< ਯਸਾਯਾਹ 36 >

1 ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
ヒゼキヤ王の第十四年に、アッスリヤの王セナケリブが上ってきて、ユダのすべての堅固な町々を攻め取った。
2 ਫੇਰ ਅੱਸ਼ੂਰ ਦੇ ਰਾਜਾ ਨੇ ਰਬਸ਼ਾਕੇਹ ਸੈਨਾਪਤੀ ਨੂੰ ਲਾਕੀਸ਼ ਸ਼ਹਿਰ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਰਾਜਾ ਕੋਲ ਵੱਡੀ ਫੌਜ ਨਾਲ ਭੇਜਿਆ ਅਤੇ ਉਹ ਉੱਪਰਲੇ ਤਲਾਬ ਦੀ ਨਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜ੍ਹਾ ਸੀ।
アッスリヤの王はラキシからラブシャケをエルサレムにつかわし、大軍を率いてヒゼキヤ王のもとへ行かせた。ラブシャケは布さらしの野へ行く大路に沿う、上の池の水道のかたわらに立った。
3 ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।
この時ヒルキヤの子である宮内卿エリアキム、書記官セブナおよびアサフの子である史官ヨアが彼の所に出てきた。
4 ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ?
ラブシャケは彼らに言った、「ヒゼキヤに言いなさい、『大王アッスリヤの王はこう仰せられる、あなたが頼みとする者は何か。
5 ਮੈਂ ਕਹਿੰਦਾ ਹਾਂ ਕਿ ਭਲਾ, ਮੂੰਹ ਨਾਲ ਗੱਲਾਂ ਕਰਨੀਆਂ ਹੀ ਯੁੱਧ ਦੇ ਲਈ ਤੇਰੀ ਯੋਜਨਾ ਅਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
口先だけの言葉が戦争をする計略と力だと考えるのか。あなたは今だれを頼んで、わたしにそむいたのか。
6 ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।
見よ、あなたはかの折れかけている葦のつえエジプトを頼みとしているが、それは人が寄りかかるとき、その人の手を刺し通す。エジプトの王パロはすべて寄り頼む者にそのようにするのだ。
7 ਪਰ ਜੇ ਤੂੰ ਮੈਨੂੰ ਆਖੇਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
しかし、あなたがもし「われわれはわれわれの神、主を頼む」とわたしに言うならば、ヒゼキヤがユダとエルサレムに告げて、「あなたがたはこの祭壇の前で礼拝しなければならない」と言って除いたのは、その神の高き所と祭壇ではなかったのか。
8 ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
さあ、今わたしの主君アッスリヤの王とかけをせよ。もしあなたの方に乗る人があるならば、わたしは馬二千頭を与えよう。
9 ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
あなたはエジプトを頼み、戦車と騎兵を請い求めているが、わたしの主君の家来のうちの最も小さい一隊長でさえ、どうして撃退することができようか。
10 ੧੦ ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
わたしがこの国を滅ぼすために上ってきたのは、主の許しなしでしたことであろうか。主はわたしに、この国へ攻め上って、これを滅ぼせと言われたのだ』」。
11 ੧੧ ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
その時、エリアキム、セブナおよびヨアはラブシャケに言った、「どうぞ、アラム語でしもべたちに話してください。わたしたちはそれがわかるからです。城壁の上にいる民の聞いているところで、わたしたちにユダヤの言葉で話さないでください」。
12 ੧੨ ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
しかしラブシャケは言った、「わたしの主君は、あなたの主君とあなたにだけでなく、城壁の上に座している人々にも、この言葉を告げるために、わたしをつかわされたのではないか。彼らをも、あなたがたと共に自分の糞尿を食い飲みするに至らせるためではないか」。
13 ੧੩ ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!
そしてラブシャケは立ちあがり、ユダヤの言葉で大声に呼ばわって言った、「大王、アッスリヤの王の言葉を聞け。
14 ੧੪ ਰਾਜਾ ਇਹ ਫ਼ਰਮਾਉਂਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸਕੇਗਾ।
王はこう仰せられる、『あなたがたはヒゼキヤに欺かれてはならない。彼はあなたがたを救い出すことはできない。
15 ੧੫ ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
ヒゼキヤが、主は必ずわれわれを救い出される。この町はアッスリヤの王の手に陥ることはない、と言っても、あなたがたは主を頼みとしてはならない』。
16 ੧੬ ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
あなたがたはヒゼキヤの言葉を聞いてはならない。アッスリヤの王はこう仰せられる、『あなたがたは、わたしと和ぼくして、わたしに降服せよ。そうすれば、あなたがたはめいめい自分のぶどうの実を食べ、めいめい自分のいちじくの実を食べ、めいめい自分の井戸の水を飲むことができる。
17 ੧੭ ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।
やがて、わたしが来て、あなたがたを一つの国へ連れて行く。それは、あなたがたの国のように穀物とぶどう酒の多い地、パンとぶどう畑の多い地だ。
18 ੧੮ ਖ਼ਬਰਦਾਰ, ਕਿਤੇ ਹਿਜ਼ਕੀਯਾਹ ਇਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!
ヒゼキヤが、主はわれわれを救われる、と言って、あなたがたを惑わすことのないように気をつけよ。もろもろの国の神々のうち、どの神がその国をアッスリヤの王の手から救ったか。
19 ੧੯ ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
ハマテやアルパデの神々はどこにいるか。セパルワイムの神々はどこにいるか。彼らはサマリヤをわたしの手から救い出したか。
20 ੨੦ ਦੇਸ਼-ਦੇਸ਼ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ?
これらの国々のすべての神々のうちに、だれかその国をわたしの手から救い出した者があるか。主がどうしてエルサレムをわたしの手から救い出すことができよう』」。
21 ੨੧ ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।
しかし民は黙ってひと言も答えなかった。王が命じて、「彼に答えてはならない」と言っておいたからである。
22 ੨੨ ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।
その時ヒルキヤの子である宮内卿エリアキム、書記官セブナおよびアサフの子である史官ヨアは衣を裂き、ヒゼキヤのもとに来て、ラブシャケの言葉を彼に告げた。

< ਯਸਾਯਾਹ 36 >