< ਯਸਾਯਾਹ 28 >
1 ੧ ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!
Vay haline verimli vadinin başındaki kentin, Efrayimli sarhoşların gurur tacının! Şaraba yenilmişlerin yüceliği ve görkemi, solmakta olan çiçeği andırıyor.
2 ੨ ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।
Rab'bin güçlü kudretli bir adamı var. Dolu fırtınası gibi, harap eden kasırga gibi, silip süpüren güçlü sel gibi o kenti şiddetle yere çalacak.
3 ੩ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ।
Efrayimli sarhoşların gurur tacı ayaklar altında çiğnenecek.
4 ੪ ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ।
Verimli vadinin başındaki kent, yüce ve görkemli taç, artık solmakta olan çiçeği andıran kent, mevsiminden önce olgunlaşmış incir gibi görülür görülmez koparılıp yutulacak.
5 ੫ ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ,
O gün Her Şeye Egemen RAB, halkından sağ kalanlar için yücelik tacı, güzellik çelengi olacak.
6 ੬ ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ।
Yargı kürsüsünde oturanlar için adalet ruhu, kent kapılarında saldırıları geri püskürtenler için cesaret kaynağı olacak.
7 ੭ ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!
Kâhinlerle peygamberler bile şarabın ve içkinin etkisiyle yalpalayıp sendeliyor; içkinin etkisiyle yalpalayıp sendeliyorlar, şaraba yenik düşmüşler. Yanlış görümler görüyorlar, kararlarında tutarsızlar.
8 ੮ ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ!
Sofralar kusmuk dolu, pisliğe bulaşmamış yer yok!
9 ੯ ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?
“Kimi eğitmeye çalışıyor?” diyorlar, “Kime iletiyor bildirisini? Sütten yeni kesilmiş, memeden yeni ayrılmış çocuklara mı?
10 ੧੦ ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ!
Çünkü bütün söylediği buyruk üstüne buyruk, buyruk üstüne buyruk, kural üstüne kural, kural üstüne kural, biraz şurdan, biraz burdan...”
11 ੧੧ ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ,
Öyle olsun, o zaman RAB bu halka yabancı dudaklarla, anlaşılmaz bir dille seslenecek.
12 ੧੨ ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ।
Onlara, “Rahatlık budur, yorgunların rahat etmelerini sağlayın, huzur budur” dedi, ama dinlemek istemediler.
13 ੧੩ ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ।
Bu yüzden RAB'bin sözü onlar için “Buyruk üstüne buyruk, buyruk üstüne buyruk, kural üstüne kural, kural üstüne kural, biraz şurdan, biraz burdan”dır. Madem öyle, varsın sırtüstü düşüp yaralansınlar, kapana kısılıp tutsak olsunlar.
14 ੧੪ ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
Bundan ötürü, ey alaycılar, Yeruşalim'deki bu halkı yöneten sizler, RAB'bin sözüne kulak verin.
15 ੧੫ ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, (Sheol )
Şöyle diyorsunuz: “Ölümle antlaşma yaptık, ölüler diyarıyla uyuştuk; öyle ki, büyük bela ülkeden geçerken bize zarar vermeyecek. Çünkü yalanları kendimize sığınak yaptık, hilenin ardına gizlendik.” (Sheol )
16 ੧੬ ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।
Bu yüzden Egemen RAB diyor ki, “İşte Siyon'a sağlam temel olarak bir taş, denenmiş bir taş, değerli bir köşe taşı yerleştiriyorum. Ona güvenen yenilmeyecek.
17 ੧੭ ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ।
Adaleti ölçü ipi, doğruluğu çekül yapacağım. Yalanlara dayanan sığınağı dolu süpürüp götürecek, gizlendiğiniz yerleri sel basacak.
18 ੧੮ ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। (Sheol )
Ölümle yaptığınız antlaşma yürürlükten kaldırılacak, ölüler diyarıyla uyuşmanız geçerli sayılmayacak. Büyük bela ülkeden geçerken sizi çiğneyecek. (Sheol )
19 ੧੯ ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ!
Bu bela her geldiğinde sizi süpürüp götürecek. Her gün, gece gündüz gelecek. Bu bildiriyi anlayan dehşete kapılacak.
20 ੨੦ ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ।
Yatak uzanamayacağınız kadar kısa, örtü sarınamayacağınız kadar dar olacak.
21 ੨੧ ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।
Çünkü RAB, Perasim Dağı'nda olduğu gibi kalkacak, Givon Vadisi'nde olduğu gibi öfkelenecek. Ne kadar garip olsa da işini tamamlayacak, ne kadar tuhaf olsa da yapacağını yapacak.
22 ੨੨ ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।
Alay etmeyin artık, yoksa zincirleriniz daha da kalınlaşır. Çünkü bütün ülkenin kesin bir yıkıma uğrayacağını Rab'den, Her Şeye Egemen RAB'den duydum.
23 ੨੩ ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ।
Kulak verin, sesimi işitin, dikkat edin, ne söylediğimi dinleyin.
24 ੨੪ ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?
Çiftçi ekin ekmek için durmadan toprağı sürer mi, boyuna eşeleyip tırmıklar mı?
25 ੨੫ ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?
Toprağı düzledikten sonra çörekotunu, kimyonu serpmez mi? Buğdayı sıra sıra, arpayı ayırdığı yere, kızıl buğdayı da onun yanına ekmez mi?
26 ੨੬ ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ।
Tanrısı ona uygun olanı gösterir, onu eğitir.
27 ੨੭ ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।
Çünkü çörekotu harmanda keskin aletle dövülmez, kimyonun üzerinden tekerlekle geçilmez. Çörekotu değnekle, kimyon çubukla dövülür.
28 ੨੮ ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
Buğday ekmek yapmak için öğütülür, ama boyuna dövülmez. Harmanın üzerinden tekerlek ve atlar geçse de buğdayı ezmez.
29 ੨੯ ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!
Bu işteki bilgelik de Her Şeye Egemen RAB'den gelir. O'nun tasarıları harikadır, bilgelikte üstündür.