< ਯਸਾਯਾਹ 37 >

1 ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
ויהי כשמע המלך חזקיהו ויקרע את בגדיו ויתכס בשק ויבא בית יהוה׃
2 ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
וישלח את אליקים אשר על הבית ואת שבנא הסופר ואת זקני הכהנים מתכסים בשקים אל ישעיהו בן אמוץ הנביא׃
3 ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
ויאמרו אליו כה אמר חזקיהו יום צרה ותוכחה ונאצה היום הזה כי באו בנים עד משבר וכח אין ללדה׃
4 ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ।
אולי ישמע יהוה אלהיך את דברי רב שקה אשר שלחו מלך אשור אדניו לחרף אלהים חי והוכיח בדברים אשר שמע יהוה אלהיך ונשאת תפלה בעד השארית הנמצאה׃
5 ਜਦ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ
ויבאו עבדי המלך חזקיהו אל ישעיהו׃
6 ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
ויאמר אליהם ישעיהו כה תאמרון אל אדניכם כה אמר יהוה אל תירא מפני הדברים אשר שמעת אשר גדפו נערי מלך אשור אותי׃
7 ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
הנני נותן בו רוח ושמע שמועה ושב אל ארצו והפלתיו בחרב בארצו׃
8 ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
וישב רב שקה וימצא את מלך אשור נלחם על לבנה כי שמע כי נסע מלכיש׃
9 ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,
וישמע על תרהקה מלך כוש לאמר יצא להלחם אתך וישמע וישלח מלאכים אל חזקיהו לאמר׃
10 ੧੦ ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
כה תאמרון אל חזקיהו מלך יהודה לאמר אל ישאך אלהיך אשר אתה בוטח בו לאמר לא תנתן ירושלם ביד מלך אשור׃
11 ੧੧ ਵੇਖ, ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
הנה אתה שמעת אשר עשו מלכי אשור לכל הארצות להחרימם ואתה תנצל׃
12 ੧੨ ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?
ההצילו אותם אלהי הגוים אשר השחיתו אבותי את גוזן ואת חרן ורצף ובני עדן אשר בתלשר׃
13 ੧੩ ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
איה מלך חמת ומלך ארפד ומלך לעיר ספרוים הנע ועוה׃
14 ੧੪ ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ
ויקח חזקיהו את הספרים מיד המלאכים ויקראהו ויעל בית יהוה ויפרשהו חזקיהו לפני יהוה׃
15 ੧੫ ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ,
ויתפלל חזקיהו אל יהוה לאמר׃
16 ੧੬ ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
יהוה צבאות אלהי ישראל ישב הכרבים אתה הוא האלהים לבדך לכל ממלכות הארץ אתה עשית את השמים ואת הארץ׃
17 ੧੭ ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
הטה יהוה אזנך ושמע פקח יהוה עינך וראה ושמע את כל דברי סנחריב אשר שלח לחרף אלהים חי׃
18 ੧੮ ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ
אמנם יהוה החריבו מלכי אשור את כל הארצות ואת ארצם׃
19 ੧੯ ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
ונתן את אלהיהם באש כי לא אלהים המה כי אם מעשה ידי אדם עץ ואבן ויאבדום׃
20 ੨੦ ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ!
ועתה יהוה אלהינו הושיענו מידו וידעו כל ממלכות הארץ כי אתה יהוה לבדך׃
21 ੨੧ ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,
וישלח ישעיהו בן אמוץ אל חזקיהו לאמר כה אמר יהוה אלהי ישראל אשר התפללת אלי אל סנחריב מלך אשור׃
22 ੨੨ ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖ਼ੌਲ ਉਡਾਉਂਦੀ ਹੈ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
זה הדבר אשר דבר יהוה עליו בזה לך לעגה לך בתולת בת ציון אחריך ראש הניעה בת ירושלם׃
23 ੨੩ ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!
את מי חרפת וגדפת ועל מי הרימותה קול ותשא מרום עיניך אל קדוש ישראל׃
24 ੨੪ ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
ביד עבדיך חרפת אדני ותאמר ברב רכבי אני עליתי מרום הרים ירכתי לבנון ואכרת קומת ארזיו מבחר ברשיו ואבוא מרום קצו יער כרמלו׃
25 ੨੫ ਮੈਂ ਤਾਂ ਪੁੱਟ-ਪੁੱਟ ਕੇ ਪਾਣੀ ਪੀਤਾ, ਮੈਂ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ।
אני קרתי ושתיתי מים ואחרב בכף פעמי כל יארי מצור׃
26 ੨੬ ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
הלוא שמעת למרחוק אותה עשיתי מימי קדם ויצרתיה עתה הבאתיה ותהי להשאות גלים נצים ערים בצרות׃
27 ੨੭ ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
וישביהן קצרי יד חתו ובשו היו עשב שדה וירק דשא חציר גגות ושדמה לפני קמה׃
28 ੨੮ ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ-ਬਾਹਰ ਆਉਣਾ ਜਾਣਾ, ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
ושבתך וצאתך ובואך ידעתי ואת התרגזך אלי׃
29 ੨੯ ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
יען התרגזך אלי ושאננך עלה באזני ושמתי חחי באפך ומתגי בשפתיך והשיבתיך בדרך אשר באת בה׃
30 ੩੦ ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੋ, ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
וזה לך האות אכול השנה ספיח ובשנה השנית שחיס ובשנה השלישית זרעו וקצרו ונטעו כרמים ואכול פרים׃
31 ੩੧ ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ,
ויספה פליטת בית יהודה הנשארה שרש למטה ועשה פרי למעלה׃
32 ੩੨ ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
כי מירושלם תצא שארית ופליטה מהר ציון קנאת יהוה צבאות תעשה זאת׃
33 ੩੩ ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।
לכן כה אמר יהוה אל מלך אשור לא יבוא אל העיר הזאת ולא יורה שם חץ ולא יקדמנה מגן ולא ישפך עליה סללה׃
34 ੩੪ ਜਿਸ ਰਾਹ ਉਹ ਆਇਆ ਹੈ, ਉਸੇ ਰਾਹ ਉਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ!
בדרך אשר בא בה ישוב ואל העיר הזאת לא יבוא נאם יהוה׃
35 ੩੫ ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
וגנותי על העיר הזאת להושיעה למעני ולמען דוד עבדי׃
36 ੩੬ ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!
ויצא מלאך יהוה ויכה במחנה אשור מאה ושמנים וחמשה אלף וישכימו בבקר והנה כלם פגרים מתים׃
37 ੩੭ ਤਦ ਅੱਸ਼ੂਰ ਦਾ ਰਾਜਾ ਸਨਹੇਰੀਬ ਆਪਣੀ ਸੈਨਾਂ ਨਾਲ ਲੈ ਕੇ ਕੂਚ ਕਰ ਕੇ ਚੱਲਿਆ ਗਿਆ ਅਤੇ ਜਾ ਕੇ ਨੀਨਵਾਹ ਵਿੱਚ ਰਹਿਣ ਲੱਗਾ।
ויסע וילך וישב סנחריב מלך אשור וישב בנינוה׃
38 ੩੮ ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।
ויהי הוא משתחוה בית נסרך אלהיו ואדרמלך ושראצר בניו הכהו בחרב והמה נמלטו ארץ אררט וימלך אסר חדן בנו תחתיו׃

< ਯਸਾਯਾਹ 37 >