ ਦੁੱਖ ਦਿੱਤਾ, ਉਹ ਨੇ ਉਹਨਾਂ ਨੂੰ ਪੂਰਬੀ ਹਵਾ ਦੇ ਦਿਨ ਵਿੱਚ ਆਪਣੀ ਤੇਜ਼ ਹਨੇਰੀ ਨਾਲ ਉਡਾ ਦਿੱਤਾ।
Ved at støde det bort og sende det bort trættede han med det; han jog det bort med sin voldsomme Aande paa Østenstormens Dag.
9 ੯ ਇਸ ਲਈ ਇਹ ਦੇ ਨਾਲ ਯਾਕੂਬ ਦੀ ਬਦੀ ਦਾ ਪ੍ਰਾਸਚਿਤ ਹੋਵੇਗਾ, ਅਤੇ ਉਹ ਦੇ ਪਾਪ ਦੇ ਦੂਰ ਹੋਣ ਦਾ ਸਾਰਾ ਫਲ ਹੋਵੇਗਾ ਕਿ ਉਹ ਜਗਵੇਦੀ ਦੇ ਸਾਰੇ ਪੱਥਰ ਚੂਰ-ਚੂਰ ਕੀਤੇ ਹੋਏ ਚੂਨੇ ਦੇ ਪੱਥਰਾਂ ਵਾਂਗੂੰ ਕਰਨਗੇ, ਅਤੇ ਨਾ ਅਸ਼ੇਰਾਹ ਦੀਆਂ ਮੂਰਤਾਂ ਨਾ ਸੂਰਜ ਥੰਮ੍ਹ ਖੜ੍ਹੇ ਰਹਿਣਗੇ।
Derfor sones Jakobs Brøde saaledes, og dette er al Frugten af, at hans Synd tages bort: at han gør alle Altersten til sønderhuggede Kalksten, at Asjerastøtterne og Solstøtterne ikke mere rejser sig.
10 ੧੦ ਗੜ੍ਹ ਵਾਲਾ ਸ਼ਹਿਰ ਤਾਂ ਸੁਨਸਾਨ ਹੈ, ਉਹ ਇੱਕ ਛੱਡਿਆ ਹੋਇਆ ਨਿਵਾਸ, ਉਜਾੜ ਵਾਂਗੂੰ ਤਿਆਗਿਆ ਹੋਇਆ ਹੈ, - ਉੱਥੇ ਵੱਛਾ ਚਰੇਗਾ, ਉੱਥੇ ਉਹ ਬੈਠੇਗਾ ਅਤੇ ਉਹ ਦੀਆਂ ਟਹਿਣੀਆਂ ਨੂੰ ਖਾ ਜਾਵੇਗਾ।
Thi den faste Stad ligger ensom, et folketomt Sted, forladt som en Ørken. Der græsser Ungkvæget, der lejrer det sig og afgnaver Kvistene.
11 ੧੧ ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ। ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ।
Naar Grenene er tørre, kommer Kvinderne og bryder dem af for at tænde Baal. Thi det er et Folk uden Indsigt; derfor kan dets Skaber ikke forbarme sig, dets Ophav ikke være det naadig.
12 ੧੨ ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ।
Paa hin Dag slaar HERREN Frugten ned fra Flodens Strøm til Ægyptens Bæk, og I skal opsankes een for een, Israels Børn.
13 ੧੩ ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ।
Paa hin Dag skal der stødes i det store Horn, og de tabte i Assyrien og de bortdrevne i Ægypten skal komme og tilbede HERREN paa det hellige Bjerg i Jerusalem.