< ਯਸਾਯਾਹ 33 >

1 ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ!
הוי שודד ואתה לא שדוד ובוגד ולא בגדו בו כהתמך שודד תושד כנלתך לבגד יבגדו בך׃
2 ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁੱਖ ਦੇ ਵੇਲੇ ਸਾਡਾ ਬਚਾਓ।
יהוה חננו לך קוינו היה זרעם לבקרים אף ישועתנו בעת צרה׃
3 ਹੰਗਾਮੇ ਦੇ ਰੌਲ਼ੇ ਨਾਲ ਲੋਕ ਭੱਜ ਗਏ, ਤੇਰੇ ਉੱਠਦਿਆਂ ਹੀ ਕੌਮਾਂ ਖਿੰਡ-ਪੁੰਡ ਗਈਆਂ।
מקול המון נדדו עמים מרוממתך נפצו גוים׃
4 ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝਪੱਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ।
ואסף שללכם אסף החסיל כמשק גבים שוקק בו׃
5 ਯਹੋਵਾਹ ਮਹਾਨ ਹੈ, ਉਹ ਉਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ।
נשגב יהוה כי שכן מרום מלא ציון משפט וצדקה׃
6 ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈਅ ਸਿਯੋਨ ਦਾ ਖ਼ਜ਼ਾਨਾ ਹੋਵੇਗਾ।
והיה אמונת עתיך חסן ישועת חכמת ודעת יראת יהוה היא אוצרו׃
7 ਵੇਖੋ, ਉਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।
הן אראלם צעקו חצה מלאכי שלום מר יבכיון׃
8 ਸ਼ਾਹੀ ਮਾਰਗ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।
נשמו מסלות שבת עבר ארח הפר ברית מאס ערים לא חשב אנוש׃
9 ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।
אבל אמללה ארץ החפיר לבנון קמל היה השרון כערבה ונער בשן וכרמל׃
10 ੧੦ ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ।
עתה אקום יאמר יהוה עתה ארומם עתה אנשא׃
11 ੧੧ ਤੁਹਾਡੇ ਗਰਭ ਵਿੱਚ ਕੱਖ ਪਵੇਗਾ ਅਤੇ ਤੁਸੀਂ ਘਾਹ ਜਣੋਗੇ, ਤੁਹਾਡਾ ਸਾਹ ਇੱਕ ਅੱਗ ਹੈ ਜਿਹੜੀ ਤੁਹਾਨੂੰ ਭਸਮ ਕਰੇਗੀ।
תהרו חשש תלדו קש רוחכם אש תאכלכם׃
12 ੧੨ ਲੋਕ ਸਾੜੇ ਹੋਏ ਚੂਨੇ ਵਾਂਗੂੰ ਹੋ ਜਾਣਗੇ, ਅਤੇ ਵੱਢੇ ਹੋਏ ਕੰਡਿਆਂ ਵਾਂਗੂੰ ਉਹ ਅੱਗ ਵਿੱਚ ਜਲਾਏ ਜਾਣਗੇ।
והיו עמים משרפות שיד קוצים כסוחים באש יצתו׃
13 ੧੩ ਹੇ ਦੂਰ ਦਿਓ, ਤੁਸੀਂ ਸੁਣੋ ਜੋ ਮੈਂ ਕੀਤਾ, ਹੇ ਨੇੜੇ ਦਿਓ, ਤੁਸੀਂ ਮੇਰੀ ਸ਼ਕਤੀ ਨੂੰ ਜਾਣੋ!
שמעו רחוקים אשר עשיתי ודעו קרובים גברתי׃
14 ੧੪ ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫ਼ਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿੱਕ ਸਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸਕਦਾ ਹੈ?
פחדו בציון חטאים אחזה רעדה חנפים מי יגור לנו אש אוכלה מי יגור לנו מוקדי עולם׃
15 ੧੫ ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।
הלך צדקות ודבר מישרים מאס בבצע מעשקות נער כפיו מתמך בשחד אטם אזנו משמע דמים ועצם עיניו מראות ברע׃
16 ੧੬ ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਰ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ।
הוא מרומים ישכן מצדות סלעים משגבו לחמו נתן מימיו נאמנים׃
17 ੧੭ ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ।
מלך ביפיו תחזינה עיניך תראינה ארץ מרחקים׃
18 ੧੮ ਤੇਰਾ ਮਨ ਉਸ ਬੀਤੇ ਹੋਏ ਭੈਅ ਬਾਰੇ ਸੋਚੇਗਾ, ਲੇਖਾ ਲੈਣ ਵਾਲਾ ਕਿੱਥੇ ਹੈ? ਲਗਾਨ ਵਸੂਲਣ ਵਾਲਾ ਕਿੱਥੇ ਹੈ? ਬੁਰਜ਼ਾਂ ਦਾ ਗਿਣਨ ਵਾਲਾ ਕਿੱਥੇ ਹੈ?
לבך יהגה אימה איה ספר איה שקל איה ספר את המגדלים׃
19 ੧੯ ਤੂੰ ਫੇਰ ਉਹਨਾਂ ਘਮੰਡੀ ਲੋਕਾਂ ਨੂੰ ਨਾ ਵੇਖੇਂਗਾ, ਅਰਥਾਤ ਇੱਕ ਗੁੱਝੀ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸਮਝ ਨਹੀਂ ਸਕਦਾ, ਅਤੇ ਓਪਰੀ ਬੋਲੀ ਵਾਲੇ ਜਿਨ੍ਹਾਂ ਨੂੰ ਤੂੰ ਬੁੱਝ ਨਹੀਂ ਸਕਦਾ।
את עם נועז לא תראה עם עמקי שפה משמוע נלעג לשון אין בינה׃
20 ੨੦ ਸੀਯੋਨ ਨੂੰ ਵੇਖ, ਸਾਡੇ ਨਿਯੁਕਤ ਕੀਤੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਸ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਸ ਦੀਆਂ ਰੱਸੀਆਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।
חזה ציון קרית מועדנו עיניך תראינה ירושלם נוה שאנן אהל בל יצען בל יסע יתדתיו לנצח וכל חבליו בל ינתקו׃
21 ੨੧ ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ-ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।
כי אם שם אדיר יהוה לנו מקום נהרים יארים רחבי ידים בל תלך בו אני שיט וצי אדיר לא יעברנו׃
22 ੨੨ ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।
כי יהוה שפטנו יהוה מחקקנו יהוה מלכנו הוא יושיענו׃
23 ੨੩ ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।
נטשו חבליך בל יחזקו כן תרנם בל פרשו נס אז חלק עד שלל מרבה פסחים בזזו בז׃
24 ੨੪ ਸਿਯੋਨ ਦਾ ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਉਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।
ובל יאמר שכן חליתי העם הישב בה נשא עון׃

< ਯਸਾਯਾਹ 33 >