< ਯਸਾਯਾਹ 37 >
1 ੧ ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
And when the king, Hezekiah, heard it, he rent his clothes, and covered himself with sackcloth, and went into the house of Jehovah.
2 ੨ ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
And he sent Eliakim, who was over the palace, and Shebna the scribe, and the elders of the priests, covered with sackcloth, to Isaiah the prophet, the son of Amoz.
3 ੩ ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
And they said to him, Thus saith Hezekiah: This day is a day of distress, of rebuke, and of contempt; for the children have come to the birth, and there is not strength to bring forth.
4 ੪ ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ।
It may be that Jehovah, thy God, will hear the words of Rabshakeh, whom the king of Assyria, his master, hath sent to reproach the living God, and to revile him with the words which Jehovah, thy God, hath heard. Do thou, therefore, lift up thy prayer for the remnant of the people, that is yet left.
5 ੫ ਜਦ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ
And the servants of King Hezekiah came to Isaiah.
6 ੬ ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
And Isaiah said to them, Thus shall ye say to your master: Thus saith Jehovah: Be not afraid on account of the words which thou hast heard, with which the servants of the king of Assyria have blasphemed me.
7 ੭ ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
Behold, I will put a spirit within him, so that he shall hear a rumor, and return to his own land; and I will cause him to fall by the sword in his own land.
8 ੮ ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
Then Rabshakeh returned, and found the king of Assyria warring against Libnah, for he had heard that he had departed from Lachish.
9 ੯ ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,
Then he heard concerning Tirhakah, king of Ethiopia, that it was said, “He is come forth to war against thee.” And when he heard it, he sent messengers to Hezekiah and said,
10 ੧੦ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
Thus shall ye say to Hezekiah, the king of Judah: Let not thy God, in whom thou trustest, deceive thee, saying, Jerusalem shall not be given into the hand of the king of Assyria.
11 ੧੧ ਵੇਖ, ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
Behold, thou hast heard what the kings of Assyria have done to all the lands; how they have utterly destroyed them. And shalt thou be delivered?
12 ੧੨ ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?
Did the gods of the nations which my father destroyed, deliver them? Gozan, and Haran, and Rezeph, and the children of Eden in Telassar?
13 ੧੩ ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
Where is the king of Hamath, and the king of Arphad, and the king of the city of Sepharvaim, of Henah, and of Ivah?
14 ੧੪ ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ
And Hezekiah received the letter from the hand of the messengers, and read it. Then he went up to the house of Jehovah, and spread it before Jehovah.
15 ੧੫ ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ,
And Hezekiah prayed before Jehovah, saying,
16 ੧੬ ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
O Jehovah of hosts, God of Israel, who sittest between the cherubs, thou alone art the God of all the kingdoms of the earth; thou hast made heaven and earth.
17 ੧੭ ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
Incline thine ear, O Jehovah, and hear; open thine eyes, O Jehovah, and see; and hear all the words of Sennacherib, which he hath sent to reproach the living God.
18 ੧੮ ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ
In truth, O Jehovah, the kings of Assyria have destroyed all the nations, and their lands,
19 ੧੯ ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
and have cast their gods into the fire; for they were not gods, but the work of men's hands, wood and stone; and they have destroyed them.
20 ੨੦ ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ!
But do thou, O Jehovah, our God, save us from his hand, that all the kingdoms of the earth may know that thou alone art Jehovah.
21 ੨੧ ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,
Then Isaiah, the son of Amoz, sent to Hezekiah, saying, Thus saith Jehovah, the God of Israel: Whereas thou hast prayed to me on account of Sennacherib, the king of Assyria,
22 ੨੨ ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖ਼ੌਲ ਉਡਾਉਂਦੀ ਹੈ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
This is the word which Jehovah hath spoken against him. The virgin, the daughter of Zion, despiseth thee; she laugheth thee to scorn; The daughter of Jerusalem shaketh her head after thee.
23 ੨੩ ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!
Whom hast thou reproached, and reviled, And against whom hast thou exalted thy voice, And lifted up thine eyes on high? Against the Holy One of Israel.
24 ੨੪ ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
By thy servants hast thou reproached the Lord, and said: “With the multitude of my chariots have I ascended the heights of the mountains, the extremities of Lebanon; I have cut down its tall cedars, and its choice cypress-trees; I have come to its utmost height, to its garden forest.
25 ੨੫ ਮੈਂ ਤਾਂ ਪੁੱਟ-ਪੁੱਟ ਕੇ ਪਾਣੀ ਪੀਤਾ, ਮੈਂ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ।
I have digged and drunk water, And with the sole of my feet will I dry up all the rivers of Egypt.”
26 ੨੬ ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
Hast thou not heard, that of old I ordained it, And from ancient times purposed it? Now have I brought it to pass, That thou shouldst convert fortified cities into ruinous heaps.
27 ੨੭ ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
Therefore were their inhabitants of little strength; They were dismayed and confounded; They were as the grass of the field, and the green herb; As grass upon the house-top, and as corn blasted, before it is grown up.
28 ੨੮ ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ-ਬਾਹਰ ਆਉਣਾ ਜਾਣਾ, ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
I know thy sitting down, thy going out, and thy coming in, And thy rage against me.
29 ੨੯ ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
Because thy rage against me, and thy insolence, is come up into my ears, I will put my ring into thy nose, And my bridle into thy lips, And turn thee back by the way in which thou camest.
30 ੩੦ ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੋ, ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
And this shall be the sign to thee; Eat this year that which groweth of itself, And in the second year that which groweth of itself, And in the third year ye shall sow and reap, And plant vineyards, and eat the fruit thereof.
31 ੩੧ ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ,
And the remnant of the house of Judah, that have escaped, Shall again strike root downward, And bear fruit upward.
32 ੩੨ ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
For from Jerusalem shall go forth a remnant, And they that have escaped from mount Zion. The zeal of Jehovah of hosts will perform this.
33 ੩੩ ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।
Therefore thus saith Jehovah of hosts concerning the king of Assyria; He shall not come into this city, Nor shoot an arrow into it; He shall not present a shield before it, Nor cast up a mound against it.
34 ੩੪ ਜਿਸ ਰਾਹ ਉਹ ਆਇਆ ਹੈ, ਉਸੇ ਰਾਹ ਉਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ!
By the way in which he came, by the same shall he return, And into this city shall he not come, saith Jehovah.
35 ੩੫ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
For I will defend this city, and deliver it, For mine own sake, and for my servant David's sake.
36 ੩੬ ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!
Then an angel of Jehovah went forth, and smote in the camp of the Assyrians a hundred and eighty-five thousand men; and when the people arose early in the morning, behold they were all dead corpses.
37 ੩੭ ਤਦ ਅੱਸ਼ੂਰ ਦਾ ਰਾਜਾ ਸਨਹੇਰੀਬ ਆਪਣੀ ਸੈਨਾਂ ਨਾਲ ਲੈ ਕੇ ਕੂਚ ਕਰ ਕੇ ਚੱਲਿਆ ਗਿਆ ਅਤੇ ਜਾ ਕੇ ਨੀਨਵਾਹ ਵਿੱਚ ਰਹਿਣ ਲੱਗਾ।
Then Sennacherib, king of Assyria, decamped, and went away, and returned, and dwelt at Nineveh.
38 ੩੮ ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।
And as he was worshipping in the temple of Nisroch, his god, he was slain with the sword by his sons Adrammelech and Sharezer, who escaped into the land of Ararat. And Esarhaddon, his son, reigned in his stead.