< ਯਸਾਯਾਹ 31 >

1 ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
ה֣וֹי הַיֹּרְדִ֤ים מִצְרַ֙יִם֙ לְעֶזְרָ֔ה עַל־סוּסִ֖ים יִשָּׁעֵ֑נוּ וַיִּבְטְח֨וּ עַל־רֶ֜כֶב כִּ֣י רָ֗ב וְעַ֤ל פָּֽרָשִׁים֙ כִּֽי־עָצְמ֣וּ מְאֹ֔ד וְלֹ֤א שָׁעוּ֙ עַל־קְד֣וֹשׁ יִשְׂרָאֵ֔ל וְאֶת־יְהוָ֖ה לֹ֥א דָרָֽשׁוּ׃
2 ਪਰ ਯਹੋਵਾਹ ਵੀ ਅੱਤ ਬੁੱਧਵਾਨ ਹੈ ਅਤੇ ਬਿਪਤਾ ਲਿਆਵੇਗਾ, ਉਹ ਆਪਣੇ ਬਚਨ ਨਹੀਂ ਮੋੜੇਗਾ, ਪਰ ਉਹ ਬਦਕਾਰਾਂ ਦੇ ਘਰਾਣੇ ਦੇ ਵਿਰੁੱਧ, ਅਤੇ ਕੁਕਰਮੀਆਂ ਦੀ ਸਹਾਇਤਾ ਕਰਨ ਵਾਲਿਆਂ ਦੇ ਵਿਰੁੱਧ ਉੱਠੇਗਾ।
וְגַם־ה֤וּא חָכָם֙ וַיָּ֣בֵא רָ֔ע וְאֶת־דְּבָרָ֖יו לֹ֣א הֵסִ֑יר וְקָם֙ עַל־בֵּ֣ית מְרֵעִ֔ים וְעַל־עֶזְרַ֖ת פֹּ֥עֲלֵי אָֽוֶן׃
3 ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ।
וּמִצְרַ֤יִם אָדָם֙ וְֽלֹא־אֵ֔ל וְסוּסֵיהֶ֥ם בָּשָׂ֖ר וְלֹא־ר֑וּחַ וַֽיהוָ֞ה יַטֶּ֣ה יָד֗וֹ וְכָשַׁ֤ל עוֹזֵר֙ וְנָפַ֣ל עָזֻ֔ר וְיַחְדָּ֖ו כֻּלָּ֥ם יִכְלָיֽוּן׃ ס
4 ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।
כִּ֣י כֹ֣ה אָֽמַר־יְהוָ֣ה ׀ אֵלַ֡י כַּאֲשֶׁ֣ר יֶהְגֶּה֩ הָאַרְיֵ֨ה וְהַכְּפִ֜יר עַל־טַרְפּ֗וֹ אֲשֶׁ֨ר יִקָּרֵ֤א עָלָיו֙ מְלֹ֣א רֹעִ֔ים מִקּוֹלָם֙ לֹ֣א יֵחָ֔ת וּמֵֽהֲמוֹנָ֖ם לֹ֣א יַֽעֲנֶ֑ה כֵּ֗ן יֵרֵד֙ יְהוָ֣ה צְבָא֔וֹת לִצְבֹּ֥א עַל־הַר־צִיּ֖וֹן וְעַל־גִּבְעָתָֽהּ׃
5 ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ।
כְּצִפֳּרִ֣ים עָפ֔וֹת כֵּ֗ן יָגֵ֛ן יְהוָ֥ה צְבָא֖וֹת עַל־יְרֽוּשָׁלִָ֑ם גָּנ֥וֹן וְהִצִּ֖יל פָּסֹ֥חַ וְהִמְלִֽיט׃
6 ਹੇ ਇਸਰਾਏਲੀਓ, ਉਹ ਦੀ ਵੱਲ ਮੁੜੋ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ।
שׁ֗וּבוּ לַאֲשֶׁ֛ר הֶעְמִ֥יקוּ סָרָ֖ה בְּנֵ֥י יִשְׂרָאֵֽל׃
7 ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ।
כִּ֚י בַּיּ֣וֹם הַה֔וּא יִמְאָס֗וּן אִ֚ישׁ אֱלִילֵ֣י כַסְפּ֔וֹ וֶאֱלִילֵ֖י זְהָב֑וֹ אֲשֶׁ֨ר עָשׂ֥וּ לָכֶ֛ם יְדֵיכֶ֖ם חֵֽטְא׃
8 ਅੱਸ਼ੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜ੍ਹੇ ਜਾਣਗੇ।
וְנָפַ֤ל אַשּׁוּר֙ בְּחֶ֣רֶב לֹא־אִ֔ישׁ וְחֶ֥רֶב לֹֽא־אָדָ֖ם תֹּֽאכֲלֶ֑נּוּ וְנָ֥ס לוֹ֙ מִפְּנֵי־חֶ֔רֶב וּבַחוּרָ֖יו לָמַ֥ס יִהְיֽוּ׃
9 ਉਹ ਦੀ ਚੱਟਾਨ ਭੈਅ ਨਾਲ ਡਿੱਗ ਜਾਵੇਗੀ, ਅਤੇ ਉਹ ਦੇ ਹਾਕਮ ਝੰਡੇ ਤੋਂ ਘਬਰਾ ਕੇ ਭੱਜ ਜਾਣਗੇ, ਯਹੋਵਾਹ ਦਾ ਵਾਕ ਹੈ, ਜਿਸ ਦੀ ਅੱਗ ਸੀਯੋਨ ਵਿੱਚ ਅਤੇ ਭੱਠੀ ਯਰੂਸ਼ਲਮ ਵਿੱਚ ਹੈ।
וְסַלְעוֹ֙ מִמָּג֣וֹר יַֽעֲב֔וֹר וְחַתּ֥וּ מִנֵּ֖ס שָׂרָ֑יו נְאֻם־יְהוָ֗ה אֲשֶׁר־א֥וּר לוֹ֙ בְּצִיּ֔וֹן וְתַנּ֥וּר ל֖וֹ בִּירוּשָׁלִָֽם׃ ס

< ਯਸਾਯਾਹ 31 >