< ਯਸਾਯਾਹ 36 >
1 ੧ ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
In the fourteenth year of the reign of Hezekiah, Sennacherib, king of Assyria, attacked and conquered all the fortified towns of Judah.
2 ੨ ਫੇਰ ਅੱਸ਼ੂਰ ਦੇ ਰਾਜਾ ਨੇ ਰਬਸ਼ਾਕੇਹ ਸੈਨਾਪਤੀ ਨੂੰ ਲਾਕੀਸ਼ ਸ਼ਹਿਰ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਰਾਜਾ ਕੋਲ ਵੱਡੀ ਫੌਜ ਨਾਲ ਭੇਜਿਆ ਅਤੇ ਉਹ ਉੱਪਰਲੇ ਤਲਾਬ ਦੀ ਨਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜ੍ਹਾ ਸੀ।
The king of Assyria sent his army general, along with a large army, from Lachish to King Hezekiah at Jerusalem. He stopped by the aqueduct of the upper pool, on the road to the Launderer's Field.
3 ੩ ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।
Eliakim, son of Hilkiah, the palace manager, Shebnah the scribe, and Joah, son of Asaph, the record-keeper, went out to speak with him.
4 ੪ ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ?
The Assyrian army general said to them, “Tell Hezekiah this is what the great king, the king of Assyria, says: What are you trusting in that gives you such confidence?
5 ੫ ਮੈਂ ਕਹਿੰਦਾ ਹਾਂ ਕਿ ਭਲਾ, ਮੂੰਹ ਨਾਲ ਗੱਲਾਂ ਕਰਨੀਆਂ ਹੀ ਯੁੱਧ ਦੇ ਲਈ ਤੇਰੀ ਯੋਜਨਾ ਅਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
You say you have a strategy and are ready for war, but these are empty words. Who are you relying on, now that you have rebelled against me?
6 ੬ ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।
Now look! You're trusting in Egypt, a walking stick that's like a broken reed that will cut the hand of anyone leaning on it. That's what Pharaoh, king of Egypt, is like to everyone who trusts in him.
7 ੭ ਪਰ ਜੇ ਤੂੰ ਮੈਨੂੰ ਆਖੇਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
If you tell me, ‘We're trusting in the Lord our God,’ well didn't Hezekiah remove his high places and his altars, telling Judah and Jerusalem: ‘You have to worship at this altar in Jerusalem’?
8 ੮ ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
Why don't you accept a challenge from my master, the king of Assyria? He says, I'll give you two thousand horses, if you can find enough riders for them!
9 ੯ ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
How could you defeat even a single officer in charge of the weakest of my master's men when you're trusting in Egypt for chariots and horsemen?
10 ੧੦ ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
More than that—would I have come to attack this place without the Lord's encouragement? It was the Lord himself who told me, ‘Go and attack this land and destroy it.’”
11 ੧੧ ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
Eliakim, Shebnah, and Joah, said to the army general, “Please speak to us, your servants, in Aramaic, for we understand it. Don't speak to us in Hebrew while the people on the wall are listening.”
12 ੧੨ ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
But the army general replied, “Did my master only send me to say these things to your master and to you, and not to the people sitting on the wall? They too, just like you, are going to have to eat their own excrement and drink their own urine!”
13 ੧੩ ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!
Then the army general shouted out in Hebrew, “Listen to this from the great king, the king of Assyria!
14 ੧੪ ਰਾਜਾ ਇਹ ਫ਼ਰਮਾਉਂਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸਕੇਗਾ।
This is what the king says: Don't let Hezekiah trick you! He can't save you!
15 ੧੫ ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
Don't believe Hezekiah when he tells you to trust in the Lord, saying, ‘I'm certain the Lord will save us. This city will never fall into the hands of the king of Assyria.’
16 ੧੬ ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
Don't listen to Hezekiah. This is what the king says: Make a peace treaty with me and surrender to me. That way everyone will eat from their own vine and their own fig tree, and drink water from their own well!
17 ੧੭ ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।
I will come and take you to a land that's like your own, a land of grain and new wine, a land of bread and vineyards.
18 ੧੮ ਖ਼ਬਰਦਾਰ, ਕਿਤੇ ਹਿਜ਼ਕੀਯਾਹ ਇਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!
But don't let Hezekiah trick you when he says, ‘The Lord will deliver us.’ Have any of the gods of any nation ever saved their land from the power of the king of Assyria?
19 ੧੯ ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
Where were the gods of Hamath and Arpad? Where were the gods of Sepharvaim? Were they able to save Samaria from me?
20 ੨੦ ਦੇਸ਼-ਦੇਸ਼ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ?
Which one of all the gods of these countries has saved their land from me? How then could the Lord save Jerusalem from me?”
21 ੨੧ ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।
But the people remained silent and didn't say anything, for Hezekiah had given the order, “Don't answer him.”
22 ੨੨ ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।
Then Eliakim, son of Hilkiah, the palace manager, Shebna the scribe, and Joah, son of Asaph, the record-keeper, went to Hezekiah with their clothes torn, and they told him what the Assyrian army general had said.