< ਯਸਾਯਾਹ 29 >

1 ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।
禍哉,阿黎耳,阿黎耳,達味駐紮過的城!任憑一年復一年,任憑節期的循環,
2 ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਗੂੰ ਹੋਵੇਗਾ।
我必圍困阿黎耳,那裏將發生呻吟和悲嘆。你於我必像一個「阿黎耳。」
3 ਮੈਂ ਤੇਰੇ ਵਿਰੁੱਧ ਆਲੇ-ਦੁਆਲੇ ਛਾਉਣੀ ਲਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁੱਧ ਦਮਦਮਾ ਖੜ੍ਹਾ ਕਰਾਂਗਾ।
我要如達味一樣紮營圍攻你,以保壘包圍你,築起高台攻擊你。
4 ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ।
你將降低,要由地下說話,你微弱的言語出自塵土。你的聲音有如幽魂的聲音出於地下,你的言語低聲地出自塵土。
5 ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।
那殘害你的人,將多得有如微細的塵沙;那對你施虐的,將多得有如飛揚的糠屑。但是,忽然,轉瞬之間,
6 ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।
萬軍的上主將帶著雷霆、地震、巨響、颶風、暴風如吞噬的火燄來眷顧你。
7 ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।
那許多攻擊阿黎耳的民族,所有攻擊她並豎起保壘包圍她的人們,都要成為一場夢境,有如夜間的異象。
8 ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।
如同飢者夢中得食,及至醒來,仍然枵腹;又有如渴者夢中飲水,及至醒來,依舊疲憊,心裏仍有所欲:那攻擊熙雍山的各種民族,也將如此。
9 ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!
你們都在自我愚弄而愚蠢,你們都在自我蒙蔽而迷矇;你們沉醉,不是出於清酒;你們蹣跚,不是出於烈酒;
10 ੧੦ ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
而是由於上主將沉睡的神注在你們身上,封閉了你們的眼睛【即先知們,】蒙上了你們的頭顱【即先見們。】
11 ੧੧ ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।
所有的異像為你們都像是封住的書中的話;若交給識字的人說:「請讀這書!」他將答說:「我不能,因為這書是封著的;」
12 ੧੨ ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਤਾਂ ਅਣਪੜ੍ਹ ਹਾਂ।
若將這書交給一個文盲說:「請讀這書!」他將答說:「我不識字!」
13 ੧੩ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
吾主說:「因為這民族祇在口頭上親近我,嘴唇上尊崇我,他們的心卻遠離我,他們對我的敬畏僅是人們所傳習的訓誡。
14 ੧੪ ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।
所以,看哪!我要向這民族再行奇事,最奇妙的事,致使他們智者的智慧必要消失,他們賢者的聰明必要隱遁。人算不如天算。
15 ੧੫ ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ?
禍哉,逃避上主而力圖掩蔽自己計劃的人!禍哉,那些在暗中行事並說:「有誰看見我們,有誰知道我們的人!」
16 ੧੬ ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?
你們多麼顛倒事理!豈能看陶工如泥工﹖製造品豈能論製造者說:「他沒有製造我﹖」陶器豈能論陶工說:「他不精明﹖」
17 ੧੭ ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ।
誠然,再稍過片刻,黎巴嫩即將變成果園,果園將被視為果林。
18 ੧੮ ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,
到那一日,聾者將聽到書上的話,盲人的眼將由幽暗晦暝中得以看見;
19 ੧੯ ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,
弱小的人將在上主內再得歡樂,貧困的人將因以色列的聖者而喜悅,
20 ੨੦ ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,
因為暴虐者已經絕跡,輕蔑者已經滅亡,一切思念邪惡的人已經剷除:
21 ੨੧ ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।
就是那些使人在訴訟上失敗,在城門口布置羅網陷害判官,用假理由屈枉義人的人。
22 ੨੨ ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
因此拯救亞巴郎的天主論雅各伯的家這樣說:「雅各伯今後不再慚愧,他的面貌不再失色,
23 ੨੩ ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।
因為人們看見了我手在他們中所有的工作,必稱頌我名為聖,必稱頌雅各伯的聖者為聖,必敬畏以色列的天主。
24 ੨੪ ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।
心內迷亂的人將要獲得知識,怨尤的人必學得教誨。」

< ਯਸਾਯਾਹ 29 >