< ਯਸਾਯਾਹ 29 >
1 ੧ ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।
슬프다 아리엘이여 아리엘이여 다윗의 진 친 성읍이여 년부년 절기가 돌아오려니와
2 ੨ ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਗੂੰ ਹੋਵੇਗਾ।
내가 필경 너 아리엘을 괴롭게 하리니 네가 슬퍼하고 애곡하며 내게 아리엘과 같이 되리라
3 ੩ ਮੈਂ ਤੇਰੇ ਵਿਰੁੱਧ ਆਲੇ-ਦੁਆਲੇ ਛਾਉਣੀ ਲਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁੱਧ ਦਮਦਮਾ ਖੜ੍ਹਾ ਕਰਾਂਗਾ।
내가 너를 사면으로 둘러 진을 치며 군대로 너를 에우며 대를 쌓아 너를 치리니
4 ੪ ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ।
네가 낮아져서 땅에서 말하며 네 말소리가 나직히 티끌에서 날 것이라 네 목소리가 신접한 자의 목소리 같이 땅에서 나며 네 말소리가 티끌에서 지꺼리리라
5 ੫ ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।
그럴지라도 네 대적의 무리는 세미한 티끌 같겠고 강포한 자의 무리는 불려가는 겨 같으리니 그 일이 경각간에 갑자기 이룰 것이라
6 ੬ ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।
만군의 여호와께서 벽력과 지진과 큰소리와 회리바람과 폭풍과 맹렬한 불꽃으로 그들을 징벌하실 것인즉
7 ੭ ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।
아리엘을 치는 열방의 무리 곧 아리엘과 그 보장을 쳐서 곤고케 하는 모든 자는 꿈같이, 밤의 환상 같이 되리니
8 ੮ ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।
주린 자가 꿈에 먹었을지라도 깨면 그 속은 여전히 비고 목마른 자가 꿈에 마셨을지라도 깨면 곤비하며 그 속에 갈증이 있는 것같이 시온산을 치는 열방의 무리가 그와 같으리라
9 ੯ ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!
너희는 놀라고 놀라라 너희는 소경이 되고 소경이 되라 그들의 취함이 포도주로 인함이 아니며 그들의 비틀거림이 독주로 인함이 아니라
10 ੧੦ ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
대저 여호와께서 깊이 잠들게 하는 신을 너희에게 부어주사 너희의 눈을 감기셨음이니 눈은 선지자요 너희를 덮으셨음이니 머리는 선견자라
11 ੧੧ ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।
그러므로 모든 묵시가 너희에게는 마치 봉한 책의 말이라 그것을 유식한 자에게 주며 이르기를 그대에게 청하노니 이를 읽으라 하면 대답하기를 봉하였으니 못하겠노라 할 것이요
12 ੧੨ ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਤਾਂ ਅਣਪੜ੍ਹ ਹਾਂ।
또 무식한 자에게 주며 이르기를 그대에게 청하노니 이를 읽으라 하면 대답하기를 나는 무식하다 할 것이니라
13 ੧੩ ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
주께서 가라사대 이 백성이 입으로는 나를 가까이하며 입술로는 나를 존경하나 그 마음은 내게서 멀리 떠났나니 그들이 나를 경외함은 사람의 계명으로 가르침을 받았을 뿐이라
14 ੧੪ ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।
그러므로 내가 이 백성 중에 기이한 일 곧 기이하고 가장 기이한 일을 다시 행하리니 그들 중의 지혜자의 지혜가 없어지고 명철자의 총명이 가리워지리라
15 ੧੫ ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ?
화 있을진저 자기의 도모를 여호와께 깊이 숨기려하는 자여 그 일을 어두운데서 행하며 이르기를 누가 우리를 보랴 누가 우리를 알랴 하니
16 ੧੬ ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?
너희의 패리함이 심하도다 토기장이를 어찌 진흙같이 여기겠느냐 지음을 받은 물건이 어찌 자기를 지은 자에 대하여 이르기를 그가 나를 짓지 아니하였다 하겠으며 빚음을 받은 물건이 자기를 빚은 자에 대하여 이르기를 그가 총명이 없다 하겠느냐
17 ੧੭ ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ।
미구에 레바논이 기름진 밭으로 변하지 않겠으며 기름진 밭이 삼림으로 여김이 되지 않겠느냐
18 ੧੮ ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,
그 날에 귀머거리가 책의 말을 들을 것이며 어둡고 캄캄한 데서 소경의 눈이 볼 것이며
19 ੧੯ ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,
겸손한 자가 여호와를 인하여 기쁨이 더하겠고 사람 중 빈핍한 자가 이스라엘의 거룩하신 자를 인하여 즐거워하리니
20 ੨੦ ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,
이는 강포한 자가 소멸되었으며 경만한 자가 그쳤으며 죄악의 기회를 엿보던 자가 다 끊어졌음이라
21 ੨੧ ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।
그들은 송사에 사람에게 죄를 입히며 성문에서 판단하는 자를 올무로 잡듯하며 헛된 일로 의인을 억울케 하느니라
22 ੨੨ ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
그러므로 아브라함을 구속하신 여호와께서 야곱 족속에 대하여 말씀하시되 야곱이 이제부터는 부끄러워 아니하겠고 그 얼굴이 이제부터는 실색하지 아니할 것이며
23 ੨੩ ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।
그 자손은 나의 손으로 그 가운데서 행한 것을 볼 때에 내 이름을 거룩하다 하며 야곱의 거룩한 자를 거룩하다 하며 이스라엘의 하나님을 경외할 것이며
24 ੨੪ ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।
마음이 혼미하던 자도 총명하게 되며 원망하던 자도 교훈을 받으리라 하셨느니라