< ਯਸਾਯਾਹ 35 >
1 ੧ ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ।
Радуйся, пустыня жаждущая, да веселится пустыня и да цветет яко крин.
2 ੨ ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।
И процветет и возвеселится пустыня Иорданова: и слава Ливанова дадеся ей, и честь Кармилова, и узрят людие мои славу Господню и высоту Божию.
3 ੩ ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ!
Укрепитеся, руце ослабленыя и колена разслабленая:
4 ੪ ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।
утешитеся, малодушнии умом укрепитеся, не бойтеся: се, Бог наш суд воздает и воздаст, Той приидет и спасет нас.
5 ੫ ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।
Тогда отверзутся очи слепых, и уши глухих услышат.
6 ੬ ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।
Тогда скочит хромый яко елень, и ясен будет язык гугнивых: яко проторжеся вода в пустыни и дебрь в земли жаждущей.
7 ੭ ਤੱਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜ਼ਮੀਨ ਪਾਣੀ ਦੇ ਸੁੰਬ। ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ।
И безводная будет во езера, и на жаждущей земли источник водный будет: тамо будет веселие птицам, и селитва трости, и лузи.
8 ੮ ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ। ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ।
И тамо будет путь чист, и путь свят наречется: и не прейдет тамо нечистый, ниже будет тамо путь нечист: разсеяннии же пойдут по нему и не заблудят.
9 ੯ ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ।
И не будет тамо льва, ни от зверей злых не взыдет нань, ниже обрящется тамо, но пойдут по нему избавленнии:
10 ੧੦ ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।
и собраннии Господем обратятся и приидут в Сион с радостию, и радость вечная над главою их: над главою бо их хвала и веселие, и радость приимет я, отбеже болезнь и печаль и воздыхание.