< ਯਸਾਯਾਹ 32 >

1 ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।
הן לצדק ימלך מלך ולשרים למשפט ישרו
2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।
והיה איש כמחבא רוח וסתר זרם כפלגי מים בציון כצל סלע כבד בארץ עיפה
3 ਵੇਖਣ ਵਾਲਿਆਂ ਦੀਆਂ ਅੱਖਾਂ ਬੰਦ ਨਾ ਹੋਣਗੀਆਂ, ਅਤੇ ਸੁਣਨ ਵਾਲਿਆਂ ਦੇ ਕੰਨ ਸੁਣਨਗੇ।
ולא תשעינה עיני ראים ואזני שמעים תקשבנה
4 ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।
ולבב נמהרים יבין לדעת ולשון עלגים תמהר לדבר צחות
5 ਮੂਰਖ ਅੱਗੇ ਨੂੰ ਪਤਵੰਤ ਨਾ ਕਹਾਵੇਗਾ, ਨਾ ਦੁਸ਼ਟ ਨੇਕ ਅਖਵਾਏਗਾ।
לא יקרא עוד לנבל נדיב ולכילי לא יאמר שוע
6 ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ।
כי נבל נבלה ידבר ולבו יעשה און--לעשות חנף ולדבר אל יהוה תועה להריק נפש רעב ומשקה צמא יחסיר
7 ਬਦਮਾਸ਼ਾਂ ਦੀਆਂ ਚਾਲਾਂ ਬੁਰੀਆਂ ਹਨ, ਉਹ ਯੋਜਨਾ ਬਣਾਉਂਦੇ ਹਨ ਤਾਂ ਜੋ ਕੰਗਾਲਾਂ ਨੂੰ ਝੂਠੀਆਂ ਗੱਲਾਂ ਨਾਲ ਬਰਬਾਦ ਕਰਨ, ਭਾਵੇਂ ਕੰਗਾਲ ਇਨਸਾਫ਼ ਦੀਆਂ ਗੱਲਾਂ ਵੀ ਕਰੇ।
וכלי כליו רעים הוא זמות יעץ לחבל ענוים (עניים) באמרי שקר ובדבר אביון משפט
8 ਪਰ ਪਤਵੰਤ ਭਲੀ ਯੋਜਨਾ ਬਣਾਉਂਦਾ ਹੈ, ਭਲੇ ਕੰਮਾਂ ਨਾਲ ਹੀ ਉਹ ਕਾਇਮ ਹੈ।
ונדיב נדיבות יעץ והוא על נדיבות יקום
9 ਹੇ ਲਾਪਰਵਾਹ ਔਰਤੋਂ ਉੱਠੋ, ਮੇਰੀ ਅਵਾਜ਼ ਸੁਣੋ! ਹੇ ਬੇਫ਼ਿਕਰ ਧੀਓ, ਮੇਰੇ ਬਚਨ ਉੱਤੇ ਕੰਨ ਲਾਓ!
נשים שאננות--קמנה שמענה קולי בנות בטחות--האזנה אמרתי
10 ੧੦ ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।
ימים על שנה תרגזנה בטחות כי כלה בציר אסף בלי יבוא
11 ੧੧ ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!
חרדו שאננות רגזה בטחות פשטה וערה וחגורה על חלצים
12 ੧੨ ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।
על שדים ספדים על שדי חמד על גפן פריה
13 ੧੩ ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।
על אדמת עמי קוץ שמיר תעלה כי על כל בתי משוש קריה עליזה
14 ੧੪ ਮਹਿਲ ਤਾਂ ਛੱਡਿਆ ਜਾਵੇਗਾ, ਸੰਘਣੀ ਅਬਾਦੀ ਵਾਲਾ ਸ਼ਹਿਰ ਬੇ-ਚਰਾਗ ਹੋ ਜਾਵੇਗਾ, ਟਿੱਬਾ ਅਤੇ ਰਾਖੀ ਦਾ ਬੁਰਜ ਸਦਾ ਲਈ ਘੁਰਨੇ, ਜੰਗਲੀ ਗਧਿਆਂ ਦੀ ਖੁਸ਼ੀ ਅਤੇ ਇੱਜੜਾਂ ਦੀ ਚਾਰਗਾਹ ਹੋ ਜਾਣਗੇ।
כי ארמון נטש המון עיר עזב עפל ובחן היה בעד מערות עד עולם--משוש פראים מרעה עדרים
15 ੧੫ ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।
עד יערה עלינו רוח ממרום והיה מדבר לכרמל וכרמל (והכרמל) ליער יחשב
16 ੧੬ ਤਦ ਇਨਸਾਫ਼ ਉਜਾੜ ਵਿੱਚ ਵੱਸੇਗਾ, ਅਤੇ ਧਰਮ ਫਲਦਾਰ ਖੇਤ ਵਿੱਚ ਰਹੇਗਾ।
ושכן במדבר משפט וצדקה בכרמל תשב
17 ੧੭ ਧਰਮ ਦਾ ਕੰਮ ਸ਼ਾਂਤੀ ਹੋਵੇਗਾ, ਧਰਮ ਦਾ ਫਲ ਸਦੀਪਕ ਚੈਨ ਅਤੇ ਆਸ ਹੋਵੇਗਾ।
והיה מעשה הצדקה שלום ועבדת הצדקה--השקט ובטח עד עולם
18 ੧੮ ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ।
וישב עמי בנוה שלום ובמשכנות מבטחים ובמנוחת שאננות
19 ੧੯ ਜੰਗਲ ਦੇ ਡਿੱਗਣ ਦੇ ਸਮੇਂ ਗੜੇ ਪੈਣਗੇ, ਅਤੇ ਸ਼ਹਿਰ ਪੂਰੀ ਤਰ੍ਹਾਂ ਹੀ ਢਹਿ ਜਾਵੇਗਾ।
וברד ברדת היער ובשפלה תשפל העיר
20 ੨੦ ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!।
אשריכם זרעי על כל מים משלחי רגל השור והחמור

< ਯਸਾਯਾਹ 32 >