< ਯਸਾਯਾਹ 34 >
1 ੧ ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ!
もろもろの国よ、近づいて聞け。もろもろの民よ、耳を傾けよ。地とそれに満ちるもの、世界とそれから出るすべてのものよ、聞け。
2 ੨ ਯਹੋਵਾਹ ਤਾਂ ਸਾਰੀਆਂ ਕੌਮਾਂ ਉੱਤੇ ਕ੍ਰੋਧਵਾਨ ਹੋਇਆ ਹੈ, ਉਹ ਦਾ ਕ੍ਰੋਧ ਉਹਨਾਂ ਦੀਆਂ ਸਾਰੀਆਂ ਸੈਨਾਂ ਉੱਤੇ ਭੜਕਿਆ ਹੋਇਆ ਹੈ, ਉਸ ਨੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਸ ਹੋਣ ਲਈ ਅਤੇ ਵੱਢੇ ਜਾਣ ਲਈ ਦੇ ਦਿੱਤਾ ਹੈ।
主はすべての国にむかって怒り、そのすべての軍勢にむかって憤り、彼らをことごとく滅ぼし、彼らをわたして、ほふらせられた。
3 ੩ ਉਹਨਾਂ ਦੇ ਵੱਢੇ ਹੋਏ ਬਾਹਰ ਸੁੱਟੇ ਜਾਣਗੇ, ਉਹਨਾਂ ਦੀਆਂ ਲੋਥਾਂ ਤੋਂ ਸੜਿਆਂਧ ਉੱਠੇਗੀ, ਅਤੇ ਪਰਬਤ ਉਹਨਾਂ ਦੇ ਲਹੂ ਨਾਲ ਡੁੱਬ ਜਾਣਗੇ।
彼らは殺されて投げすてられ、その死体の悪臭は立ちのぼり、山々はその血で溶けて流れる。
4 ੪ ਅਕਾਸ਼ ਦੇ ਸਾਰੇ ਮੰਡਲ ਖ਼ਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾਂ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ।
天の万象は衰え、もろもろの天は巻物のように巻かれ、その万象はぶどうの木から葉の落ちるように、いちじくの木から葉の落ちるように落ちる。
5 ੫ ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੇ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ।
わたしのつるぎは天において憤りをもって酔った。見よ、これはエドムの上にくだり、わたしが滅びに定めた民の上にくだって、これをさばく。
6 ੬ ਯਹੋਵਾਹ ਦੀ ਤਲਵਾਰ ਲਹੂ ਨਾਲ ਲਿੱਬੜੀ ਹੋਈ ਹੈ, ਉਹ ਚਰਬੀ ਨਾਲ, ਲੇਲਿਆਂ ਅਤੇ ਬੱਕਰਿਆਂ ਦੇ ਲਹੂ ਨਾਲ, ਮੇਂਢਿਆਂ ਦੇ ਗੁਰਦਿਆਂ ਦੀ ਚਰਬੀ ਨਾਲ ਤ੍ਰਿਪਤ ਹੋਈ ਹੈ, ਕਿਉਂ ਜੋ ਯਹੋਵਾਹ ਲਈ ਬਾਸਰਾਹ ਵਿੱਚ ਬਲੀ, ਅਤੇ ਅਦੋਮ ਦੇ ਦੇਸ ਵਿੱਚ ਵੱਡਾ ਕਤਲੇਆਮ ਹੋਇਆ ਹੈ।
主のつるぎは血で満ち、脂肪で肥え、小羊とやぎの血、雄羊の腎臓の脂肪で肥えている。主がボズラで犠牲の獣をほふり、エドムの地で大いに殺されたからである。
7 ੭ ਜੰਗਲੀ ਸਾਨ੍ਹ, ਵੱਛੇ ਅਤੇ ਬਲ਼ਦ ਮਾਰੇ ਜਾਣਗੇ, ਉਹਨਾਂ ਦਾ ਦੇਸ ਲਹੂ ਨਾਲ ਤਰ ਹੋ ਜਾਵੇਗਾ, ਅਤੇ ਉਹਨਾਂ ਦੀ ਧੂੜ ਚਰਬੀ ਨਾਲ ਚਿਕਣੀ ਹੋ ਜਾਵੇਗੀ।
野牛は彼らと共にほふり場にくだり、子牛は力ある雄牛と共にくだる。その国は血で酔い、その土は脂肪で肥やされる。
8 ੮ ਯਹੋਵਾਹ ਦਾ ਇੱਕ ਬਦਲਾ ਲੈਣ ਦਾ ਦਿਨ ਵੀ ਹੈ, ਸੀਯੋਨ ਦੇ ਮੁਕੱਦਮਾ ਲੜ੍ਹਨ ਦਾ ਇੱਕ ਸਾਲ।
主はあだをかえす日をもち、シオンの訴えのために報いられる年をもたれるからである。
9 ੯ ਉਹ ਦੀਆਂ ਨਦੀਆਂ ਰਾਲ ਬਣ ਜਾਣਗੀਆਂ, ਉਹ ਦੀ ਖ਼ਾਕ, ਗੰਧਕ, ਅਤੇ ਉਹ ਦੀ ਧਰਤੀ ਬਲਦੀ ਹੋਈ ਰਾਲ ਹੋ ਜਾਵੇਗੀ।
エドムのもろもろの川は変って樹脂となり、その土は変って硫黄となり、その地は変って燃える樹脂となって、
10 ੧੦ ਦਿਨ ਰਾਤ ਉਹ ਬੁਝੇਗੀ ਨਹੀਂ, ਉਹ ਦਾ ਧੂੰਆਂ ਸਦਾ ਉੱਠਦਾ ਰਹੇਗਾ, ਪੀੜ੍ਹੀਓਂ ਪੀੜ੍ਹੀ ਉਹ ਵਿਰਾਨ ਰਹੇਗੀ, ਅਤੇ ਸਦਾ ਲਈ ਕਦੇ ਵੀ ਉਹ ਦੇ ਵਿੱਚੋਂ ਕੋਈ ਲੰਘਣ ਵਾਲਾ ਨਾ ਹੋਵੇਗਾ।
夜も昼も消えず、その煙は、とこしえに立ちのぼる。これは世々荒れすたれて、とこしえまでもそこを通る者はない。
11 ੧੧ ਲੰਮਢੀਂਗ ਅਤੇ ਕੰਡੈਲਾ ਉਹ ਦੇ ਉੱਤੇ ਕਬਜ਼ਾ ਕਰਨਗੇ, ਅਤੇ ਉੱਲੂ ਅਤੇ ਕਾਂ ਉਹ ਦੇ ਵਿੱਚ ਵੱਸਣਗੇ। ਉਹ ਉਸ ਉੱਤੇ ਘਬਰਾਹਟ ਦੀ ਜ਼ਰੀਬ, ਅਤੇ ਵਿਰਾਨੀ ਦਾ ਸਾਹਲ ਖਿੱਚੇਗਾ।
たかと、やまあらしとがそこをすみかとし、ふくろうと、からすがそこに住む。主はその上に荒廃をきたらせる測りなわを張り、尊い人々の上に混乱を起す下げ振りをさげられる。
12 ੧੨ ਉਹ ਦੇ ਪਤਵੰਤ ਉਹ ਨੂੰ “ਅਲੋਪ ਰਾਜ” ਸੱਦਣਗੇ, ਅਤੇ ਉਹ ਦੇ ਸਾਰੇ ਹਾਕਮ, ਨਾ ਹੋਇਆਂ ਜਿਹੇ ਹੋਣਗੇ।
人々はこれを名づけて「国なき所」といい、その君たちは皆うせてなくなる。
13 ੧੩ ਕੰਡੇ ਉਹ ਦੇ ਮਹਿਲਾਂ ਵਿੱਚ ਉੱਗਣਗੇ, ਬਿੱਛੂ ਬੂਟੀਆਂ ਅਤੇ ਝਾੜੀਆਂ ਉਹ ਦੇ ਗੜ੍ਹਾਂ ਵਿੱਚ। ਉਹ ਗਿੱਦੜਾਂ ਦਾ ਵਸੇਬਾ ਅਤੇ ਸ਼ੁਤਰਮੁਰਗ ਦਾ ਵਿਹੜਾ ਹੋਵੇਗਾ।
そのとりでの上には、いばらが生え、その城には、いらくさと、あざみとが生え、山犬のすみか、だちょうのおる所となる。
14 ੧੪ ਜੰਗਲੀ ਜਾਨਵਰ ਬਿੱਜੂਆਂ ਨਾਲ ਮਿਲਣਗੇ, ਜੰਗਲੀ ਬੱਕਰਾ ਆਪਣੇ ਸਾਥੀ ਨੂੰ ਸੱਦੇਗਾ, ਸਗੋਂ ਚਮਗਿੱਦੜ ਉੱਥੇ ਟਿਕੇਗਾ, ਅਤੇ ਆਪਣੇ ਲਈ ਅਰਾਮ ਦਾ ਥਾਂ ਪਵੇਗਾ।
野の獣はハイエナと出会い、鬼神はその友を呼び、夜の魔女もそこに降りてきて、休み所を得る。
15 ੧੫ ਉੱਥੇ ਮਾਦਾ ਉੱਲੂ ਆਲ੍ਹਣਾ ਬਣਾ ਕੇ ਆਂਡੇ ਦੇਵੇਗੀ, ਅਤੇ ਸੇਉ ਕੇ ਆਪਣੇ ਬੱਚੇ ਆਪਣੇ ਖੰਭਾਂ ਹੇਠ ਇਕੱਠੇ ਕਰੇਗੀ। ਉੱਥੇ ਹੀ ਇੱਲਾਂ ਇਕੱਠੀਆਂ ਹੋਣਗੀਆਂ ਹਰੇਕ ਆਪਣੇ ਨਰ ਨਾਲ।
ふくろうはそこに巣をつくって卵を産み、それをかえして、そのひなを翼の陰に集める。とびもまた、おのおのその連れ合いと共に、そこに集まる。
16 ੧੬ ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।
あなたがたは主の書をつまびらかにたずねて、これを読め。これらのものは一つも欠けることなく、また一つもその連れ合いを欠くものはない。これは主の口がこれを命じ、その霊が彼らを集められたからである。
17 ੧੭ ਉਸੇ ਨੇ ਉਹਨਾਂ ਦਾ ਹਿੱਸਾ ਠਹਿਰਾਇਆ ਹੈ, ਅਤੇ ਉਸੇ ਦੇ ਹੱਥ ਨੇ ਉਹਨਾਂ ਲਈ ਦੇਸ ਨੂੰ ਜ਼ਰੀਬ ਨਾਲ ਵੰਡਿਆ। ਉਹ ਸਦਾ ਤੱਕ ਉਸ ਉੱਤੇ ਕਬਜ਼ਾ ਕਰਨਗੇ, ਪੀੜ੍ਹੀਓਂ ਪੀੜ੍ਹੀ ਉਹ ਉਸ ਵਿੱਚ ਵੱਸਣਗੇ।
主は彼らのためにくじを引き、手ずから測りなわをもって、この地を分け与え、長く彼らに所有させ、世々ここに住まわせられる。